HOME ਡਾ. ਪਰਮਜੀਤ ਲਾਲ ਨੇ ਲੈਫ਼. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ...

ਡਾ. ਪਰਮਜੀਤ ਲਾਲ ਨੇ ਲੈਫ਼. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਸੀਨੀਅਰ ਮੈਡੀਕਲ ਅਫਸਰ ਵਜੋਂ ਅਹੁਦਾ ਸੰਭਾਲਿਆ

1
ਡਾ. ਪਰਮਜੀਤ ਲਾਲ
ਬਲਾਚੌਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਡਾ. ਪਰਮਜੀਤ ਲਾਲ ਨੇ ਲੈਫ਼. ਜਨਰਲ ਬਿਕਰਮ ਸਿੰਘ ਸਬ ਡਵੀਜ਼ਨਲ ਹਸਪਤਾਲ ਬਲਾਚੌਰ ਵਿਖੇ ਬਤੌਰ ਸੀਨੀਅਰ ਮੈਡੀਕਲ ਅਫਸਰ ਆਪਣਾ ਅਹੁਦਾ ਸੰਭਾਲ ਲਿਆ ਹੈ। ਅਹੁਦਾ ਸੰਭਾਲਣ ਮੌਕੇ ਹਸਪਤਾਲ ਦੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਵੱਲੋਂ ਉਨ੍ਹਾਂ ਦਾ ਗੁਲਦਸਤਾ ਭੇਟ ਕਰਕੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਡਾ. ਪਰਮਜੀਤ ਲਾਲ ਨੇ ਹਸਪਤਾਲ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਮਰੀਜ਼ਾਂ ਨੂੰ ਸਮੇਂ ਸਿਰ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਨਿਸ਼ਠਾ ਨਾਲ ਕੰਮ ਕੀਤਾ ਜਾਵੇ। ਉਨ੍ਹਾਂ ਹਦਾਇਤ ਕਰਦੇ ਹੋਏ ਕਿਹਾ ਕਿ ਉਹ ਜ਼ਿਲ੍ਹੇ ਵਿਚ ਰਾਸ਼ਟਰੀ ਅਤੇ ਸੂਬਾਈ ਸਿਹਤ ਪ੍ਰੋਗਰਾਮਾਂ ਦੇ ਨਿਰਧਾਰਿਤ ਟੀਚੇ ਪੂਰੇ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰਨ।ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੋਵੇਗੀ ਕਿ ਹਸਪਤਾਲ ਵਿੱਚ ਇਲਾਜ ਕਰਾਉਣ ਸਮੇਂ ਮਰੀਜ਼ਾਂ ਨੂੰ ਕਿਸੇ ਵੀ ਕਿਸਮ ਦੀ ਕੋਈ ਵੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਇਲਾਜ ਲਈ ਮੁਫਤ ਦਵਾਈਆਂ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਹੀ ਮਿਲ ਜਾਣ।ਉਨ੍ਹਾਂ ਕਿਹਾ ਕਿ ਸਰਕਾਰੀ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਬਣਾਉਣ, ਸਟਾਫ਼ ਨਾਲ ਸਹਿਯੋਗ ਭਾਵਨਾ ਨਾਲ ਕੰਮ ਕਰਨ ਅਤੇ ਮਰੀਜ਼ਾਂ ਦੀ ਸੰਤੁਸ਼ਟੀ ਨੂੰ ਪ੍ਰਾਥਮਿਕਤਾ ਦੇਣਾ ਉਨ੍ਹਾਂ ਦੀ ਪਹਿਲ ਰਹੇਗੀ। ਉਨ੍ਹਾਂ ਇਹ ਵੀ ਕਿਹਾ ਕਿ ਹਸਪਤਾਲ ਵਿੱਚ ਚੱਲ  ਰਹੀਆਂ ਸਿਹਤ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇਗਾ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦਾ ਲਾਭ ਮਿਲ ਸਕੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleChasing Mirages, Losing Borders: How Nehru’s Idealism Blinded India
Next article-ਜ਼ਿਲਾ ਬਾਲ ਸੁਰੱਖਿਆ ਯੂਨਿਟ ਵੱਲੋਂ ਜੂਵੇਨਾਇਲ ਜਸਟਿਸ ਐਕਟ ਅਤੇ ਪੌਕਸੋ ਐਕਟ ਸੰਬੰਧੀ ਕਰਵਾਇਆ ਗਿਆ ਜਾਗਰੂਕਤਾ ਪ੍ਰੋਗਰਾਮ*