HOME ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਇਸ ਵਾਰ ਮਾਸਿਕ ਮੀਟਿੰਗ 13 ਜੁਲਾਈ ਸੋਮਵਾਰ ਨੂੰ :...

ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਇਸ ਵਾਰ ਮਾਸਿਕ ਮੀਟਿੰਗ 13 ਜੁਲਾਈ ਸੋਮਵਾਰ ਨੂੰ : ਕਰਮਜੀਤ ਸ਼ਰਮਾ

2
ਸ੍ਰੀ ਮੁਕਤਸਰ ਸਾਹਿਬ   (ਸਮਾਜ ਵੀਕਲੀ)   (ਸ਼ਿਵਨਾਥ ) ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਇਸ ਵਾਰ ਮਾਸਿਕ ਮੀਟਿੰਗ ਆਉਂਦੀ 13 ਜੁਲਾਈ ਸੋਮਵਾਰ ਨੂੰ ਸਵੇਰੇ 10:00 ਵਜੇ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਹੋਵੇਗੀ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਪੈਨਸ਼ਨਰਜ਼ ਜਥੇਬੰਦੀਆਂ ਦੇ ਅਹੁਦੇਦਾਰ ਅਤੇ ਮੈਂਬਰ ਵੱਡੀ ਗਿਣਤੀ ਵਿੱਚ ਭਾਗ ਲੈਣਗੇ। ਮੀਟਿੰਗ ਦੀ ਪ੍ਰਧਾਨਗੀ ਐਸੋਸੀਏਸ਼ਨ ਦੇ ਆਗੂਆਂ ਦੇ ਸਾਂਝੇ ਪ੍ਰਧਾਨਗੀ ਮੰਡਲ ਵੱਲੋਂ ਕੀਤੀ ਜਾਵੇਗੀ। ਅੱਜ ਇਥੇ ਇਹ ਜਾਣਕਾਰੀ ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਜਿਲ੍ਹਾ ਪ੍ਰਧਾਨ ਕਰਮਜੀਤ ਸ਼ਰਮਾ ਨੇ ਪ੍ਰੈਸ ਨਾਲ ਸਾਂਝੀ ਕੀਤੀ ਹੈ। ਸ੍ਰੀ ਸ਼ਰਮਾ ਨੇ ਦੱਸਿਆ ਹੈ ਕਿ ਮਹੀਨਾਵਾਰ ਮੀਟਿੰਗ ਲਈ ਤਾਰੀਖ ਵਿੱਚ ਬਦਲਾਅ ਮਲੋਟ ਵਿਖੇ ਹੋਣ ਵਾਲੀ ਪੈਨਸ਼ਨਰਜ਼/ਮੁਲਾਜ਼ਮ ਰੈਲੀ ਕਰਕੇ ਕੀਤਾ ਗਿਆ ਹੈ। ਸ੍ਰੀ ਸ਼ਰਮਾ ਨੇ ਅੱਗੇ ਦੱਸਿਆ ਹੈ ਕਿ ਆਉਂਦੀ 11 ਜੁਲਾਈ ਸ਼ਨੀਵਾਰ ਨੂੰ ਪੈਨਸ਼ਨਰਾਂ ਅਤੇ ਮੁਲਾਜ਼ਮਾਂ ਵੱਲੋਂ ਸਾਂਝੀ ਰੈਲੀ ਮਿਮਿਟ ਕਾਲਿਜ ਮਲੋਟ ਵਿਖੇ ਸਵੇਰੇ 10:00 ਵਜੇ ਕੀਤੀ ਜਾਵੇਗੀ। ਬਾਅਦ ਵਿੱਚ ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੀ ਰਿਹਾਇਸ਼ ਵੱਲ ਕੂਚ ਕੀਤਾ ਜਾਵੇਗਾ। ਸ੍ਰੀ ਸ਼ਰਮਾ ਨੇ ਜਿਲ੍ਹੇ ਦੇ ਸਮੂਹ ਸੇਵਾ ਮੁਕਤ ਕਰਮਚਾਰੀਆਂ ਅਤੇ ਫੈਮਲੀ ਪੈਨਸ਼ਨਰਾਂ ਨੂੰ ਆਉਂਦੀ ਗਿਆਰਾਂ ਜੁਲਾਈ ਸ਼ਨੀਵਾਰ ਨੂੰ ਸਵੇਰੇ ਦਸ ਵਜੇ ਮਿਮਿਟ ਕਾਲਿਜ ਮਲੋਟ ਵਿਖੇ ਪਹੁੰਚਣ ਦੀ ਅਪੀਲ ਕੀਤੀ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly 
Previous articleਏਬੀਵੀਪੀ ਦੇ ਸ਼ਿਲਪਕਾਰ ਮਦਨਦਾਸ ਦੇਵੀ ਨੂੰ ਜਨਮ ਦਿਵਸ ਮੌਕੇ ਸ਼ਰਧਾਂਜਲੀ, ਵਿਦਿਆਰਥੀ ਚੇਤਨਾ ਨੂੰ ਰਾਸ਼ਟਰੀ ਦਿਸ਼ਾ ਦੇਣ ਵਿੱਚ ਨਿਭਾਈ ਅਹਿਮ ਭੂਮਿਕਾ
Next articleਮਿਡ-ਡੇ-ਮੀਲ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਫੂਡ ਸੇਫਟੀ ਵਿੰਗ ਵੱਲੋਂ ਸਰਕਾਰੀ ਸਕੂਲਾਂ ਦੀ ਅਚਨਚੇਤੀ ਚੈਕਿੰਗ