-ਹਰਸ਼ ਚੌਹਾਨ ਨੇ ਬੱਲੇਬਾਜ਼ੀ ਅਤੇ ਕ੍ਰਿਸ਼ਨ ਵਾਲੀਆ ਨੇ ਗੇਂਦਬਾਜ਼ੀ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ
ਹੁਸ਼ਿਆਰਪੁਰ, (ਸਮਾਜ ਵੀਕਲੀ) (ਤਰਸੇਮ ਦੀਵਾਨਾ ) – ਪੀਸੀਏ ਦੁਆਰਾ ਕਰਵਾਈ ਜਾ ਰਹੀ ਲੜਕਿਆਂ ਦੀ ਅੰਤਰ-ਜ਼ਿਲ੍ਹਾ ਅੰਡਰ-19 ਇੱਕ-ਰੋਜ਼ਾ ਕ੍ਰਿਕਟ ਟੂਰਨਾਮੈਂਟ ਵਿੱਚ ਹੁਸ਼ਿਆਰਪੁਰ ਦੀ ਟੀਮ ਨੇ ਰੋਪੜ ਦੀ ਟੀਮ ਨੂੰ 24 ਦੌੜਾਂ ਨਾਲ ਹਰਾ ਕੇ 4 ਅੰਕ ਹਾਸਲ ਕੀਤੇ। ਜਾਣਕਾਰੀ ਦਿੰਦਿਆਂ ਐਚ.ਡੀ.ਸੀ.ਏ. ਦੇ ਸਕੱਤਰ ਡਾ. ਰਮਨ ਘਈ ਨੇ ਦੱਸਿਆ ਕਿ ਬਾਰਿਸ਼ ਕਾਰਨ 50-50 ਓਵਰਾਂ ਦੀ ਥਾਂ 20-20 ਓਵਰਾਂ ਦੇ ਇਸ ਮੈਚ ਵਿੱਚ ਰੋਪੜ ਦੀ ਟੀਮ ਨੇ ਟਾਸ ਜਿੱਤ ਕੇ ਹੁਸ਼ਿਆਰਪੁਰ ਦੀ ਟੀਮ ਨੂੰ ਬੱਲੇਬਾਜ਼ੀ ਕਰਨ ਦਾ ਸੱਦਾ ਦਿੱਤਾ। ਬੱਲੇਬਾਜ਼ੀ ਕਰਦਿਆਂ ਹੁਸ਼ਿਆਰਪੁਰ ਦੀ ਟੀਮ ਨੇ 19.3 ਓਵਰਾਂ ਵਿੱਚ 157 ਦੌੜਾਂ ਬਣਾਈਆਂ। ਜਿਸ ਵਿੱਚ ਹਰਸ਼ ਚੌਹਾਨ ਨੇ 47, ਯੁਗ ਗਰੋਵਰ ਅਤੇ ਕ੍ਰਿਸ਼ਨ ਵਾਲੀਆ ਨੇ 19-19, ਸਾਹਿਲ ਸਹੋਤਰਾ ਨੇ 17, ਗੁਰਮਨ ਨੇ 15 ਅਤੇ ਮੁਕੁਲ ਜਿੰਦਲ ਨੇ 13 ਦੌੜਾਂ ਦਾ ਯੋਗਦਾਨ ਦਿੱਤਾ। ਰੋਪੜ ਵੱਲੋਂ ਗੇਂਦਬਾਜ਼ੀ ਕਰਦਿਆਂ ਹਰਕੀਰਤ ਸਿੰਘ ਨੇ 3 ਅਤੇ ਅਮਨ ਸਿੰਘ ਨੇ 2 ਖਿਡਾਰੀਆਂ ਨੂੰ ਆਊਟ ਕੀਤਾ। ਡਾ. ਘਈ ਨੇ ਦੱਸਿਆ ਕਿ ਟੀਚੇ ਦਾ ਪਿੱਛਾ ਕਰਨ ਉਤਰੀ ਰੋਪੜ ਦੀ ਟੀਮ 18.3 ਓਵਰਾਂ ਵਿੱਚ ਕੇਵਲ 133 ਦੌੜਾਂ ਹੀ ਬਣਾ ਸਕੀ। ਜਿਸ ਵਿੱਚ ਪ੍ਰਭਸਿਮਰ ਨੇ 79 ਅਤੇ ਰਾਜਵੀਰ ਨੇ 20 ਦੌੜਾਂ ਦਾ ਯੋਗਦਾਨ ਦਿੱਤਾ। ਹੁਸ਼ਿਆਰਪੁਰ ਵੱਲੋਂ ਸ਼ਾਨਦਾਰ ਗੇਂਦਬਾਜ਼ੀ ਕਰਦਿਆਂ ਕ੍ਰਿਸ਼ਨ ਵਾਲੀਆ, ਚਿਰਾਗ ਕੁਮਾਰ, ਕ੍ਰਿਤਿਆ ਕਪੂਰ, ਆਰਯਮ ਅਰੋੜਾ ਨੇ 2-2 ਵਿਕਟਾਂ ਅਤੇ ਹਰਸ਼ਿਤ ਨੰਦਾ ਨੇ 1 ਵਿਕਟ ਝਟਕਾਈ। ਟੀਮ ਦੀ ਜਿੱਤ ‘ਤੇ ਵਧਾਈ ਦਿੰਦਿਆਂ ਐਚ.ਡੀ.ਸੀ.ਏ. ਦੇ ਪ੍ਰਧਾਨ ਡਾ. ਦਲਜੀਤ ਖੇਲਾ, ਡਾ. ਪੰਕਜ ਸ਼ਿਵ, ਵਿਵੇਕ ਸਾਹਨੀ ਅਤੇ ਹੋਰ ਅਧਿਕਾਰੀਆਂ ਅਤੇ ਮੈਂਬਰਾਂ ਨੇ ਅਗਲੇ ਮੈਚ ਲਈ ਸ਼ੁਭਕਾਮਨਾਵਾਂ ਦਿੱਤੀਆਂ। ਟੀਮ ਦੀ ਇਸ ਜਿੱਤ ‘ਤੇ ਜ਼ਿਲ੍ਹਾ ਕੋਚ ਦਲਜੀਤ ਸਿੰਘ, ਜ਼ਿਲ੍ਹਾ ਟ੍ਰੇਨਰ ਅਤੇ ਸਾਬਕਾ ਰਾਸ਼ਟਰੀ ਖਿਡਾਰੀ ਕੁਲਦੀਪ ਧਾਮੀ, ਜ਼ਿਲ੍ਹਾ ਮਹਿਲਾ ਕੋਚ ਦਵਿੰਦਰ ਕੌਰ ਕਲਿਆਣ, ਨਿਕਿਤਾ, ਪਰਵੀਨ ਸ਼ਿੰਟੂ, ਪੰਕਜ ਪਿੰਕਾ, ਅਸ਼ੋਕ ਸ਼ਰਮਾ, ਦਿਨੇਸ਼ ਆਦਿ ਨੇ ਵੀ ਟੀਮ ਨੂੰ ਵਧਾਈ ਦਿੱਤੀ। ਡਾ. ਘਈ ਨੇ ਦੱਸਿਆ ਕਿ ਹੁਸ਼ਿਆਰਪੁਰ ਦਾ ਅਗਲਾ ਮੈਚ 12 ਜੁਲਾਈ ਨੂੰ ਨਵਾਂਸ਼ਹਿਰ ਨਾਲ ਹੁਸ਼ਿਆਰਪੁਰ ਵਿੱਚ ਖੇਡਿਆ ਜਾਵੇਗਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






