ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਜਨਮਦਿਨ ਦੇ ਸ਼ੁਭ ਅਵਸਰ ‘ਤੇ ਅੱਜ ਮਲੇਰਕੋਟਲਾ ਵਿਖੇ ਇੱਕ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ।।ਵਿੱਚ ਹਲਕਾ ਇੰਚਾਰਜ ਬੀਬਾ ਜ਼ਾਹਿਦਾ ਸੁਲੇਮਾਨ ਦੀ ਰਹਿਨੁਮਾਈ ਹੇਠ ਮੈਡੀਕਲ ਟੀਮ ਵੱਲੋਂ ਲਗਾਏ ਗਏ ਇਸ ਕੈਂਪ ਦੌਰਾਨ ਸ਼੍ਰੋਮਣੀ ਅਕਾਲੀ ਪਾਰਟੀ ਪ੍ਰਧਾਨ ਦੇ ਜਨਮਦਿਨ ਦੀ ਖੁਸ਼ੀ ਵਿੱਚ ਉਹਨਾਂ ਦੀ ਤਸਵੀਰ ਵਾਲਾ ਇੱਕ ਵਿਸ਼ੇਸ਼ ਕੇਕ ਵੀ ਕੱਟਿਆ ਗਿਆ। ਇਸ ਮੌਕੇ ਨਵਾਂਸ਼ਹਿਰ ਤੋਂ ਉੱਚੇਚੇ ਤੌਰ ‘ਤੇ ਪਹੁੰਚੇ ਡਾਕਟਰ ਗੁਰਪ੍ਰੀਤ ਕੌਰ ਥਿਆੜਾ ਨੇ ਵਿਸ਼ੇਸ਼ ਸ਼ਿਰਕਤ ਕੀਤੀ ਅਤੇ ਕੈਂਪ ਦਾ ਉਦਘਾਟਨ ਕਰਦਿਆਂ ਖੂਨਦਾਨ ਕਰਨ ਵਾਲੀਆਂ ਨੌਜਵਾਨਾਂ ਅਤੇ ਵਲੰਟੀਅਰਾਂ ਦੀ ਹੌਸਲਾ ਅਫ਼ਜ਼ਾਈ ਕੀਤੀ। ਡਾਕਟਰ ਥਿਆੜਾ
ਵਲੋਂ ਖੂਨਦਾਨੀਆਂ ਨੂੰ ਵਿਸ਼ੇਸ਼ ਤੌਰ ‘ਤੇ ਬੈਚ ਲਗਾਏ ਗਏ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਡਾਕਟਰ ਗੁਰਪ੍ਰੀਤ ਕੌਰ ਥਿਆੜਾ ਨੇ ਮਲੇਰਕੋਟਲਾ ਦੇ ਹਲਕਾ ਇੰਚਾਰਜ ਜ਼ਾਹਿਦਾ ਸੁਲੇਮਾਨ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਪ੍ਰਧਾਨ ਸੁਖਬੀਰ ਬਾਦਲ ਦੇ ਜਨਮਦਿਨ ਨੂੰ ਖੂਨਦਾਨ ਵਰਗੀ ਮਹਾਨ ਸੇਵਾ ਨਾਲ ਜੋੜਨਾ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਜਨਮਦਿਨ ਮਨਾਉਣ ਦਾ ਇਸ ਤੋਂ ਉੱਤਮ ਅਤੇ ਵਧੀਆ ਤਰੀਕਾ ਹੋਰ ਕੋਈ ਨਹੀਂ ਹੋ ਸਕਦਾ, ਜੋ ਕਿਸੇ ਲੋੜਵੰਦ ਦੀ ਕੀਮਤੀ ਜ਼ਿੰਦਗੀ ਬਚਾਉਣ ਦਾ ਜ਼ਰੀਆ ਬਣੇ। ਉਨ੍ਹਾਂ ਨੇ ਇਸ ਨੇਕ ਕਾਰਜ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਖੂਨਦਾਨ ਕਰਨ ਵਾਲੇ ਸਾਰੇ ਦਾਨੀਆਂ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਪਾਰਟੀ ਦੇ ਹੋਰਨਾਂ ਸਥਾਨਕ ਆਗੂਆਂ, ਮੈਡੀਕਲ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਪਹੁੰਚ ਕੇ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਲੰਮੀ ਉਮਰ ਅਤੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ।ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






