ਬਲਾਚੌਰ, (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ) : ਗੈਰ-ਕਾਨੂੰਨੀ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਨੇ ਇੱਕ ਵਿਅਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਧਰਮ ਚੰਦ ਨੇ ਦੱਸਿਆ ਕਿ ਪੁਲਿਸ ਪਾਰਟੀ ਜਦੋਂ ਗਸ਼ਤ ਦੌਰਾਨ ਪਿੰਡ ਆਸਰੋਂ ਦੇ ਸ਼ਮਸ਼ਾਨਘਾਟ ਨੇੜੇ ਮੌਜੂਦ ਸੀ, ਤਾਂ ਚੈਕਿੰਗ ਦੌਰਾਨ ਸਾਹਮਣੇ ਪਾਸਿਓਂ ਇੱਕ ਵਿਅਕਤੀ ਵਜ਼ਨਦਾਰ ਥੈਲਾ ਚੁੱਕੀ ਆਉਂਦਾ ਦਿਖਾਈ ਦਿੱਤਾ। ਪੁਲਿਸ ਪਾਰਟੀ ਨੂੰ ਦੇਖ ਕੇ ਉਕਤ ਵਿਅਕਤੀ ਨੇ ਘਬਰਾ ਕੇ ਪਿੱਛੇ ਨੂੰ ਮੁੜਨ ਦੀ ਕੋਸ਼ਿਸ਼ ਕੀਤੀ, ਜਿਸ ਨੂੰ ਪੁਲਿਸ ਨੇ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਕਾਬੂ ਕੀਤੇ ਗਏ ਆਰੋਪੀ ਦੀ ਪਛਾਣ ਅਨਿਲ ਯਾਦਵ ਪੁੱਤਰ ਰਮੇਸ਼ਵਰ ਯਾਦਵ, ਵਾਸੀ ਪਿੰਡ ਜਿੰਦਾਪੁਰ, ਥਾਣਾ ਚਮਕੌਰ ਸਾਹਿਬ, ਜ਼ਿਲ੍ਹਾ ਰੂਪਨਗਰ ਵਜੋਂ ਹੋਈ ਹੈ। ਪੁਲਿਸ ਪਾਰਟੀ ਵਲੋਂ ਜਦੋਂ ਉਸ ਥੈਲੇ ਦੀ ਤਲਾਸ਼ੀ ਲਈ ਗਈ, ਤਾਂ ਉਸ ਵਿੱਚੋਂ 12 ਬੋਤਲਾਂ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਨਾਜਾਇਜ਼ ਸ਼ਰਾਬ ਨੂੰ ਕਬਜ਼ੇ ਵਿੱਚ ਲੈ ਕੇ ਆਰੋਪੀ ਖ਼ਿਲਾਫ਼ ਐਕਸਾਈਜ਼ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






