HOME ਕਪੂਰਥਲਾ ਨਗਰ ਨਿਗਮ ਦੇ ਮੇਅਰ ਚੋਣ ਵਿੱਚ ਵੱਡਾ ਸਿਆਸੀ ਉਲਟਫੇਰ

ਕਪੂਰਥਲਾ ਨਗਰ ਨਿਗਮ ਦੇ ਮੇਅਰ ਚੋਣ ਵਿੱਚ ਵੱਡਾ ਸਿਆਸੀ ਉਲਟਫੇਰ

4

ਕਾਂਗਰਸ ਦੀ ਟਿਕਟ ਤੇ ਜਿੱਤੇ ਹੋਏ ਬਾਗੀ, ਕੌਂਸਲਰ ਨਰਿੰਦਰ ਸਿੰਘ ਮੰਨਸੂ ਬਣੇ ਮੇਅਰ

ਆਪ ਕੌਂਸਲਰ ਸਮੀਰ ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਕਾਂਗਰਸੀ ਕੌਂਸਲਰ ਕਾਮਾਕਸ਼ੀ ਦੁੱਗਲ ਡਿਪਟੀ ਮੇਅਰ ਚੁਣੇ ਗਏ

ਕਪੂਰਥਲਾ   (ਸਮਾਜ ਵੀਕਲੀ)   (ਕੌੜਾ )– ਕਪੂਰਥਲਾ ਨਗਰ ਨਿਗਮ ਦੇ ਮੇਅਰ ਦੀ ਚੋਣ ਵਿੱਚ ਬੁੱਧਵਾਰ ਨੂੰ ਵੱਡਾ ਸਿਆਸੀ ਉਲਟਫੇਰ ਦੇਖਣ ਨੂੰ ਮਿਲਿਆ । ਸੱਤਾਧਾਰੀ ਆਮ ਆਦਮੀ ਪਾਰਟੀ ਦੇ ਸਮਰਥਨ ਨਾਲ ਕਾਂਗਰਸੀ ਕੌਂਸਲਰ ਨਰਿੰਦਰ ਸਿੰਘ ਮੰਨਸੂ ਨੂੰ ਮੇਅਰ ਚੁਣਿਆ ਗਿਆ । ਇਸ ਦੇ ਨਾਲ ਹੀ ਆਪ ਕੌਂਸਲਰ ਸਮੀਰ ਸ਼ਰਮਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਕਾਂਗਰਸੀ ਕੌਂਸਲਰ ਕਾਮਾਕਸ਼ੀ ਦੁੱਗਲ ਨੂੰ ਡਿਪਟੀ ਮੇਅਰ ਚੁਣੇ ਜਾਣ ਦਾ ਦਾਅਵਾ ਕੀਤਾ਼ ਗਿਆ । ਇਸ ਨਤੀਜੇ ਤੋਂ ਬਾਅਦ ਸ਼ਹਿਰ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ ਹੈ। ਚਰਚਾ ਇਹ ਵੀ ਹੈ ਕਿ ਰਾਣਾ ਦੇ ਕਰੀਬੀ ਮੰਨੇ ਜਾਂਦੇ ਬਾਗੀ ਕੌਂਸਲਰਾਂ ਨੇ ਹੀ ਰਾਣਾ ਦੇ ਕਿਲ੍ਹੇ ਵਿੱਚ ਸੰਨ੍ਹ ਲਗਾ ਕੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੂੰ ਵੱਡਾ ਸਿਆਸੀ ਝਟਕਾ ਦਿੱਤਾ ਹੈ । ਦੱਸਣਯੋਗ ਹੈ ਕਿ ਨਗਰ ਨਿਗਮ ਚੋਣਾਂ ਵਿੱਚ 50 ਵਿੱਚੋਂ 32 ਸੀਟਾਂ ਜਿੱਤ ਕੇ ਕਾਂਗਰਸ ਨੇ ਸਪੱਸ਼ਟ ਬਹੁਮਤ ਹਾਸਲ ਕੀਤਾ ਸੀ । ਇਸ ਦੇ ਬਾਵਜੂਦ ਮੇਅਰ ਚੋਣ ਤੋਂ ਪਹਿਲਾਂ ਕੌਂਸਲਰਾਂ ਦੀ ਤੋੜ-ਫੋੜ ਅਤੇ ਜੋੜ-ਤੋੜ ਨੂੰ ਲੈ ਕੇ ਲਗਾਤਾਰ ਚਰਚਾਵਾਂ ਚੱਲਦੀਆਂ ਰਹੀਆਂ। ਇਸੇ ਦੌਰਾਨ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਬਾਗੀ ਕੌਂਸਲਰਾਂ ਦੇ ਸਮਰਥਨ ਨਾਲ ਨਰਿੰਦਰ ਸਿੰਘ ਮੰਨਸੂ ਦੇ ਮੇਅਰ ਬਣਨ ਦਾ ਦਾਅਵਾ ਕੀਤਾ ਗਿਆ, ਜਿਸ ਨੂੰ ਵਿਧਾਇਕ ਰਾਣਾ ਗੁਰਜੀਤ ਸਿੰਘ ਦੇ ਧੜੇ ਲਈ ਵੱਡਾ ਝਟਕਾ ਮੰਨਿਆ ਜਾ ਰਿਹਾ ਹੈ । ਚੋਣ ਤੋਂ ਬਾਅਦ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਪੂਰੀ ਚੋਣ ਪ੍ਰਕਿਰਿਆ ‘ਤੇ ਗੰਭੀਰ ਸਵਾਲ ਚੁੱਕਦਿਆਂ ਇਸ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ । ਉਨ੍ਹਾਂ ਕਿਹਾ ਕਿ ਉਨ੍ਹਾਂ ਕੋਲ 26 ਕੌਂਸਲਰਾਂ ਦੇ ਨਾਲ ਆਪਣੀ ਇੱਕ ਵੋਟ ਮਿਲਾ ਕੇ ਕੁੱਲ 27 ਵੋਟਾਂ ਸਨ, ਜਦਕਿ ਦੂਜੇ ਪਾਸੇ ਸਿਰਫ਼ 24 ਕੌਂਸਲਰ ਹੋਣ ਦੇ ਬਾਵਜੂਦ ਮੇਅਰ ਚੁਣੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਰਾਣਾ ਨੇ ਆਪਣੇ ਸਮਰਥਕ ਕੌਂਸਲਰਾਂ ਨੂੰ ਮੀਡੀਆ ਸਾਹਮਣੇ ਖੜ੍ਹਾ ਕਰਕੇ ਗਿਣਤੀ ਵੀ ਦਿਖਾਈ ਅਤੇ ਕਿਹਾ ਕਿ ਉਹ ਇਸ ਪੂਰੇ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ । ਦੂਜੇ ਪਾਸੇ ਨਵ-ਨਿਯੁਕਤ ਮੇਅਰ ਨਰਿੰਦਰ ਸਿੰਘ ਮੰਨਸੂ ਨੇ ਆਮ ਆਦਮੀ ਪਾਰਟੀ ਅਤੇ ਹੋਰ ਵਿਰੋਧੀ ਕੌਂਸਲਰਾਂ ਦੇ ਸਹਿਯੋਗ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਹਿਲੀ ਤਰਜੀਹ ਕਪੂਰਥਲਾ ਸ਼ਹਿਰ ਦਾ ਵਿਕਾਸ ਹੋਵੇਗੀ । ਉਨ੍ਹਾਂ ਭਰੋਸਾ ਦਿੱਤਾ ਕਿ ਨਗਰ ਨਿਗਮ ਵਿੱਚ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ‘ਤੇ ਅੱਗੇ ਵਧਾਇਆ ਜਾਵੇਗਾ । ਮੇਅਰ ਚੋਣ ਦੇ ਨਤੀਜਿਆਂ ਤੋਂ ਬਾਅਦ ਕਪੂਰਥਲਾ ਦੀ ਸਿਆਸਤ ਵਿੱਚ ਨਵੇਂ ਸਿਆਸੀ ਸਮੀਕਰਨ ਉਭਰ ਕੇ ਸਾਹਮਣੇ ਆਏ ਹਨ । ਹੁਣ ਸਭ ਦੀਆਂ ਨਜ਼ਰਾਂ ਵਿਧਾਇਕ ਰਾਣਾ ਗੁਰਜੀਤ ਸਿੰਘ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਜਾਣ ਵਾਲੀ ਸੰਭਾਵੀ
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਹਲਕਾ ਬਲਾਚੌਰ ਦੇ ਤੂਫ਼ਾਨੀ ਦੌਰੇ ‘ਤੇ ਵਿਧਾਇਕਾ ਸੰਤੋਸ਼ ਕਟਾਰੀਆ; ਲੋਕਾਂ ਦੀਆਂ ਸਮੱਸਿਆਵਾਂ ਮੌਕੇ ‘ਤੇ ਸੁਣ ਕੇ ਜਲਦ ਹੱਲ ਕਰਨ ਦਾ ਦਿੱਤਾ ਭਰੋਸਾ
Next articleਐਸਸੀ ਔਰਤਾਂ ਦੇ ਪੈਂਡਿੰਗ ਐਸਸੀ ਸਰਟੀਫਿਕੇਟ ਤੁਰੰਤ ਜਾਰੀ ਕੀਤੇ ਜਾਣ,ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਮੰਗ ਪੱਤਰ : ਬੇਗਮਪੁਰਾ ਟਾਈਗਰ ਫੋਰਸ