HOME ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਮੁੜ ਤੋਂ ਸਕੂਲ ਵਾਹਨ ਪਾਲਿਸੀ ਸਖਤਾਈ ਨਾਲ...

ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਮੁੜ ਤੋਂ ਸਕੂਲ ਵਾਹਨ ਪਾਲਿਸੀ ਸਖਤਾਈ ਨਾਲ ਲਾਗੂ ,ਤਿੰਨ ਸਕੂਲੀ ਬੱਸਾਂ ਦਾ ਕੱਟਿਆ ਚਲਾਨ

3
ਨਵਾਂ ਸ਼ਹਿਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ  (ਆਈ.ਏ.ਐਸ) ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਪ੍ਰੋਗਰਾਮ ਅਫਸਰ  ਜਗਰੂਪ ਸਿੰਘ ਜੀ ਦੀ ਅਗਵਾਈ ਹੇਠ ਜਿਲ੍ਹਾ ਬਾਲ ਸੁਰੱਖਿਆ ਅਫਸਰ ਸ਼੍ਰੀਮਤੀ ਕੰਚਨ ਅਰੋੜਾ ਵਲੋਂ ਟੀਮ ਦੇ ਸਹਿਯੋਗ ਨਾਲ ਸਾਂਝੇ ਤੌਰ ਤੇ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਦੀ ਪੁਰਜ਼ੋਰ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਦੇ ਚਲਦੇ ਸਕੂਲਾਂ ਵਿੱਚ ਗਰਮੀਆਂ ਦੀ ਛੁੱਟੀਆਂ ਤੋਂ ਬਾਅਦ ਸਕੂਲ ਖੁੱਲਣ ਤੇ ਨਵਾਂ ਸ਼ਹਿਰ ਜਿਲ੍ਹੇ ਦੇ ਬੰਗਾ ਬਲਾਕ ਵਿੱਚ ਅੱਜ ਮਿਤੀ 9 ਜੁਲਾਈ 2026 ਨੂੰ ਟੀਮ (ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਕੰਚਨ ਅਰੋੜਾ , ਐਡੀਸ਼ਨਲ ਟਰਾਂਸਪੋਰਟ ਅਫਸਰ ਕਮਲੇਸ਼ ਰਾਣੀ , ਗੌਰਵ ਸ਼ਰਮਾ ਬਾਲ ਸੁਰੱਖਿਆ ਅਫਸਰ, ਕੁੰਦਨ ਲਾਲ  (ਏ ਐੱਸ ਆਈ)ਅਤੇ ਅੰਗਰੇਜ਼ ਸਿੰਘ (ਏ ਐਸ ਆਈ ) ਵਲੋਂ ਸਾਂਝੇ ਤੌਰ ਤੇ ਸਕੂਲੀ ਬਸਾਂ ਦੀ ਚੈਕਿੰਗ ਕੀਤੀ ਗਈ| ਚੈਕਿੰਗ ਦੌਰਾਨ  ਸੈਂਟ ਸੋਲਜ਼ਰ ਪਬਲਿਕ ਸਕੂਲ, ਕੈਂਬ੍ਰਿਜ ਪਬਲਿਕ ਸਕੂਲ, ਗੁਰੂ ਨਾਨਕ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ, ਦੋਆਬਾ  ਆਰੀਆ ਪਬਲਿਕ  ਸਕੂਲ ਸਾਹਲੋਂ ਅਤੇ ਸਤਲੁਜ ਪਬਲਿਕ ਸਕੂਲ ਦੀਆਂ ਬੱਸਾਂ ਵੀ ਸ਼ਾਮਲ ਸਨ। ਇਸ ਮੁਹਿੰਮ ਦੌਰਾਨ ਤਕਰੀਬਨ 05 ਸਕੂਲਾਂ ਦੀਆਂ ਕੁੱਲ 10 ਸਕੂਲੀ ਬੱਸਾਂ ਦੇ ਦਸਤਾਵੇਜ ਚੈੱਕ ਕੀਤੇ ਗਏ ਅਤੇ ਸੇਫ ਸਕੂਲ ਵਾਹਨ ਪਾਲਸੀ ਦੀਆਂ ਸ਼ਰਤਾਂ ਦੀ ਉਲੰਘਣਾ ਕਰਨ ਵਾਲੀਆਂ ਦੋ ਸਕੂਲੀ ਬਸਾਂ ਤਿੰਨ ਚਲਾਨ (ਡਰਾਈਵਰ ਵੱਲੋਂ ਯੂਨੀਫਾਰਮ ਵਿੱਚ ਨਾ ਹੋਣ ਕਰ ਕੇ, ਬੱਸ ਵਿੱਚ ਸੀਸੀਟੀਵੀ ਕੈਮਰਾ ਨਾ ਹੋਣ ਕਰ ਕੇ ਅਤੇ ਬੱਸ ਵਿੱਚ ਅੱਗ ਭੁਜਾਓ ਯੰਤਰ ਨਾ ਹੋਣ ਕਾਰਨ) ਵੀ ਕੀਤੇ ਗਏ। ਇਸ ਮੌਕੇ  ਟੀਮ ਵਲੋਂ ਨਿੱਜੀ ਤੌਰ ਤੇ ਬੰਗਾ ਬਲੋਕ ਦੇ ਹੀ ਇਕ ਪ੍ਰਾਈਵੇਟ ਸਕੂਲ ਅਕਾਲ ਅਕੈਡਮੀ ਵਿੱਚ ਵਿਜ਼ਿਟ ਕਰਕੇ ਸਕੂਲ ਪ੍ਰਿੰਸੀਪਲ ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਦੇ ਟਰਾਂਸਪੋਰਟ ਮੈਨੇਜਮੈਂਟ, ਸਕੂਲੀ ਵਾਹਨਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਸੇਫ਼ ਸਕੂਲ ਵਾਹਨ ਪੋਲਿਸੀ ਦੀਆਂ ਸ਼ਰਤਾਂ ਬਾਰੇ ਜਾਣੂੰ ਵੀ ਕਰਵਾਇਆ ਗਿਆ । ਬੰਗਾ ਵਿੱਚ ਚੈਕਿੰਗ ਦੌਰਾਨ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੀਆ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਵਾਹਨਾਂ ਤੇ ਬਣਦੀ ਕਾਨੂੰਨੀ ਕਾਰਵਾਈ ਹੋਣੀ ਯਕੀਨੀ ਬਣਾਈ ਜਾਵੇਗੀ।  ਜਿਲ੍ਹਾ ਬਾਲ ਸੁਰੱਖਿਆ ਦਫਤਰ ਵਲੋ ਸਮੇ-ਸਮੇ ਤੇ ਸਕੂਲ ਦੇ ਪ੍ਰਿੰਸੀਪਲ ਅਤੇ ਸਕੂਲ ਵਾਹਨਾ ਦੇ  ਡਰਾਈਵਰਾਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਜਿਵੇ ਕਿ ਸੀ.ਸੀ ਟੀ. ਵੀ. ਕੈਮਰਾ, ਖਿੜਕੀ ਤੇ ਲੋਹੇ ਦੀ ਗਰਿਲ,  ਫਸਟ ਐਡ ਬਾਕਸ, ਲੇਡੀ ਕੰਡਕਟਰ, ਬਸ ਡਰਾਈਵਰ ਦਾ ਸਕੂਲ ਯੂਨੀਫੋਮ ਵਿੱਚ ਹੋਣਾ, ਸੀਟ ਬੈਲਟ ਲਗਾਣਾ, ਕਪੈਸਿਟੀ ਤੋਂ ਵੱਧ ਬੱਚੇ ਸਕੂਲ ਬੱਸ ਵਿੱਚ ਨਾ ਬਿਠਾਣਾ ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ ਸਕੂਲ ਵਾਰਨ ਦੇ ਡਰਾਇਵਰਾ ਨੂੰ ਵਿਸ਼ੇਸ਼ ਤੌਰ ਤੇ ਹਿਦਾਇਤ ਕੀਤੀ ਗਈ ਕਿ ਬੱਚੇ ਨੂੰ ਸਕੂਲ ਵੈਨ ਵਿੱਚ ਬਿਠਾਉਣ ਤੋਂ ਬਾਅਦ ਬੱਚੇ ਦਾ ਪੂਰਾ ਧਿਆਨ ਰੱਖਿਆ ਜਾਵੇ ਅਤੇ ਸਕੂਲ ਤੋਂ ਵਾਪਸੀ ਸਮੇ ਬੱਸ ਤੋਂ ਉਤਾਰਨ ਸਮੇਂ ਬੱਚੇ ਨੂੰ ਬਿਲਕੁਲ ਵੀ ਇਕੱਲਾ ਨਾ ਛੱਡਿਆ ਜਾਵੇ ਬਲਕਿ ਬੱਚੇ ਨੂੰ ਸੜਕ ਪਾਰ ਕਰਵਾ ਕੇ ਮਾਂ ਪਿਓ ਦੇ ਸਪੁਰਦ ਕਰਨਾ ਕੰਡਕਟਕਰ ਦੀ ਡਿਊਟੀ ਬਣਦੀ ਹੈ, ਇਸ ਵਿੱਚ ਕਿਸੀ ਤਰਾ ਦੀ ਅਣਗਹਿਲੀ ਨਾ ਵਰਤੀ ਜਾਵੇ। ਇਸ ਤੋਂ ਇਲਾਵਾ ਡਰਾਈਵਰ ਕੋਲ ਵਾਹਨ ਦੇ ਕਾਗਜ਼ਾਤ ਵੀ ਪੂਰੇ ਹੋਣੇ ਚਾਹੀਦੇ ਹਨ ਤਾਂ ਜੋ ਉਹਨਾ ਨੂੰ ਕਿਸੇ ਵੀ ਪ੍ਰਕਾਰ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।  ਟਰਾਂਸਪੋਰਟ ਵਿਭਾਗ ਵੱਲੋਂ ਸ਼੍ਰੀਮਤੀ ਕਮਲੇਸ਼ ਰਾਣੀ ਏ ਆਰ ਟੀ ਓ ਵੱਲੋਂ ਆਮ ਜਨਤਾ ਨੂੰ ਅਪੀਲ ਵੀ ਕੀਤੀ ਗਈ ਹੈ ਕਿ ਆਪਣੇ ਬੱਚਿਆਂ ਨੂੰ ਸਕੂਲੀ ਬੱਸਾਂ ਵਿੱਚ ਭੇਜਣ ਤੋਂ ਪਹਿਲੇ ਸਕੂਲੀ ਬੱਸਾਂ ਦਾ ਜਾਇਜ਼ਾ ਜਰੂਰ ਲੈਣ ਤਾਂ ਜੋ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਸਕਣ।  ਇਸਦੇ ਨਾਲ ਹੀ ਉਨ੍ਹਾਂ ਵੱਲੋਂ ਸਕੂਲੀ ਬੱਸਾਂ ਦੇ ਡਰਾਈਵਰਾਂ ਨੂੰ ਚੇਤਾਵਨੀ ਦਿੱਤੀ ਗਈ ਕਿ ਸੇਫ ਸਕੂਲ ਵਾਹਨ ਪਾਲਸੀ ਦੀ ਉਲੰਘਣਾ ਕਰਨ ਤੇ ਬਸਾਂ ਨੂੰ ਬੰਦ ਕਰਨ ਜਾਂ ਚਲਾਨ ਕੱਟਣ ਤੇ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਵਰਤੀ ਜਾਏਗੀ। ਸਾਰੇ ਡਰਾਈਵਰ, ਬੱਸਾਂ ਨੂੰ ਰੋਡ ਤੇ ਲਿਆਣ ਤੋਂ ਪਹਿਲਾਂ ਆਪਣੇ  ਅਤੇ ਆਪਣੀ ਬੱਸਾਂ ਦੇ ਦਸਤਾਵੇਜ਼ ਤੰਦਰੁਸਤ ਕਰ ਲੈਣ। ਇਸ ਮੌਕੇ ਟੀਮ ਵਿੱਚ ਜਿਲਾ ਬਾਲ ਸੁਰੱਖਿਆ ਅਫਸਰ ਕੰਚਨ ਅਰੋੜਾ, ਏ ਆਰ ਟੀ ਓ ਕਮਲੇਸ਼ ਰਾਣੀ, ਗੌਰਵ ਸ਼ਰਮਾ ਬਾਲ ਸੁਰੱਖਿਆ ਅਫ਼ਸਰ ਪੁਲਿਸ ਵਿਭਾਗ ਤੋਂ ਕੁਮਦਨ ਲਾਲ ਏ ਐਸ ਆਈ ਅਤੇ ਅੰਗਰੇਜ਼ ਸਿੰਘ ਏ ਐੱਸ ਆਈ ਵੀ ਮੌਜੂਦ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪਿੰਡ ਭੈਣੀ ਬੜਿੰਗਾਂ ਦੇ ਹੜ੍ਹ ਪੀੜਤ ਪਰਿਵਾਰਾਂ ਨੂੰ ਪੰਜਾਬ ਸਰਕਾਰ ਵੱਲੋਂ ਮਕਾਨ ਬਣਾਉਣ ਲਈ ਮੁਆਵਜ਼ਾ ਰਾਸ਼ੀ ਕੀਤੀ ਜਾਰੀ
Next articleਸਭ ਦਾ ਕਰਤਾਰ