ਵੈਨਕੂਵਰ (ਸਮਾਜ ਵੀਕਲੀ) (ਮਲਕੀਤ ਸਿੰਘ)- ਪੰਜਾਬੀਆਂ ਦੀ ਸੰਘਣੀ ਵੱਸੋਂ ਵਾਲੇ ਸਰੀ-ਡੈਲਟਾ ਦੇ ਸਕਾਟ ਰੋਡ ਤੇ ਸਥਿਤ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਤੋਂ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਇੱਕ ਮਹਾਨ ਨਗਰ ਕੀਰਤਨ 1 ਅਗਸਤ ਨੂੰ ਸਜਾਇਆ ਜਾ ਰਿਹਾ ਹੈ ਜਿਸ ਸਬੰਧੀ ਲੜੀਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਗੁਰਦੁਆਰੇ ਦੀ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਕੀਤੀ ਜਾਣਕਾਰੀ ਮੁਤਾਬਕ 1 ਅਗਸਤ ਨੂੰ ਸਵੇਰੇ 9 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛਤਰ ਛਾਇਆ ਹੇਠ ਅਤੇ ਪੰਜਾਂ ਪਿਆਰਿਆਂ ਦੀ ਅਗਵਾਈ ‘ਚ ਸ਼ੁਰੂ ਹੋਣ ਵਾਲਾ ਇਹ ਨਗਰ ਕੀਰਤਨ ਨਿਰਧਾਰਤ ਰੂਟਾਂ ਰਾਹੀਂ ਹੁੰਦਾ ਹੋਇਆ ਸ਼ਾਮ ਨੂੰ ਵਾਪਸ ਗੁਰੂ ਘਰ ਵਿਖੇ ਸਮਾਪਤ ਹੋਵੇਗਾ ਪ੍ਰਬੰਧਕ ਕਮੇਟੀ ਅਨੁਸਾਰ ਇਸ ਦਿਹਾੜੇ ਨੂੰ ਸਮਰਪਿਤ ਗੁਰਦੁਆਰੇ ਵਿੱਚ 23 ਜੁਲਾਈ ਤੋਂ ਇੱਕ ਮਹਾਨ ਕੀਰਤਨ ਦਰਬਾਰ ਵੀ ਕਰਵਾਇਆ ਜਾਵੇਗਾ ਜਿਸ ਵਿੱਚ ਸਿੱਖ ਪੰਥ ਦੇ ਉੱਚ ਕੋਟੀ ਦੇ ਕੀਰਤਨੀ ਜਥੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕਰਨਗੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly






