ਵੈਨਕੂਵਰ (ਸਮਾਜ ਵੀਕਲੀ) (ਮਲਕੀਤ ਸਿੰਘ)-‘ਕੈਨੇਡਾ ਟੈਬਲਾਇਡ’ ਤ੍ਰੈਮਾਸਕ ਦੇ ਜੁਲਾਈ ਅੰਕ ਦੇ ਲੋਕ ਅਰਪਣ ਮੌਕੇ ਸਰੀ ‘ਚ ਆਯੋਜਿਤ ਇਕ ਸਮਾਗਮ ਦੌਰਾਨ ਗੁਰੂ ਨਾਨਕ ਏਡ, ਇਕ ਸੰਸਾਰ, ਬੀ ਸੀ ਏ ਕੇ ਜੇ, ਅਕਾਲ ਖਾਲਸਾ ਸਿੱਖ ਮਾਰਸ਼ਲ ਆਰਟਸ, ਅਕਾਲ ਫੋਰਸ, ਸਤਿਕਾਰ ਸੇਵਾ ਨੈੱਟਵਰਕ, ਨਾਰਥ ਅਮਰੀਕਨ ਸਿੱਖ ਐਸੋਸੀਏਸ਼ਨ, ਖਾਲਸਾ ਹੈਰੀਟੇਜ ਫਾਊਂਡੇਸ਼ਨ ਦੇ ਨੁਮਾਇੰਦਿਆਂ ਅਤੇ ਚੜ੍ਹਦੀਕਲਾ ਬ੍ਰਦਰਹੁੱਡ ਵੈਲਫੇਅਰ ਐਸੋਸੀਏਸ਼ਨ ਦੇ ਡਾਇਰੈਕਟਰਾਂ ਵੱਲੋਂ ਸਰੀ ਦੀ ਮੇਅਰ ਬ੍ਰੈਂਡਾ ਲੌਕ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ਵਿੱਚ ਅਪੀਲ ਕੀਤੀ ਗਈ ਕਿ ਮਨੁੱਖੀ ਅਧਿਕਾਰਾਂ ਦੇ ਯੋਧੇ ਅਤੇ ਸੱਚਾਈ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਨੂੰ ਸਦੀਵੀ ਸਨਮਾਨ ਦੇਣ ਲਈ ਸਰੀ ਸ਼ਹਿਰ ਵਿੱਚ ਇੱਕ ਯਾਦਗਾਰ ਸਥਾਪਤ ਕੀਤੀ ਜਾਵੇ। ਇਸ ਮੌਕੇ ’ਤੇ ਬਿਕਰਮਜੀਤ ਸਿੰਘ, ਜਗਜੀਤ ਸਿੰਘ, ਜਸਦੀਪ ਸਿੰਘ, ਹਰਪ੍ਰੀਤ ਸਿੰਘ ਮਾਨਕਟਾਲਾ, ਇੰਦਰਜੀਤ ਸਿੰਘ ਲੱਧੜ, ਲਖਵੀਰ ਸਿੰਘ ਗਰੇਵਾਲ, ਮਨਜੀਤ ਸਿੰਘ ਚੀਮਾ, ਸੰਦੀਪ ਸਿੰਘ ਧੰਜੂ, ਐਡਵੋਕੇਟ ਅਵਤਾਰ ਸਿੰਘ ਧਨੋਆ, ਦੇਵਿੰਦਰ ਸਿੰਘ ਸ਼ੇਰਗਿੱਲ, ਅਮਰਜੀਤ ਸਿੰਘ ਬਰਾੜ, ਹਰਪ੍ਰੀਤ ਸਿੰਘ ਹੈਰੀ ਅਤੇ ਜਸ਼ਨਜੀਤ ਸਿੰਘ ਥਿੰਦ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly





