ਦੇਸ਼ ਬਚਾਓ ਮੋਰਚਾ ਦੇ ਸੱਦੇ ’ਤੇ 15 ਜੁਲਾਈ ਨੂੰ ਮੋਟਰਸਾਈਕਲ ਮਾਰਚ ਅਤੇ 21 ਜੁਲਾਈ ਨੂੰ ਦਿੱਲੀ ਦੇ ਕਿਸਾਨ ਘਾਟ ਵਿਖੇ ਹਜ਼ਾਰਾਂ ਕਿਸਾਨਾਂ ਦੇ ਕਾਫ਼ਲੇ ਲਿਜਾਏ ਜਾਣਗੇ – ਏ.ਕੇ.ਐਮ.ਪੰਜਾਬ
ਚੇਤਨ ਸ਼ਰਮਾ ਵੱਲੋਂ ਮਾਤਾ ਗੰਗਾ ਜੀ, ਬਾਬਾ ਬੁੱਢਾ ਜੀ ਅਤੇ ਗੁਰਬਾਣੀ ਬਾਰੇ ਵਰਤੀ ਗਈ ਮਾੜੀ ਸ਼ਬਦਾਵਲੀ ਦੀ ਸਖ਼ਤ ਨਿੰਦਾ, ਤੁਰੰਤ ਗ੍ਰਿਫ਼ਤਾਰੀ ਨਾ ਹੋਈ ਤਾਂ ਵੱਡਾ ਸੰਘਰਸ਼ ਵਿੱਢਿਆ ਜਾਵੇਗਾ – ਏ.ਕੇ.ਐਮ. ਪੰਜਾਬ
12 ਜੁਲਾਈ ਨੂੰ ਚੇਤਨ ਸ਼ਰਮਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਿੱਖ ਜਥੇਬੰਦੀਆਂ ਦੇ ਸੱਦੇ ਦੀ ਅਜਾਦ ਕਿਸਾਨ ਮੋਰਚਾ ਪੰਜਾਬ ਵੱਲੋਂ ਹਮਾਇਤ ਦਾ ਐਲਾਨ
ਪੰਜਾਬ ਸਰਕਾਰ ਦੀ ਸੋਧੀ ਹੋਈ ਲੈਂਡ ਪੂਲਿੰਗ ਪਾਲਿਸੀ ਕਿਸੇ ਹਾਲਤ ‘ਚ ਲਾਗੂ ਨਹੀਂ ਹੋਣ ਦਿਆਂਗੇ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਅੱਜ ਲੁਧਿਆਣਾ ਵਿਖੇ ਅਜਾਦ ਕਿਸਾਨ ਮੋਰਚਾ ਪੰਜਾਬ ਫੋਰਮ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਭਾਰਤ–ਅਮਰੀਕਾ ਟਰੇਡ ਸਮਝੌਤੇ, ਪੰਜਾਬ ਸਰਕਾਰ ਦੀ ਸੋਧੀ ਹੋਈ ਲੈਂਡ ਪੂਲਿੰਗ ਪਾਲਿਸੀ ਦੇ ਵਿਰੋਧ ‘ਚ ਕਿਸਾਨਾਂ ਦੇ ਮੌਜੂਦਾ ਹਾਲਾਤ ਅਤੇ ਪੰਜਾਬ ਦੇ ਸਮਾਜਿਕ ਤੇ ਧਾਰਮਿਕ ਮਸਲਿਆਂ ਸੰਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿੱਚ ਪੰਜਾਬ ਭਰ ਤੋਂ ਆਏ ਵੱਖ-ਵੱਖ ਕਿਸਾਨ ਆਗੂਆਂ ਨੇ ਸ਼ਮੂਲੀਅਤ ਕੀਤੀ, ਮੀਟਿੰਗ ਉਪਰੰਤ ਜਾਰੀ ਪ੍ਰੈਸ ਬਿਆਨ ਕਰਦਿਆਂ ਸੁੱਖ ਗਿੱਲ ਮੋਗਾ, ਜਥੇਦਾਰ ਤਰਨਜੀਤ ਸਿੰਘ ਨਿਮਾਣਾ ਅਤੇ ਪਰਮਜੀਤ ਸਿੰਘ ਜੱਬੋਵਾਲ ਨੇ ਕਿਹਾ ਕਿ ਭਾਰਤ–ਅਮਰੀਕਾ ਟਰੇਡ ਸਮਝੌਤਾ ਦੇਸ਼ ਦੇ ਕਿਸਾਨਾਂ, ਖੇਤੀਬਾੜੀ, ਛੋਟੇ ਵਪਾਰੀਆਂ ਅਤੇ ਆਮ ਲੋਕਾਂ ਦੇ ਹਿੱਤਾਂ ਦੇ ਵਿਰੁੱਧ ਹੈ, ਜੇਕਰ ਇਹ ਸਮਝੌਤਾ ਲਾਗੂ ਕੀਤਾ ਗਿਆ ਤਾਂ ਇਸ ਦੇ ਦੂਰਗਾਮੀ ਅਤੇ ਗੰਭੀਰ ਨਤੀਜੇ ਸਾਹਮਣੇ ਆਉਣਗੇ । ਇਸ ਲਈ ਅਜਾਦ ਕਿਸਾਨ ਮੋਰਚਾ ਪੰਜਾਬ, ਦੇਸ਼ ਬਚਾਓ ਮੋਰਚਾ ਵੱਲੋਂ ਦਿੱਤੇ ਗਏ ਸੰਘਰਸ਼ ਦੇ ਸੱਦੇ ਦੀ ਪੂਰੀ ਹਮਾਇਤ ਕਰਦਾ ਹੈ। ਆਗੂਆਂ ਨੇ ਐਲਾਨ ਕੀਤਾ ਕਿ 15 ਜੁਲਾਈ 2026 ਨੂੰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ’ਤੇ ਮੋਟਰਸਾਈਕਲ ਮਾਰਚ ਕੱਢੇ ਜਾਣਗੇ ਅਤੇ ਪ੍ਰਧਾਨ ਮੰਤਰੀ ਦੇ ਨਾਂ ਮੰਗ ਪੱਤਰ ਐਸ ਡੀ ਐਮ ਜਾਂ ਤਹਿਸੀਲਦਾਰ ਨੂੰ ਸੌਂਪੇ ਜਾਣਗੇ, ਜਦਕਿ 21 ਜੁਲਾਈ 2026 ਨੂੰ ਦਿੱਲੀ ਦੇ ਕਿਸਾਨ ਘਾਟ ਵਿਖੇ ਹੋਣ ਵਾਲੇ ਦੇਸ਼-ਪੱਧਰੀ ਇਕੱਠ ਵਿੱਚ ਪੰਜਾਬ ਤੋਂ ਹਜ਼ਾਰਾਂ ਕਿਸਾਨਾਂ ਦੇ ਕਾਫ਼ਲੇ ਲਿਜਾਏ ਜਾਣਗੇ, ਉਨ੍ਹਾਂ ਸਮੂਹ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ, ਮੁਲਾਜ਼ਮਾਂ, ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਇਸ ਸੰਘਰਸ਼ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ । ਮੀਟਿੰਗ ਵਿੱਚ ਚੇਤਨ ਸ਼ਰਮਾ ਵੱਲੋਂ ਮਾਤਾ ਗੰਗਾ ਜੀ, ਬਾਬਾ ਬੁੱਢਾ ਜੀ ਅਤੇ ਪਵਿੱਤਰ ਗੁਰਬਾਣੀ ਬਾਰੇ ਕਥਿਤ ਤੌਰ ’ਤੇ ਵਰਤੀ ਗਈ ਮਾੜੀ ਸ਼ਬਦਾਵਲੀ ਦੀ ਸਖ਼ਤ ਨਿੰਦਾ ਕੀਤੀ ਗਈ। ਆਗੂਆਂ ਨੇ ਕਿਹਾ ਕਿ ਅਜਿਹੀਆਂ ਹਰਕਤਾਂ ਨਾਲ ਸਿੱਖ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ ਅਤੇ ਇਹ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਅਜਾਦ ਕਿਸਾਨ ਮੋਰਚਾ ਪੰਜਾਬ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਚੇਤਨ ਸ਼ਰਮਾ ਖ਼ਿਲਾਫ਼ ਕਾਨੂੰਨ ਅਨੁਸਾਰ ਤੁਰੰਤ ਸਖ਼ਤ ਕਾਰਵਾਈ ਕਰਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ਜੋ 12 ਜੁਲਾਈ ਦਾ ਸਿੱਖ ਜਥੇਬੰਦੀਆਂ ਵੱਲੋਂ ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜਾ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ ਏ.ਕੇ.ਐਮ.ਪੰਜਾਬ ਫੋਰਮ ਉਸ ਦੀ ਹਮਾਇਤ ਕਰਦਾ ਹੈ। ਆਗੂਆਂ ਨੇ ਇਹ ਵੀ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਪੰਜਾਬ ਭਰ ਵਿੱਚ ਵੱਡਾ ਲੋਕ ਸੰਘਰਸ਼ ਵਿੱਢਿਆ ਜਾਵੇਗਾ,ਜਿਸ ਦੀ ਸਾਰੀ ਜ਼ਿੰਮੇਵਾਰੀ ਸਰਕਾਰ ਅਤੇ ਪ੍ਰਸ਼ਾਸਨ ਦੀ ਹੋਵੇਗੀ। ਮੀਟਿੰਗ ਦੇ ਅੰਤ ਵਿੱਚ ਸਮੂਹ ਕਿਸਾਨਾਂ ਅਤੇ ਲੋਕ ਪੱਖੀ ਜਥੇਬੰਦੀਆਂ ਨੂੰ 15 ਜੁਲਾਈ ਦੇ ਮੋਟਰਸਾਈਕਲ ਮਾਰਚ ਅਤੇ 21 ਜੁਲਾਈ ਨੂੰ ਦਿੱਲੀ ਦੇ ਕਿਸਾਨ ਘਾਟ ਵਿਖੇ ਹੋਣ ਵਾਲੇ ਦੇਸ਼-ਪੱਧਰੀ ਇਕੱਠ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਸੁੱਖ ਗਿੱਲ ਮੋਗਾ ਪੰਜਾਬ ਪ੍ਰਧਾਨ ਬੀਕੇਯੂ ਤੋਤੇਵਾਲ, ਜਥੇਦਾਰ ਤਰਨਜੀਤ ਸਿੰਘ ਨਿਮਾਣਾ ਅੰਨਦਾਤਾ ਕਿਸਾਨ ਮਜ਼ਦੂਰ ਯੂਨੀਅਨ, ਪਰਮਜੀਤ ਸਿੰਘ ਜੱਬੋਵਾਲ ਕਿਸਾਨ ਯੂਨੀਅਨ ਬਾਗੀ ਨੇ ਕੀਤੀ । ਹੋਰਨਾਂ ਤੋਂ ਇਲਾਵਾ ਲਖਬੀਰ ਸਿੰਘ ਸੌਂਟੀ ਕਿਸਾਨ ਯੂਨੀਅਨ ਅੰਮ੍ਰਿਤਸਰ, ਲੀਡਰ ਨੰਬਰਦਾਰ ਬਲਾਕ ਪ੍ਰਧਾਨ ਬੀਕੇਯੂ ਤੋਤੇਵਾਲ, ਗੁਰਚਰਨ ਸਿੰਘ ਨੰਬਰਦਾਰ ਸ਼ਹਿਰੀ ਪ੍ਰਧਾਨ ਬੀਕੇਯੂ ਤੋਤੇਵਾਲ, ਦਲਵਿੰਦਰ ਸਿੰਘ, ਦਵਿੰਦਰ ਸਿੰਘ, ਅਮਰਜੀਤ ਸਿੰਘ ਕਲਸੀ, ਕੁਲਬੀਰ ਸਿੰਘ, ਜਸਪਾਲ ਸਿੰਘ, ਰਣਧੀਰ ਸਿੰਘ, ਅਮਰਜੀਤ ਸਿੰਘ, ਬਲਵਿੰਦਰ ਸਿੰਘ, ਪਰਮਦੀਪ ਸਿੰਘ, ਬਲਵਿੰਦਰ ਸਿੰਘ, ਲਖਬੀਰ ਸਿੰਘ ਸ਼ੌਟੀ ਕਿਸਾਨ ਯੂਨੀਅਨ ਅੰਮ੍ਰਿਤਸਰ, ਬਾਬਾ ਪ੍ਰੀਤਮ ਸਿੰਘ ਭੋਲੀਆ, ਗੁਰਚਰਨ ਸਿੰਘ ਭੁੱਲਰ, ਰਣਜੀਤ ਸਿੰਘ ਉੱਚਾ ਪਿੰਡ, ਨਵਦੀਪ ਸਿੰਘ ਨਵੀਂ ਖੰਨਾ, ਅਵਤਾਰ ਸਿੰਘ, ਬਲਵੀਰ ਸਿੰਘ, ਪ੍ਰਭਦੀਪ ਸਿੰਘ ਸੇਖੋਂ ਦਿਹਾਤੀ ਪ੍ਰਧਾਨ, ਭੁਪਿੰਦਰ ਸਿੰਘ ਸ਼ਹਿਰੀ ਪ੍ਰਧਾਨ, ਰਾਣਾ ਸਿੰਘ ਗਰੇਵਾਲ ਦਾਦ, ਗੁਰਮੇਲ ਸਿੰਘ, ਨਰਿੰਦਰ ਸਿੰਘ, ਰੋਸ਼ਨ ਸਿੰਘ ਸਾਗਰ, ਕੈਪਟਨ ਕੁਲਵੰਤ ਸਿੰਘ, ਕੁਲਦੀਪ ਸਿੰਘ ਖਾਲਸਾ, ਬਹਾਦਰ ਸਿੰਘ, ਕਰਨਜੀਤ ਸਿੰਘ ਲੁਹਾਰਾ, ਰਾਜਵਿੰਦਰ ਸਿੰਘ ਮੀਤ ਪ੍ਰਧਾਨ, ਮਨੀ ਕੁਮਾਰ, ਸੌਰਵ ਵਰਮਾ, ਸੰਜੀਵ ਮਿਸ਼ਰਾ, ਸ਼ਿਵ ਕੁਮਾਰ, ਜੁਗਰਾਜ ਸਿੰਘ, ਸੁਰਜੀਤ ਸਿੰਘ ਖੇੜੇ ਪੰਜਾਬ ਕਿਸਾਨ ਯੂਨੀਅਨ, ਪ੍ਰਭਜੋਤ ਸਿੰਘ ਸ਼ੇਰੇ ਪੰਜਾਬ ਯੂਨੀਅਨ, ਜਸਵੰਤ ਸਿੰਘ ਭੱਠਲ ਸੂਬਾ ਪ੍ਰਧਾਨ ਸ਼ੇਰੇ ਪੰਜਾਬ ਕਿਸਾਨ ਯੂਨੀਅਨ, ਪਰਮਜੀਤ ਸਿੰਘ ਬੱਬਰ, ਰਾਜਦੀਪ ਸਿੰਘ ਸੈਂਟੀ, ਇੰਦਰਜੀਤ ਸਿੰਘ ਹੈਰੀ, ਦਿਲਬਾਗ ਸਿੰਘ ਆਦਿ ਕਿਸਾਨ ਹਾਜ਼ਰ ਸਨ ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






