
ਰਾਏਕੋਟ (ਸਮਾਜ ਵੀਕਲੀ) ( ਗੁਰਭਿੰਦਰ ਗੁਰੀ ) – ਸ਼ਹਿਰ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਲਾਇਨ ਕਲੱਬ ਰਾਏਕੋਟ ਦੇ ਪ੍ਰਧਾਨ ਗੁਲਸ਼ਨ ਮਿੱਤਲ, ਸਕੱਤਰ ਰਮੇਸ਼ ਗਰਗ ਅਤੇ ਖਜ਼ਾਨਚੀ ਦਿਨੇਸ਼ ਖੁਰਮੀ ਨੇ ਅੱਜ ਮੀਡੀਆ ਰਾਹੀਂ ਐਲਾਨ ਕੀਤਾ ਕਿ 30 ਜੁਲਾਈ 2026 ਤੋਂ ਸ਼ੁਰੂ ਹੋ ਰਹੇ ਸਾਉਣ ਮਹੀਨੇ ਦੌਰਾਨ ਲਾਇਨ ਕਲੱਬ ਰਾਏਕੋਟ ਵੱਲੋਂ ਵੱਡੇ ਪੱਧਰ ’ਤੇ ਪੌਧਾਰੋਪਣ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਲੱਬ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਵੱਡੀ ਗਿਣਤੀ ਵਿੱਚ ਪੌਦੇ ਲਗਾਉਣ ਦਾ ਪ੍ਰਬੰਧ ਕਰ ਲਿਆ ਗਿਆ ਹੈ। ਪ੍ਰਧਾਨ ਗੁਲਸ਼ਨ ਮਿੱਤਲ ਨੇ ਕਿਹਾ ਕਿ ਉਨ੍ਹਾਂ ਦੀ ਇੱਛਾ ਹੈ ਕਿ ਰਾਏਕੋਟ ਸ਼ਹਿਰ ਵਿੱਚ ਵੀ ਚੰਡੀਗੜ੍ਹ ਦੀ ਤਰ੍ਹਾਂ ਵਿਆਪਕ ਪੱਧਰ ’ਤੇ ਪੌਧਾਰੋਪਣ ਹੋਵੇ, ਤਾਂ ਜੋ ਲੋਕਾਂ ਨੂੰ ਸ਼ੁੱਧ ਹਵਾ ਮਿਲੇ ਅਤੇ ਸ਼ਹਿਰ ਦਾ ਤਾਪਮਾਨ ਘੱਟ ਕਰਨ ਵਿੱਚ ਮਦਦ ਮਿਲ ਸਕੇ।ਉਨ੍ਹਾਂ ਸਕੂਲੀ ਵਿਦਿਆਰਥੀਆਂ ਅਤੇ ਹੋਰ ਸਮਾਜਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਾਉਣ ਮਹੀਨੇ ਦੌਰਾਨ ਵੱਧ ਤੋਂ ਵੱਧ ਪੌਦੇ ਲਗਾ ਕੇ ਵਾਤਾਵਰਨ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ। ਉਨ੍ਹਾਂ ਦੱਸਿਆ ਕਿ ਲਾਇਨ ਕਲੱਬ ਵੱਲੋਂ ਪਹਿਲਾਂ ਵੀ ਮੰਦਰ ਸ਼ਿਵਾਲਾ ਖਾਮ ਵਿਖੇ ਪਵਿੱਤਰ ਆਂਵਲੇ ਅਤੇ ਰੁਦਰਾਖਸ਼ ਦੇ ਪੌਦੇ ਲਗਾਏ ਜਾ ਚੁੱਕੇ ਹਨ। ਇਸ ਸਾਉਣ ਦੌਰਾਨ ਹੋਰ ਮੰਦਰਾਂ ਵਿੱਚ ਵੀ ਅਜਿਹੇ ਪਵਿੱਤਰ ਪੌਦੇ ਲਗਾਏ ਜਾਣਗੇ। ਇਸ ਤੋਂ ਇਲਾਵਾ ਸ਼ਹਿਰ ਦੇ ਸਕੂਲਾਂ ਅਤੇ ਸਰਕਾਰੀ ਦਫ਼ਤਰਾਂ ਵਿੱਚ ਵੀ ਛਾਂਦਾਰ ਅਤੇ ਫਲਦਾਰ ਪੌਦੇ ਲਗਾਉਣ ਦੀ ਯੋਜਨਾ ਹੈ। ਕਲੱਬ ਦੇ ਖਜ਼ਾਨਚੀ ਦਿਨੇਸ਼ ਖੁਰਮੀ ਨੇ ਕਿਹਾ ਕਿ ਲਾਇਨ ਕਲੱਬ ਵੱਲੋਂ ਹਮੇਸ਼ਾ ਚੰਗੀ ਤਰ੍ਹਾਂ ਪਾਲੇ-ਪੋਸੇ ਪੌਦੇ ਹੀ ਲਗਾਏ ਜਾਂਦੇ ਹਨ, ਜੋ ਜਲਦੀ ਵਿਕਸਿਤ ਹੋ ਕੇ ਹਰਿਆਲੀ ਅਤੇ ਫਲ ਪ੍ਰਦਾਨ ਕਰਦੇ ਹਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly





