ਬਲਾਚੌਰ, (ਸਮਾਜ ਵੀਕਲੀ) ( ਜਤਿੰਦਰ ਪਾਲ ਸਿੰਘ ਕਲੇਰ ):ਵਿਧਾਨ ਸਭਾ ਹਲਕਾ ਬਲਾਚੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਅਤੇ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਪਿੰਡ ਸਾਂਹਦੜਾ, ਕਰਾਵਰ ਅਤੇ ਗੁਲਪੁਰ ਵਿਖੇ ਵਿਸ਼ੇਸ਼ ‘ਲੋਕ ਮਿਲਣੀ’ ਪ੍ਰੋਗਰਾਮਾਂ ਤਹਿਤ ਪਿੰਡ ਵਾਸੀਆਂ ਨਾਲ ਅਹਿਮ ਮੁਲਾਕਾਤ ਕੀਤੀ ਗਈ। ਇਸ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਨੇ ਭਾਰੀ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਆਪਣੀਆਂ ਸਮੱਸਿਆਵਾਂ ਆਗੂਆਂ ਦੇ ਸਾਹਮਣੇ ਰੱਖੀਆਂ।’ਲੋਕ ਮਿਲਣੀ’ ਦੌਰਾਨ ਹਲਕਾ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਨੇ ਪਿੰਡ ਵਾਸੀਆਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮਾਂ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਪਿੰਡ ਵਾਸੀਆਂ ਨੇ ਆਪਣੀਆਂ ਮੁਸ਼ਕਿਲਾਂ, ਰੋਜ਼ਾਨਾ ਦੀਆਂ ਲੋੜਾਂ ਅਤੇ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਅਹਿਮ ਸੁਝਾਅ ਪੇਸ਼ ਕੀਤੇ, ਜਿਨ੍ਹਾਂ ਨੂੰ ਹਲਕਾ ਵਿਧਾਇਕਾ ਨੇ ਬਹੁਤ ਧਿਆਨ ਨਾਲ ਸੁਣਿਆ ਅਤੇ ਪਹਿਲ ਦੇ ਅਧਾਰ ‘ਤੇ ਜਲਦੀ ਹੱਲ ਕਰਨ ਦਾ ਪੱਕਾ ਭਰੋਸਾ ਦਿੱਤਾ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ‘ਆਪ’ ਆਗੂਆਂ ਨੇ ਕਿਹਾ, “ਆਮ ਲੋਕਾਂ ਦੀਆਂ ਮੁਸ਼ਕਿਲਾਂ ਦਾ ਤੁਰੰਤ ਨਿਪਟਾਰਾ ਕਰਨਾ ਅਤੇ ਹਲਕੇ ਦਾ ਸਰਵਪੱਖੀ ਵਿਕਾਸ ਕਰਨਾ ਹੀ ਸਾਡੀ ਮੁੱਖ ਤਰਜੀਹ ਹੈ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨੇ ਮੁਫ਼ਤ ਬਿਜਲੀ, ਮਾਵਾਂ-ਧੀਆਂ ਸਤਿਕਾਰ ਯੋਜਨਾ, ਆਮ ਆਦਮੀ ਕਲੀਨਿਕ, ਸਿੱਖਿਆ ਵਿੱਚ ਸੁਧਾਰ ਅਤੇ ਆਟਾ-ਦਾਲ ਸਕੀਮ ਵਰਗੇ ਸਾਰੇ ਚੋਣ ਵਾਅਦਿਆਂ ਨੂੰ ਹਕੀਕਤ ਵਿੱਚ ਬਦਲ ਕੇ ਦਿਖਾਇਆ ਹੈ। ਇਸ ਦੌਰਾਨ ਪਿੰਡਾਂ ਦੀਆਂ ਗ੍ਰਾਮ ਪੰਚਾਇਤਾਂ ਵੱਲੋਂ ਹਲਕਾ ਵਿਧਾਇਕਾ ਅਤੇ ਪਹੁੰਚੇ ਹੋਏ ਮੋਹਤਬਰ ਵਿਅਕਤੀਆਂ ਦਾ ਸਿਰੋਪਾਓ ਭੇਂਟ ਕਰਕੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖਸੀਅਤਾਂ ਪਿੰਡ ਸਾਹਦੜਾ ਤੋਂ ਸੁਰਿੰਦਰ ਸਿੰਘ ਸਰਪੰਚ, ਕੈਪਟਨ ਸੁਰਿੰਦਰ ਸਿੰਘ, ਡੈਨੀ ਸਾਹਦੜਾ, ਅਮਰੀਕ ਸਿੰਘ, ਰਾਜਵਿੰਦਰ ਕੌਰ ਬਲਾਕ ਸੰਮਤੀ ਮੈਂਬਰ ਅਤੇ ਜਸਪ੍ਰੀਤ ਸਿੰਘ।ਪਿੰਡ ਗੁਲਪੁਰ ਤੋਂ ਸਰਪੰਚ ਕਸ਼ਮੀਰ ਸਿੰਘ, ਕੈਪਟਨ ਅਮਰਜੀਤ ਸਿੰਘ, ਗੁਰਵਿੰਦਰ ਸਿੰਘ ਝੱਜ, ਯੁੱਧਵੀਰ ਸਿੰਘ, ਮਹਿੰਦਰ ਕੌਰ, ਜਸਵਿੰਦਰ ਕੌਰ ਅਤੇ ਗੁਰਦੀਪ ਸਿੰਘ।ਪਿੰਡ ਕਰਾਵਰ ਤੋਂ ਕਰਨੈਲ ਸਿੰਘ ਸਰਪੰਚ, ਕਰਮਪਾਲ ਸਿੰਘ,ਸਾਬਕਾ ਸਰਪੰਚ, ਪਰਮਜੀਤ ਸਿੰਘ, ਜੰਗ ਬਹਾਦਰ ਸਾਬਕਾ ਸਰਪੰਚ, ਰਾਜਕੁਮਾਰ, ਸਤਪਾਲ ਅਤੇ ਸੁਰਿੰਦਰ ਪਾਲ ਸਮੇਤ ਭਾਰੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly





