ਵੱਖ ਵੱਖ ਬੁਲਾਰਿਆਂ ਨੇ ਬੱਬਰ ਸ਼ਹੀਦਾਂ ਵਲੋਂ ਦਿੱਤੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ
ਬਾਣੀ ਅਤੇ ਬਾਣੇ ਨਾਲ ਜੁੜ ਕੇ ਸਿੱਖ ਕੌਮ ਨੂੰ ਸਿਹਤ ਦੇਣੀ ਚਾਹੀਦੀ ਹੈ :ਭਾਈ ਮਨਧੀਰ ਸਿੰਘ
ਬਲਾਚੌਰ, (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ) ਬੱਬਰ ਅਕਾਲੀ ਲਹਿਰ ਦੇ ਸਿਰਮੌਰ ਯੋਧੇ ਸ਼ਹੀਦ ਬੱਬਰ ਰਤਨ ਸਿੰਘ ਰੱਕੜ ਜੀ ਦੀ ਨਿੱਘੀ ਅਤੇ ਪੂਜਨੀਕ ਯਾਦ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅਤੇ ਸ਼ਹੀਦੀ ਦਿਹਾੜਾ ਬੁੱਧਵਾਰ, 15 ਜੁਲਾਈ 2026 ਨੂੰ ਗੁਰਦੁਆਰਾ ਟਾਹਲੀ ਸਾਹਿਬ, ਸੁੱਧਾ ਮਾਜਰਾ (ਬਲਾਚੌਰ) ਵਿਖੇ ਬੜੀ ਸ਼ਰਧਾ-ਭਾਵਨਾ ਨਾਲ ਆਯੋਜਿਤ ਕਰਵਾਇਆ ਗਿਆ। ਇਹ ਸਮਾਗਮ ‘ਸ਼ਹੀਦ ਬੱਬਰ ਰਤਨ ਸਿੰਘ ਰੱਕੜ ਯਾਦਗਾਰੀ ਟਰੱਸਟ ‘ ਦੇ ਸੱਦੇ ‘ਤੇ ਸਵੇਰੇ 9:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਸਜੇ ਇਸ ਧਾਰਮਿਕ ਸਮਾਗਮ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹੁੰਮ-ਹੁਮਾ ਕੇ ਹਾਜ਼ਰੀ ਭਰੀ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਦੌਰਾਨ ਪੁੱਜੀਆਂ ਪ੍ਰਮੁੱਖ ਧਾਰਮਿਕ ਸ਼ਖਸੀਅਤਾਂ ਨੇ ਬੱਬਰ ਰਤਨ ਸਿੰਘ ਰੱਕੜ ਜੀ ਦੀ ਜੀਵਨੀ ‘ਤੇ ਵਿਸਥਾਰ ਪੂਰਵਕ ਚਾਨਣਾ ਪਾਉਂਦਿਆਂ ਸੰਗਤਾਂ ਨਾਲ ਅਹਿਮ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਸਟੇਜ ਸੰਚਾਲਨ ਦੀ ਅਹਿਮ ਭੂਮਿਕਾ ਮਾਸਟਰ ਬਖਸ਼ੀਸ਼ ਸਿੰਘ ਜੀ ਵੱਲੋਂ ਬਾਖੂਬੀ ਨਿਭਾਈ ਗਈ। ਇਸ ਦੇ ਨਾਲ ਹੀ ਪਰਮਜੀਤ ਸਿੰਘ ਟਾਂਡਾ ਲ ਨੇ
ਵਿਸ਼ੇਸ਼ ਤੌਰ ‘ਤੇ ਸੰਗਤਾਂ ਨੂੰ ਕੌਮ ਦੇ ਸ਼ਾਨਾਮੱਤੇ ਇਤਿਹਾਸ ਬਾਰੇ ਜਾਣੂ ਕਰਵਾਇਆ। ਦੀਵਾਨ ਵਿੱਚ ਹਾਜ਼ਰੀ ਭਰਦਿਆਂ ਗਿਆਨੀ ਹਰਦੀਪ ਸਿੰਘ ਸਾਧੜਾ ਦੇ ਇੰਟਰਨੈਸ਼ਨਲ ਪੰਥਕ ਢਾਡੀ ਜਥੇ ਨੇ ਆਪਣੀਆਂ ਜੋਸ਼ੀਲੀਆਂ ਵਾਰਾਂ ਰਾਹੀਂ ਸ਼ਹੀਦ ਬੱਬਰ ਅਕਾਲੀ ਰਤਨ ਸਿੰਘ ਰੱਕੜ ਜੀ ਦੀ ਯਾਦ ਨੂੰ ਸੰਗਤਾਂ ਦੇ ਮਨਾਂ ਵਿੱਚ ਤਾਜ਼ਾ ਕਰਵਾ ਦਿੱਤਾ। ਧਾਰਮਿਕ ਦੀਵਾਨ ਦੀ ਸਮਾਪਤੀ ਉਪਰੰਤ ਪਾਵਨ ਹੁਕਮਨਾਮਾ ਸਾਹਿਬ ਲਿਆ ਗਿਆ, ਜਿਸ ਤੋਂ ਬਾਅਦ ਸੰਗਤਾਂ ਵਿੱਚ ਕੜਾਹ ਪ੍ਰਸ਼ਾਦ ਦੀਆਂ ਦੇਗਾਂ ਵਰਤਾਈਆਂ ਗਈਆਂ। ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ
ਸੰਗਤਾਂ ਲਈ ਠੰਡੇ-ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਅਤੇ ਗੁਰੂ ਕਾ ਅਟੁੱਟ ਲੰਗਰ ਵਰਤਾਇਆ ਗਿਆ। ਸਮਾਗਮ ਵਿੱਚ ਸੇਵਾ ਭਾਵਨਾ ਦੀ ਅਦਭੁੱਤ ਮਿਸਾਲ ਦੇਖਣ ਨੂੰ ਮਿਲੀ ਜਿੱਥੇ ਸੰਗਤਾਂ ਨੂੰ ਲੰਗਰ ਛਕਾਉਣ ਦੀ ਅਹਿਮ ਜ਼ਿੰਮੇਵਾਰੀ ‘ਨਿਸ਼ਕਾਮ ਸੇਵਾ ਦਲ, ਪਿੰਡ ਮਹਿੰਦੀਪੁਰ (ਬਲਾਚੌਰ)’ ਵੱਲੋਂ ਨਿਰੰਤਰ ਨਿਭਾਈ ਗਈ। ਇਸੇ ਤਰ੍ਹਾਂ ਗੁਰਦੁਆਰਾ ਸਾਹਿਬ ਵਿਖੇ ਆਈਆਂ ਸੰਗਤਾਂ ਦੇ ਜੋੜਿਆਂ ਦੀ ਸਾਂਭ-ਸੰਭਾਲ ਦੀ ਨਿਸ਼ਕਾਮ ਸੇਵਾ ‘ਭਾਈ ਘਨੱਈਆ ਦਲ’ ਵੱਲੋਂ ਬੜੀ ਸ਼ਰਧਾ ਨਾਲ ਕੀਤੀ ਗਈ। ਇਸ ਮੌਕੇ ਭਾਈ ਰਣਧੀਰ ਸਿੰਘ ਨੇ ਗੁਰੂ ਘਰ ਪੁੱਜੀਆਂ ਸਮੂਹ ਸੰਗਤਾਂ ਨੂੰ ‘ਜੀ ਆਇਆਂ’ ਆਖਿਆ ਅਤੇ ਉਨ੍ਹਾਂ ਦੀ ਭਾਰੀ ਸ਼ਮੂਲੀਅਤ ਲਈ ਧੰਨਵਾਦ ਕੀਤਾ। ਸਮਾਗਮ ਦੀ ਸਫਲਤਾ ਲਈ ‘ਸ਼ਹੀਦ ਬੱਬਰ ਰਤਨ ਸਿੰਘ ਰੱਕੜ ਯਾਦਗਾਰੀ ਟਰੱਸਟ ‘ ਦੇ ਮੈਂਬਰਾਂ ਵੱਲੋਂ ਗੁਰਦੁਆਰਾ ਟਾਹਲੀ ਸਾਹਿਬ, ਸੁੱਧਾ ਮਾਜਰਾ ਦੇ ਸਮੂਹ ਪ੍ਰਬੰਧਕਾਂ ਅਤੇ ਮੁੱਖ ਸੇਵਾਦਾਰ ਬਾਬਾ ਬਿੰਦਾ ਜੀ ਦਾ ਪੂਰਨ ਸਹਿਯੋਗ ਦੇਣ ਲਈ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਗਿਆ।ਇਸ ਮੌਕੇ ਦਲਜੀਤ ਸਿੰਘ ਮੋਲਾ (ਸਰਪ੍ਰਸਤ ), ਜਰਨੈਲ ਸਿੰਘ (ਸਰਪ੍ਰਸਤ ) ਮੱਖਣ ਸਿੰਘ ਰੱਕੜ ਸੁੱਧਾਮਾਜਰਾ , ਪਰਮਿੰਦਰ ਸਿੰਘ (ਤਾਰਾ ) ਮਾਜਰਾ ਜੱਟਾਂ, ਐਡਵੋਕੇਟ ਰਾਜ ਯੋਗ ਸਿੰਘ, ਕੈਪਟਨ ਤਰਸੇਮ ਸਿੰਘ, ਗੁਰਵਿੰਦਰ ਸਿੰਘ ਸੁੱਧਾਮਾਜਰਾ, ਤਜਿੰਦਰ ਸਿੰਘ ਟੋਨੀ, ਨਿਰਮਲ ਸਿੰਘ ਢਿੱਲੋਂ, ਗਗਨਦੀਪ ਸਿੰਘ ਰੱਕੜ, ਸੀਨੀਅਰ ਪੱਤਰਕਾਰ ਦੀਦਾਰ ਸਿੰਘ ਸ਼ੇਤਰਾ, ਗੁਰਵਿੰਦਰ ਸਿੰਘ, ਸੁਰਜੀਤ ਸਿੰਘ ਦੋਭਾਲੀ, ਸੰਤੋਖ ਸਿੰਘ ਰੈਲਮਾਜਰਾ ਸਮੇਤ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






