ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਟ੍ਰਾਂਸਪੋਰਟ ਖੇਤਰ ਵਿੱਚ ਸੁਧਾਰ ਲਿਆਉਣ ਲਈ ਇੱਕ ਇਤਿਹਾਸਕ ਕਦਮ ਚੁੱਕਿਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਯੋਜਨਾ ਬੋਰਡ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਦੇ ਚੇਅਰਮੈਨ ਸਤਨਾਮ ਜਲਾਲਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਗਭਗ 20 ਸਾਲਾਂ ਵਿੱਚ ਪਹਿਲੀ ਵਾਰ 696 ਨਵੀਂਆਂ ਬੱਸਾਂ ਖਰੀਦਣ ਦਾ ਵੱਡਾ ਆਰਡਰ ਦਿੱਤਾ ਗਿਆ ਹੈ, ਜਿਸ ਨਾਲ ਆਮ ਲੋਕਾਂ ਲਈ ਆਵਾਜਾਈ ਦੀ ਸਹੂਲਤ ਵਿੱਚ ਵੱਡਾ ਵਾਧਾ ਹੋਵੇਗਾ। ਚੇਅਰਮੈਨ ਸਤਨਾਮ ਜਲਾਲਪੁਰ ਨੇ ਦੱਸਿਆ ਕਿ ਇਸ ਇਤਿਹਾਸਕ ਫੈਸਲੇ ਤਹਿਤ ਪੀ.ਆਰ.ਟੀ.ਸੀ. (ਪੈਪਸੂ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ) ਦੇ ਬੇੜੇ ਵਿੱਚ 309 ਨਵੀਂਆਂ ਬੱਸਾਂ ਦਾ ਵਾਧਾ ਕੀਤਾ ਜਾਵੇਗਾ, ਜਦੋਂ ਕਿ ਪੰਜਾਬ ਰੋਡਵੇਜ਼ ਦੇ ਬੇੜੇ ਵਿੱਚ 387 ਨਵੀਂਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ। ਉਹਨਾਂ ਅੱਗੇ ਦੱਸਿਆ ਕਿ ਸਰਕਾਰ ਦੇ ਇਸ ਲੋਕ-ਪੱਖੀ ਫੈਸਲੇ ਨਾਲ ਸੂਬੇ ਵਿੱਚ ਸਰਕਾਰੀ ਬੱਸਾਂ ਦੀ ਕੁੱਲ ਗਿਣਤੀ 2,267 ਤੋਂ ਵਧ ਕੇ 3,546 ਹੋ ਜਾਵੇਗੀ। ਚੇਅਰਮੈਨ ਜਲਾਲਪੁਰ ਨੇ ਕਿਹਾ ਕਿ ਮਾਨ ਸਰਕਾਰ ਪੰਜਾਬ ਦੇ ਹਰ ਵਰਗ ਨੂੰ ਸਹੂਲਤਾਂ ਦੇਣ ਅਤੇ ਟ੍ਰਾਂਸਪੋਰਟ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਹ ਨਵੀਂਆਂ ਬੱਸਾਂ ਸੜਕਾਂ ‘ਤੇ ਉਤਰਨ ਨਾਲ ਆਮ ਜਨਤਾ ਨੂੰ ਸਫ਼ਰ ਦੌਰਾਨ ਵੱਡੀ ਰਾਹਤ ਮਿਲੇਗੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






