HOME ਵਿਸ਼ਵ ਆਬਾਦੀ ਦਿਵਸ ਮੌਕੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਸੈਮੀਨਾਰ ਆਯੋਜਿਤ

ਵਿਸ਼ਵ ਆਬਾਦੀ ਦਿਵਸ ਮੌਕੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰੀ ਸੈਮੀਨਾਰ ਆਯੋਜਿਤ

1

ਹੁਸ਼ਿਆਰਪੁਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਵਿਸ਼ਵ ਆਬਾਦੀ ਦਿਵਸ ਮੌਕੇ 11 ਤੋਂ 18 ਜੁਲਾਈ ਤੱਕ ਮਨਾਏ ਜਾ ਰਹੇ ਵਿਸ਼ੇਸ਼ ਜਾਗਰੂਕਤਾ ਹਫ਼ਤੇ ਤਹਿਤ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਜੱਚਾ-ਬੱਚਾ ਵਾਰਡ ਵਿਖੇ ਜ਼ਿਲ੍ਹਾ ਪੱਧਰੀ ਸੈਮੀਨਾਰ ਕਰਵਾਇਆ ਗਿਆ। ਇਸ ਸਾਲ ਵਿਸ਼ਵ ਆਬਾਦੀ ਦਿਵਸ ਦਾ ਥੀਮ “ਜਦੋਂ ਬੱਚਿਆਂ ਵਿੱਚ ਹੋਵੇ ਢੁੱਕਵਾਂ ਅੰਤਰਾਲ, ਪਰਿਵਾਰ ਹੋਵੇ ਤੰਦਰੁਸਤ ਅਤੇ ਖੁਸ਼ਹਾਲ” ਰਿਹਾ। ਸੈਮੀਨਾਰ ਦਾ ਉਦੇਸ਼ ਆਮ ਲੋਕਾਂ ਨੂੰ ਪਰਿਵਾਰ ਨਿਯੋਜਨ, ਜਨਮਾਂ ਵਿੱਚ ਉਚਿਤ ਅੰਤਰਾਲ, ਮਾਤਾ ਅਤੇ ਬੱਚੇ ਦੀ ਸਿਹਤ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਉਪਲਬਧ ਮੁਫ਼ਤ ਪਰਿਵਾਰ ਭਲਾਈ ਸੇਵਾਵਾਂ ਬਾਰੇ ਜਾਗਰੂਕ ਕਰਨਾ ਸੀ। ਸਮਾਗਮ ਦੇ ਮੁੱਖ ਮਹਿਮਾਨ ਸਿਵਲ ਸਰਜਨ ਡਾ. ਮਨਦੀਪ ਕਮਲ ਸਨ, ਜਦਕਿ ਵਿਸ਼ੇਸ਼ ਮਹਿਮਾਨ ਡਾ. ਰਣਜੀਤ ਸਿੰਘ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਵਜੋਂ ਸ਼ਾਮਲ ਹੋਏ। ਸਮਾਗਮ ਦਾ ਆਯੋਜਨ ਸੀਨੀਅਰ ਮੈਡੀਕਲ ਅਫ਼ਸਰ ਇੰ ਸਿਵਲ ਹਸਪਤਾਲ ਡਾ. ਨਵਜੋਤ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਨੇਹਾ ਪਾਲ ਵੱਲੋਂ ਕੀਤਾ ਗਿਆ। ਆਪਣੇ ਸੰਬੋਧਨ ਵਿੱਚ ਸਿਵਲ ਸਰਜਨ ਡਾ. ਮਨਦੀਪ ਕਮਲ ਨੇ ਕਿਹਾ ਕਿ ਵੱਧ ਰਹੀ ਆਬਾਦੀ ਦੇ ਨਾਲ-ਨਾਲ ਸਿਹਤ ਸੇਵਾਵਾਂ, ਸਿੱਖਿਆ, ਰੋਜ਼ਗਾਰ ਅਤੇ ਕੁਦਰਤੀ ਸਰੋਤਾਂ ‘ਤੇ ਵੀ ਦਬਾਅ ਵੱਧਦਾ ਹੈ। ਇਸ ਲਈ ਹਰ ਜੋੜੇ ਨੂੰ ਜ਼ਿੰਮੇਵਾਰ ਮਾਤਾ-ਪਿਤਾ ਬਣਦਿਆਂ ਪਰਿਵਾਰ ਨਿਯੋਜਨ ਅਪਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੋ ਬੱਚਿਆਂ ਵਿਚਕਾਰ ਘੱਟੋ-ਘੱਟ ਤਿੰਨ ਸਾਲ ਦਾ ਅੰਤਰ ਰੱਖਣ ਨਾਲ ਮਾਂ ਦੀ ਸਿਹਤ ਬਿਹਤਰ ਰਹਿੰਦੀ ਹੈ, ਬੱਚੇ ਦਾ ਸਰੀਰਕ ਅਤੇ ਮਾਨਸਿਕ ਵਿਕਾਸ ਵਧੀਆ ਹੁੰਦਾ ਹੈ ਅਤੇ ਪਰਿਵਾਰ ਆਰਥਿਕ ਅਤੇ ਸਮਾਜਿਕ ਤੌਰ ‘ਤੇ ਵੀ ਮਜ਼ਬੂਤ ਬਣਦਾ ਹੈ। ਉਨ੍ਹਾਂ ਸਿਹਤ ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਪਰਿਵਾਰ ਨਿਯੋਜਨ ਸੇਵਾਵਾਂ ਨੂੰ ਹਰ ਯੋਗ ਜੋੜੇ ਤੱਕ ਪਹੁੰਚਾਉਣ ਲਈ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨ।ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਰਣਜੀਤ ਸਿੰਘ ਨੇ ਕਿਹਾ ਕਿ ਪਰਿਵਾਰ ਨਿਯੋਜਨ ਸਿਰਫ਼ ਆਬਾਦੀ ਨਿਯੰਤਰਣ ਦਾ ਵਿਸ਼ਾ ਨਹੀਂ, ਸਗੋਂ ਮਾਤਾ ਅਤੇ ਬੱਚੇ ਦੀ ਸਿਹਤ, ਪਰਿਵਾਰ ਦੀ ਖੁਸ਼ਹਾਲੀ ਅਤੇ ਸਮਾਜ ਦੇ ਟਿਕਾਊ ਵਿਕਾਸ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਯੋਗ ਜੋੜਿਆਂ ਨੂੰ ਜਨਮ ਵਿੱਚ ਅੰਤਰਾਲ ਰੱਖਣ ਵਾਲੇ ਸਾਧਨਾਂ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਜਨਮਾਂ ਵਿੱਚ ਉਚਿਤ ਅੰਤਰਾਲ ਰੱਖਣ ਨਾਲ ਅਕਾਲ ਜਨਮ, ਘੱਟ ਵਜ਼ਨ ਵਾਲੇ ਬੱਚਿਆਂ ਦਾ ਜਨਮ, ਮਾਤਾ ਵਿੱਚ ਖੂਨ ਦੀ ਕਮੀ ਅਤੇ ਹੋਰ ਜਟਿਲਤਾਵਾਂ ਦੇ ਖਤਰੇ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਇਸ ਮੌਕੇ ਮਹਿਲਾ ਰੋਗਾਂ ਦੇ ਮਾਹਿਰ ਡਾ. ਪਰਵਾਜ਼ ਨੇ ਪਰਿਵਾਰ ਨਿਯੋਜਨ ਦੇ ਅਸਥਾਈ ਅਤੇ ਸਥਾਈ ਸਾਧਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵਿਆਹ ਤੋਂ ਤੁਰੰਤ ਬਾਅਦ ਜਾਂ ਦੋ ਬੱਚਿਆਂ ਦੇ ਵਿਚਕਾਰ ਉਚਿਤ ਅੰਤਰਾਲ ਰੱਖਣ ਲਈ ਅਸਥਾਈ ਸਾਧਨ ਸਭ ਤੋਂ ਵਧੀਆ ਵਿਕਲਪ ਹਨ, ਜਦਕਿ ਪਰਿਵਾਰ ਪੂਰਾ ਹੋਣ ਉਪਰੰਤ ਸਥਾਈ ਸਾਧਨਾਂ ਨੂੰ ਅਪਣਾਇਆ ਜਾ ਸਕਦਾ ਹੈ। ਉਨ੍ਹਾਂ ਹਾਜ਼ਰ ਜੋੜਿਆਂ ਨੂੰ ਸਲਾਹ ਦਿੱਤੀ ਕਿ ਕਿਸੇ ਵੀ ਸਾਧਨ ਦੀ ਵਰਤੋਂ ਕਰਨ ਤੋਂ ਪਹਿਲਾਂ ਸਿਹਤ ਮਾਹਿਰ ਦੀ ਸਲਾਹ ਜ਼ਰੂਰ ਲਈ ਜਾਵੇ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਮੈਡਮ ਵੰਦਨਾ ਚੌਹਾਨ ਜ਼ਿਲ੍ਹਾ ਖੇਡ ਅਫ਼ਸਰ ਐੱਸ ਬੀ ਐੱਸ ਨਗਰ (ਨਵਾਂਸ਼ਹਿਰ) ਵਲੋਂ ਖੇਡ ਵਿੰਗਾਂ ਲਈ ਖੁਰਾਕ ਭੇਜਣੀ ਸ਼ੁਰੂ ਕੀਤੀ ਗਈ,,, ਸਰਬਜੀਤ ਮੰਗੂਵਾਲ