ਚੋਣ ਅਮਲੇ ਨਾਲ ਦੁਰਵਿਵਹਾਰ ਨਾ ਬਰਦਾਸ਼ਤਯੋਗ
ਕਪੂਰਥਲਾ (ਸਮਾਜ ਵੀਕਲੀ) ( ਕੌੜਾ )– ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਆਕਾਸ਼ ਬਾਂਸਲ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੋਣ ਹਲਕਾ ਸੁਲਤਾਨਪੁਰ ਲੋਧੀ ਵਿਖੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ ਜਿਸ ਵਿਚ ਲੋਕਾਂ ਨੂੰ ਪੂਰਾ ਸਹਿਯੋਗ ਕਰਨਾ ਚਾਹੀਦਾ ਹੈ ਤਾਂ ਜੋ ਵੋਟਰ ਸੂਚੀਆਂ ਸਹੀ ਢੰਗ ਨਾਲ ਦਰੁਸਤ ਕੀਤੀਆਂ ਜਾ ਸਕਣ।
ਲੋਕਾਂ ਤੋ ਇਸ ਪ੍ਰਕਿਰਿਆ ਲਈ ਪੂਰਨ ਸਹਿਯੋਗ ਦੀ ਆਸ ਕਰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫ਼ਸਰ ਆਕਾਸ਼ ਬਾਂਸਲ ਨੇ ਕਿਹਾ ਸਰਕਾਰੀ ਡਿਊਟੀ ਨਿਭਾਅ ਰਹੇ ਇੱਕ ਬੀ.ਐਲ.ਓ. ਨਾਲ ਦੁਰਵਿਹਾਰ ਦਾ ਮਾਮਲਾ ਪ੍ਰਸ਼ਾਸਨ ਦੇ ਸਾਹਮਣੇ ਆਇਆ ਹੈ, ਜਿਸ ਨੂੰ ਬਹੁਤ ਗੰਭੀਰਤਾ ਨਾਲ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਚੋਣ ਕਾਰਜਾਂ ਵਿੱਚ ਲੱਗੇ ਕਿਸੇ ਵੀ ਕਰਮਚਾਰੀ ਨਾਲ ਕਿਸੇ ਤਰ੍ਹਾਂ ਦੀ ਬਦਸਲੂਕੀ ਜਾਂ ਡਿਊਟੀ ਵਿੱਚ ਰੁਕਾਵਟ ਨਾ ਪਾਈ ਜਾਵੇ। ਉਨ੍ਹਾਂ ਕਿਹਾ, “ਬੀ.ਐਲ.ਓ. ਚੋਣ ਪ੍ਰਬੰਧਾਂ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਨਾਲ ਕਿਸੇ ਵੀ ਤਰ੍ਹਾਂ ਦਾ ਦੁਰਵਿਹਾਰ ਬਰਦਾਸ਼ਤਯੋਗ ਨਹੀਂ ਹੈ। ਇਸੇ ਦੌਰਾਨ ਸੁਲਤਾਨਪੁਰ ਲੋਧੀ ਦੇ ਉਪ ਮੰਡਲ ਮੈਜਿਸਟਰੇਟ ਜਸਜੀਤ ਸਿੰਘ ਨੇ ਦੱਸਿਆ ਕਿ 8 ਜੁਲਾਈ 2026 ਨੂੰ ਬੂਥ ਨੰਬਰ 68, ਪਿੰਡ ਤਲਵੰਡੀ ਚੌਧਰੀਆਂ ਦੇ ਬੀ.ਐਲ.ਓ. ਸਰਬਜੀਤ ਸਿੰਘ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਤੁਰੰਤ ਕਾਰਵਾਈ ਕੀਤੀ ਗਈ ਹੈ। ਐਸ.ਡੀ.ਐਮ. ਨੇ ਕਿਹਾ ਕਿ ਪ੍ਰਸ਼ਾਸਨ ਆਪਣੇ ਮੁਲਾਜ਼ਮਾਂ ਦੀ ਸੁਰੱਖਿਆ ਅਤੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਘਟਨਾ ਸਬੰਧੀ ਡੀ.ਐਸ.ਪੀ. ਸੁਲਤਾਨਪੁਰ ਲੋਧੀ ਨੂੰ ਪੱਤਰ ਲਿਖ ਕੇ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਗਏ ਹਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






