HOME ਟਰਾਲੇ ਨੇ ਕੱਟ ਤੋਂ ਮੁੜਦੀ ਕਰੇਟਾ ਕਾਰ ਨੂੰ ਮਾਰੀ ਪਿੱਛੋਂ ਟੱਕਰ ...

ਟਰਾਲੇ ਨੇ ਕੱਟ ਤੋਂ ਮੁੜਦੀ ਕਰੇਟਾ ਕਾਰ ਨੂੰ ਮਾਰੀ ਪਿੱਛੋਂ ਟੱਕਰ ਜਾਨੀ ਨੁਕਸਾਨ ਦਾ ਬਚਾਅ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ

3
ਨਵਾਂਸ਼ਹਿਰ /ਕਾਠਗੜ੍ਹ   (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ )  ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਨੇੜੇ ਪਿੰਡ ਤਾਜੋਵਾਲ ਦੇ ਕੱਟ ਕੋਲ ਐਕਸੀਡੈਂਟ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਰਾਹਗੀਰ ਤੋਂ ਸੂਚਨਾ ਪ੍ਰਾਪਤ ਹੋਈ ਕਿ  ਤਾਜੋਵਾਲ ਕੱਟ ਨਜਦੀਕ ਇੱਕ ਐਕਸੀਡੈਂਟ ਹੋ ਗਿਆ ਹੈ ਤਾਂ ਉਹਨਾਂ ਤਰੁੰਤ ਮੋਕੇ ਤੇ ਜਾ ਕੇ ਦੇਖਿਆ ਤਾਂ ਪਤਾ ਲੱਗਿਆ ਕਿ ਇੱਕ ਕਰੇਟਾ ਕਾਰ ਜਿਸ ਦਾ ਨੰਬਰ ਸੀ ਐਚ 01ਸੀ ਐਕਸ 1009 ਜਿਸ ਨੂੰ ਕੁਨਾਲ ਪੁੱਤਰ ਯਸ਼ਪਾਲ ਵਾਸੀ ਫਤਿਹਪੁਰ ਥਾਣਾ ਕਾਠਗੜ੍ਹ ਜ਼ਿਲਾ-ਸ.ਭ.ਸ ਨਗਰ  ਜੋ ਕਿ ਰੋਪੜ੍ਹ ਤੋਂ ਬਲਾਚੌਰ ਸਾਈਡ ਜਾ ਰਿਹਾ ਸੀ ਜਦੋ ਇਹ ਕਰੇਟਾ ਕਾਰ ਚਾਲਕ ਤਾਜੋਵਾਲ ਕੱਟ ਤੋਂ ਯੂ ਟਰਨ ਲੈਣ ਲਈ ਕਾਰ ਮੋੜ ਰਿਹਾ ਇਸ ਟੱਕਰ ਟਰਾਲੇ ਨਾਲ ਹੋ ਗਈ ਟਰਾਲੇ ਦਾ ਨੰਬਰ ਪੀ ਬੀ 67ਬੀ 3299 ਜਿਸਨੂੰ ਕਿ ਸੁਰਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ  ਵਾਸੀ ਘੁਰਕਵਿੰਡ ਜ਼ਿਲਾ – ਤਰਨ ਤਾਰਨ ਚਲਾ ਰਿਹਾ ਸੀ ਜਦੋਂ ਇਹ ਕਾਰ ਅਤੇ ਟਰਾਲਾ ਉਪਰੋਕਤ ਸਥਾਨ ਤੇ ਪਹੁੰਚੇ ਤਾਂ ਟਰਾਲੇ ਵਾਲੇ ਕਾਰ ਨੂੰ ਪਿੱਛੋਂ ਜ਼ੋਰਦਾਰ ਟੱਕਰ ਮਾਰ ਦਿੱਤੀ  ਜਿਸ ਨਾਲ ਕਰੇਟਾ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਕਾਰ ਚਾਲਕ ਦਾ ਵਾਲ ਵਾਲ ਬਚਾਅ ਹੋ ਗਿਆ ਕਾਰ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਜਾਨੀ ਨੁਕਸਾਨ ਦਾ ਬਚਾਅ ਹੋ ਗਿਆ ।ਐਸ ਐਸ ਐਫ ਟੀਮ ਦੇ ਇੰਚਾਰਜ ਏ ਐਸ ਆਈ ਪ੍ਰਵੀਨ ਕੁਮਾਰ ਵਲੋਂ ਨੈਸ਼ਨਲ ਹਾਈਵੇ ਅਥਾਰਟੀ ਦੀ ਰਿਕਵਰੀ ਵੈਨ ਦੀ ਮਦਦ ਨਾਲ ਹਾਦਸਾ ਗ੍ਰਸਤ ਵਾਹਨਾਂ ਨੂੰ ਸਾਇਡ ਤੇ ਕਰਵਾ ਕੇ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਬਹਾਲ ਕਰਵਾਈਆਂ ਗਿਆ ਹਾਦਸੇ ਸਬੰਧੀ ਕੰਟ੍ਰੋਲਰ ਰੂਮ ਨਵਾਂਸ਼ਹਿਰ ਅਤੇ ਚੋਕੀ ਆਸਰੋਂ ਨੂੰ ਹਾਦਸੇ ਸਬੰਧੀ ਸੂਚਿਤ ਕਰ ਦਿੱਤਾ ਗਿਆ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਆਰ ਸੀ ਐਫ ਵਰਕਰਜ਼ ਕਲੱਬ ਚੋਣ ਵਿੱਚ ‘ਆਰਸੀਐਫ ਇੰਪਲਾਈਜ਼ ਯੂਨੀਅਨ’ ਦੀ ਹੋਈ ਜਿੱਤ
Next articleਹਰ ਯੋਗ ਨਾਗਰਿਕ ਦਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਸਾਡੀ ਤਰਜੀਹ : ਡਿਪਟੀ ਕਮਿਸ਼ਨਰ ਸ. ਗੁਲਪ੍ਰੀਤ ਸਿੰਘ ਔਲਖ