– ਸਾਬਕਾ ਜਿਲ੍ਹਾਂ ਪਰਿਸ਼ਦ ਮੈਂਬਰ ਧਰਮਪਾਲ ਕਟਾਰੀਆ ਅਤੇ ਮਦਨ ਲਾਲ ਮੀਲੂ ਟੌਂਸਾ ਦੀ ਅਗਵਾਈ ‘ਚ ਜੁੜੇ ਵਰਕਰ; ਵਿੱਕੀ ਚੌਧਰੀ ਕਾਠਗੜ੍ਹ ਸਮੇਤ ਕਈ ਪ੍ਰਮੁੱਖ ਆਗੂਆਂ ਨੇ ਭਰੀ ਹਾਜ਼ਰੀ
ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ): ਹਲਕੇ ਦੇ ਸਿਆਸੀ ਸਮੀਕਰਨਾਂ ਵਿੱਚ ਉਸ ਵੇਲੇ ਇੱਕ ਨਵੀਂ ਹਲਚਲ ਦੇਖਣ ਨੂੰ ਮਿਲੀ ਜਦੋਂ ਪਿੰਡ ਕਾਠਗੜ੍ਹ ਦੇ ਨੇੜਲੇ ਪਿੰਡ ਟੌਂਸਾ ਵਿਖੇ ਪੁਰਾਣੇ ਤੇ ਟਕਸਾਲੀ ਕਾਂਗਰਸੀ ਆਗੂਆਂ ਵੱਲੋਂ ਇੱਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਇਕੱਠ ਕੀਤਾ ਗਿਆ। ਸਾਬਕਾ ਜਿਲ੍ਹਾਂ ਪਰਿਸ਼ਦ ਮੈਂਬਰ ਅਤੇ ਸੀਨੀਅਰ ਕਾਂਗਰਸੀ ਆਗੂ ਧਰਮਪਾਲ ਕਟਾਰੀਆ ਟੌਂਸਾ ਅਤੇ ਸੀਨੀਅਰ ਕਾਂਗਰਸੀ ਆਗੂ ਮਦਨ ਲਾਲ ਮੀਲੂ ਟੌਂਸਾ (ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ) ਵੱਲੋਂ ਉੱਚੇਚੇ ਤੌਰ ‘ਤੇ ਕਾਂਗਰਸੀ ਵਰਕਰਾਂ ਦਾ ਸਮਾਗਮ ਕਰਵਾਇਆ ਗਿਆ ਇਸ ਪ੍ਰੋਗਰਾਮ ਵਿੱਚ ਪਿੰਡ ਵਾਸਿਆਂ ਅਤੇ ਟਕਸਾਲੀ ਕਾਂਗਰਸੀ ਵਰਕਰਾਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ। ਇਸ ਸਮਾਗਮ ਦੌਰਾਨ ਹਾਜ਼ਰ ਹੋਏ ਤਮਾਮ ਆਗੂਆਂ ਅਤੇ ਵਰਕਰਾਂ ਨੇ ਆਉਣ ਵਾਲੇ ਸਮੇਂ ਲਈ ਪਾਰਟੀ ਦੀ ਰਣਨੀਤੀ ਸਬੰਧੀ ਗੰਭੀਰ ਚਰਚਾ ਕੀਤੀ ਅਤੇ ਇੱਕਜੁਟਤਾ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਇਕੱਠੇ ਹੋਏ ਟਕਸਾਲੀ ਕਾਂਗਰਸੀਆਂ ਅਤੇ ਪਿੰਡ ਵਾਸਿਆਂ ਨੇ ਇੱਕੋਂ ਸੁਰ ਵਿੱਚ ਵੱਡਾ ਮੁੱਦਾ ਚੁੱਕਦਿਆਂ ਐਲਾਨ ਕੀਤਾ ਕਿ ਹਲਕੇ ਦਾ ਵਿਧਾਇਕ ਚਾਹੇ ਕੋਈ ਵੀ ਹੋਵੇ, ਪਰ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਚਰਨਜੀਤ ਸਿੰਘ ਚੰਨੀ ਨੂੰ ਹੀ ਬਣਾਇਆ ਜਾਣਾ ਚਾਹੀਦਾ ਹੈ। ਬੁਲਾਰਿਆਂ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਹੀ ਪਾਰਟੀ ਅਤੇ ਸੂਬੇ ਦਾ ਭਵਿੱਖ ਸੁਰੱਖਿਅਤ ਹੈ, ਇਸ ਲਈ ਸਮੁੱਚੀ ਲੀਡਰਸ਼ਿਪ ਉਨ੍ਹਾਂ ਦੇ ਹੱਕ ਵਿੱਚ ਡੱਟ ਕੇ ਖੜ੍ਹੀ ਹੈ। ਇਸ ਮੌਕੇ ਸੀਨੀਅਰ ਕਾਂਗਰਸੀ ਨੌਜਵਾਨ ਆਗੂ ਅਤੇ ਸਾਬਕਾ ਜਿਲ੍ਹਾਂ ਪਰਿਸ਼ਦ ਮੈਂਬਰ ਵਿੱਕੀ ਚੌਧਰੀ ਕਾਠਗੜ੍ਹ ਵਿਸ਼ੇਸ਼ ਤੌਰ ‘ਤੇ ਪਹੁੰਚੇ, ਜਿਨ੍ਹਾਂ ਦਾ ਇੱਥੇ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਸਮਾਗਮ ਨੂੰ ਸਫਲ ਬਣਾਉਣ ਵਿੱਚ ਟਕਸਾਲੀ ਕਾਂਗਰਸੀਆਂ ਨੇ ਆਪਣਾ ਵੱਡਾ ਯੋਗਦਾਨ ਪਾਇਆ। ਪ੍ਰੋਗਰਾਮ ਦੌਰਾਨ ਹੋਰਨਾਂ ਤੋਂ ਇਲਾਵਾ ਹੁਸਨ ਲਾਲ ਸੜੋਆ, ਸੀਨੀਅਰ ਕਾਂਗਰਸੀ ਆਗੂ ਅਤੇ ਵਾਈਸ ਚੇਅਰਮੈਨ ਵਿਜੇ ਕੁਮਾਰ ਸੋਨੂੰ ਟੌਂਸਾ , ਨਰਿੰਦਰ ਪਾਲ ਵਾਈਸ ਚੇਅਰਮੈਨ, ਮੋਹਣ ਸਿੰਘ ਟੌਂਸਾ ਸਮੇਤ ਇਲਾਕੇ ਦੀਆਂ ਕਈ ਪ੍ਰਮੁੱਖ ਸ਼ਖਸੀਅਤਾਂ ਤੇ ਪਤਵੰਤੇ ਸੱਜਣ ਮੌਜੂਦ ਸਨ, ਜਿਨ੍ਹਾਂ ਨੇ ਪਾਰਟੀ ਦੀ ਚੜ੍ਹਦੀ ਕਲਾ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਆਪਣੇ ਵਿਚਾਰ ਸਾਂਝੇ ਕੀਤੇ। ਅਖੀਰ ਵਿੱਚ ਮੁੱਖ ਕਾਂਗਰਸੀ ਆਗੂਆਂ ਨੇ ਇਸ ਵਿਸ਼ੇਸ਼ ਇੱਕਠ ਵਿੱਚ ਪਹੁੰਚੇ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕੀਤਾ ਗਿਆ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly






