ਨਵਾਂ ਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ) : ਇਲਾਕੇ ਦੀ ਪ੍ਰਮੁੱਖ ਸਮਾਜ ਸੇਵੀ ਜਥੇਬੰਦੀ ‘ਦੂਨ ਗੁੱਜਰ ਵੈੱਲਫੇਅਰ ਸਭਾ ਦੂਣੀ’ ਵੱਲੋਂ ਸਿਆਸੀ ਅਤੇ ਸਮਾਜਿਕ ਖੇਤਰ ਵਿੱਚ ਵੱਡੀ ਸਰਗਰਮੀ ਦਿਖਾਉਂਦੇ ਹੋਏ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਸਭਾ ਦੇ ਆਗੂਆਂ ਅਤੇ ਅਹੁਦੇਦਾਰਾਂ ਵੱਲੋਂ ਉਚੇਚੇ ਤੌਰ ‘ਤੇ ਰੋਪੜ੍ਹ ਵਿਖੇ ਪਹੁੰਚ ਕੇ ਆਮ ਆਦਮੀ ਪਾਰਟੀ ਦੇ ਨਵ-ਨਿਯੁਕਤ ਜ਼ਿਲਾ ਪ੍ਰਧਾਨ ਐਡਵੋਕੇਟ ਸੰਜੀਵ ਚੌਧਰੀ ਚੇਚੀ ਅਤੇ ਉੱਘੇ ਆਗੂ ਅਤੇ ਚੇਅਰਮੈਨ ਮਾਰਕੀਟ ਕਮੇਟੀ ਬਲਾਚੌਰ ਸੇਠੀ ਉਧਨਵਾਲ ਨਾਲ ਉਚੇਚੀ ਮੁਲਾਕਾਤ ਕੀਤੀ ਗਈ। ਇਸ ਦੌਰਾਨ ਸਭਾ ਵੱਲੋਂ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਬਿਹਤਰੀਨ ਸੇਵਾਵਾਂ ਅਤੇ ਨਵੀਂ ਮਿਲੀ ਜ਼ਿੰਮੇਵਾਰੀ ਲਈ ਸਿਰੋਪਾਓ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਉੱਚੇਚੇ ਤੌਰ ‘ਤੇ ਸਨਮਾਨਿਤ ਕੀਤਾ ਗਿਆ ਅਤੇ ਭਵਿੱਖ ਦੀਆਂ ਸਫਲਤਾਵਾਂ ਲਈ ਹਾਰਦਿਕ ਵਧਾਈਆਂ ਦਿੱਤੀਆਂ ਗਈਆਂ। ਇਸ ਪ੍ਰਭਾਵਸ਼ਾਲੀ ਅਤੇ ਗੌਰਵਮਈ ਸਮਾਗਮ ਵਿੱਚ ਦੂਨ ਗੁੱਜਰ ਵੈੱਲਫੇਅਰ ਸਭਾ ਦੇ ਪ੍ਰਮੁੱਖ ਆਗੂਆਂ ਨੇ ਸ਼ਮੂਲੀਅਤ ਕਰਕੇ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਵੱਲੋਂ ਲਏ ਗਏ ਇਸ ਫੈਸਲੇ ਦੀ ਪੁਰਜ਼ੋਰ ਸ਼ਲਾਘਾ ਕੀਤੀ। ਹਾਜ਼ਰ ਅਹੁਦੇਦਾਰਾਂ ਨੇ ਆਖਿਆ ਕਿ ਐਡਵੋਕੇਟ ਸੰਜੀਵ ਚੌਧਰੀ ਚੇਚੀ ਵਰਗੇ ਮਿਹਨਤੀ ਅਤੇ ਜ਼ਮੀਨੀ ਪੱਧਰ ਨਾਲ ਜੁੜੇ ਆਗੂਆਂ ਨੂੰ ਜ਼ਿਲੇ ਦੀ ਕਮਾਨ ਸੌਂਪਣ ਨਾਲ ਜਿੱਥੇ ਪਾਰਟੀ ਵਰਕਰਾਂ ਵਿੱਚ ਨਵਾਂ ਜੋਸ਼ ਅਤੇ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਉੱਥੇ ਹੀ ਆਉਣ ਵਾਲੇ ਸਮੇਂ ਵਿੱਚ ਜ਼ਿਲੇ ਅੰਦਰ ਲੋਕ ਹਿਤੈਸ਼ੀ ਕਾਰਜਾਂ ਨੂੰ ਹੋਰ ਵੀ ਵੱਡੀ ਗਤੀ ਮਿਲੇਗੀ। ਇਸ ਮੌਕੇ ਸਭਾ ਦੇ ਸੀਨੀਅਰ ਆਗੂ ਜੀਵਕ ਕੁਮਾਰ ਸੰਜੂ ਹਰੀਪੁਰ, ਸੁਭਾਸ਼ ਰਾਮਪੁਰ ਰੋੜੂਆਣਾ, ਸੋਹਣ ਲਾਲ ਚੇਚੀ, ਕੋਹਲੀ ਅਤੇ ਡਾਕਟਰ ਖੂਹੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹੋਰ ਵੀ ਪ੍ਰਮੁੱਖ ਅਹੁਦੇਦਾਰ ਅਤੇ ਇਲਾਕਾ ਨਿਵਾਸੀ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ, ਜਿਨ੍ਹਾਂ ਨੇ ਨਵ-ਨਿਯੁਕਤ ਜ਼ਿਲਾ ਪ੍ਰਧਾਨ ਦਾ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਦੂਜੇ ਪਾਸੇ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਦੂਨ ਗੁੱਜਰ ਵੈੱਲਫੇਅਰ ਸਭਾ ਦੇ ਸਮੂਹ ਅਹੁਦੇਦਾਰਾਂ ਦਾ ਇਸ ਮਾਣ-ਸਨਮਾਨ ਲਈ ਤਹਿ ਦਿਲੋਂ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਜਨਤਾ ਅਤੇ ਪਾਰਟੀ ਵੱਲੋਂ ਜਿਤਾਏ ਗਏ ਭਰੋਸੇ ‘ਤੇ ਪੂਰੀ ਤਰ੍ਹਾਂ ਖਰੇ ਉਤਰਨਗੇ ਅਤੇ ਹਰ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਵਾਉਣ ਲਈ ਹਮੇਸ਼ਾ ਤਤਪਰ ਰਹਿਣਗੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






