HOME ਚੇਅਰਮੈਨ ਜਲਾਲਪੁਰ ਵੱਲੋਂ ਭਾਰਾਪੁਰ ਦੇ ਖੇਡਾਂ ਦੇ ਸਮਾਨ ਲਈ ਲਈ 1 ਲੱਖ...

ਚੇਅਰਮੈਨ ਜਲਾਲਪੁਰ ਵੱਲੋਂ ਭਾਰਾਪੁਰ ਦੇ ਖੇਡਾਂ ਦੇ ਸਮਾਨ ਲਈ ਲਈ 1 ਲੱਖ ਰੁਪਏ ਦੀ ਰਾਸ਼ੀ ਬੱਚਿਆਂ ਨੂੰ ਨਸ਼ੇ ਤਿਆਗ ਕੇ ਖੇਡਾਂ ਵੱਲ ਧਿਆਨ ਦੇਣ ਦਾ ਸੱਦਾ

5
ਬਲਾਚੌਰ   (ਸਮਾਜ ਵੀਕਲੀ)   ( ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਪਲੈਨਿੰਗ ਬੋਰਡ, ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਸਤਨਾਮ ਸਿੰਘ ਜਲਾਲਪੁਰ ਵੱਲੋਂ ਅੱਜ ਪਿੰਡ ਭਾਰਾਪੁਰ ਵਿਖੇ ਇੱਕ  ਜਨਤਕ ਇਕੱਠ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਬੱਚਿਆਂ ਨੂੰ ਨਸ਼ਿਆਂ ਦੇ ਕੋਹੜ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਮੌਕੇ ‘ਤੇ ਹੀ ਬੱਚਿਆਂ ਦੇ ਖੇਡਾਂ ਦੇ ਸਮਾਨ ਵਾਸਤੇ 1 ਲੱਖ ਰੁਪਏ ਦੀ ਰਾਸ਼ੀ ਦਾ ਚੈਕ ਭੇਟ ਕੀਤਾ।​ ਚੇਅਰਮੈਨ ਜਲਾਲਪੁਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਿੱਥੇ ਨਸ਼ਾ ਤਸਕਰਾਂ ‘ਤੇ ਨਕੇਲ ਕੱਸੀ ਗਈ ਹੈ, ਉੱਥੇ ਹੀ ਪਿੰਡਾਂ ਦੀ ਨੁਹਾਰ ਬਦਲਣ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਖੁੱਲ੍ਹੇ ਦਿਲ ਨਾਲ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਨਵੇਂ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ।​ ਇਸ ਮੀਟਿੰਗ ਵਿੱਚ ਪਿੰਡਾਂ ਨਿਵਾਸੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਚੇਅਰਮੈਨ ਨੇ ਦਾਅਵਾ ਕੀਤਾ ਕਿ ਸਰਕਾਰ ਦੀਆਂ ਇਨ੍ਹਾਂ ਖੇਡ-ਪੱਖੀ ਅਤੇ ਲੋਕ-ਪੱਖੀ ਨੀਤੀਆਂ ਸਦਕਾ 2027 ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਭਾਰੀ ਬਹੁਮਤ ਨਾਲ ਦੂਜੀ ਵਾਰ ਸਰਕਾਰ ਬਣਾਵੇਗੀ। ਇਸ ਮੌਕੇ ਚੇਅਰਮੈਨ ਜਲਾਲਪੁਰ ਨੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ਤੇ ਅਫਸਰ ਸਹਿਬਾਨਾਂ ਨਾਲ ਗੱਲ ਕਰਕੇ ਉਨਾਂ ਨੂੰ ਹੱਲ ਕਰਨ ਲਈ ਕਿਹਾl
ਇਸ ਮੌਕੇ ਸਾਬਕਾ ਸਰਪੰਚ ਬਚਿੱਤਰ ਸਿੰਘ, ਗੋਪਾਲ ਸਿੰਘ ਪੰਚ, ਸੁਖਦੇਵ ਸਿੰਘ ਪੰਚ, ਮਹਿੰਦਰ ਸਿੰਘ, ਰਵਿੰਦਰ ਸਿੰਘ, ਤਵਨ ਸਿੰਘ, ਗੁਰਪਾਲ ਸਿੰਘ, ਬਲਵੰਤ ਸਿੰਘ ਅਤੇ ਅਮਰੀਕ ਸਿੰਘ ਸਮੇਤ ਕਈ ਪਾਰਟੀ ਵਰਕਰ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਰੇਲਵੇ ਨੇ ਇੱਕ ਚੱਲਦੀ ਰੇਲਗੱਡੀ ਵਿੱਚ ਰੁਦਰਭੀਸ਼ੇਕਮ ਕੀਤੇ ਜਾਣ ਦੇ ਵਾਇਰਲ ਵੀਡੀਓ ਦੇ ਪਿੱਛੇ ਦਾ ਰਾਜ਼ ਖੋਲ੍ਹਿਆ ਹੈ। ਇਸ ਰਕਮ ਲਈ ਇੱਕ ਆਲੀਸ਼ਾਨ ਕੋਚ ਬੁੱਕ ਕੀਤਾ ਗਿਆ ਸੀ; ਜਾਣੋ ਕਿਵੇਂ ਬੁੱਕ ਕਰਨਾ ਹੈ।
Next articleਧੰਨ ਧੰਨ ਸ਼੍ਰੀ ਨਾਭ ਕੰਵਲ ਰਾਜਾ ਸਾਹਿਬ ਜੀ ਦੇ ਸੇਵਕਾਂ ਵਲੋਂ ਲਗਾਏ ਗਏ ਖ਼ੂਨਦਾਨ ਕੈਂਪ ਦੌਰਾਨ 26 ਯੂਨਿਟ ਖ਼ੂਨਦਾਨ