HOME ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ ਵੱਲੋਂ ਭਗਵੰਤ ਮਾਨ ਸਰਕਾਰ ਦੀਆਂ ਮੁਲਾਜ਼ਮ ਅਤੇ...

ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ ਵੱਲੋਂ ਭਗਵੰਤ ਮਾਨ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੀ ਸਖ਼ਤ ਨਿਖੇਧੀ

2
17 ਜੁਲਾਈ ਨੂੰ ਜ਼ਿਲ੍ਹਾ ਪੱਧਰੀ ਐਕਸ਼ਨ, 29 ਜੁਲਾਈ ਨੂੰ ਸੰਗਰੂਰ ਰੈਲੀ ਅਤੇ 7 ਅਗਸਤ ਨੂੰ ਚੰਡੀਗੜ੍ਹ ਮਹਾਂ ਰੈਲੀ ਵਿੱਚ ਭਰਵੀਂ ਸ਼ਮੂਲੀਅਤ ਕਰਨ ਦਾ ਫੈਸਲਾ
  ਕੋਟਕਪੂਰਾ   (ਸਮਾਜ ਵੀਕਲੀ)   ( ਸ਼ਿਵਨਾਥ) ਅੱਜ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿੱਚ ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਜ਼ਿਲ੍ਹਾ ਫਰੀਦਕੋਟ ਦੀ ਮਹੀਨਾਵਾਰ ਮੀਟਿੰਗ ਕੁਲਵੰਤ ਸਿੰਘ ਚਾਨੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ।ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੈਨਸ਼ਨਰ ਆਗੂ ਇਕਬਾਲ ਸਿੰਘ ਮੰਘੇੜਾ, ਸੋਮ ਨਾਥ ਅਰੋੜਾ ਤਰਸੇਮ ਨਰੂਲਾ, ਇਕਬਾਲ ਸਿੰਘ ਰਣ ਸਿੰਘ ਵਾਲਾ, ਅਮਰਜੀਤ ਕੌਰ ਛਾਬੜਾ ਅਤੇ ਮੰਦਰ ਸਿੰਘ ਲੈਕਚਰਾਰ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਹੁਕਮਰਾਨ ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 18 ਫੀਸਦੀ ਦੀ ਦਰ ਨਾਲ ਡੀ ਏ ਦੀਆਂ ਬਣਦੀਆਂ 6 ਕਿਸਤਾਂ ਦੇਣ ਤੋਂ ਵੀ ਮੁਨਕਰ ਹੋ ਗਈ ਹੈ ਅਤੇ ਮਾਨਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਦਲੀਲਾਂ ਪੇਸ਼ ਕਰਕੇ ਡੀ ਏ ਨੂੰ ਕੇਂਦਰੀ ਪੈਟਰਨ ਨਾਲੋਂ ਡੀਲਿੰਕ ਕਰਨ ਦੀਆਂ ਕੋਝੀਆਂ ਹਰਕਤਾਂ ਕਰ ਰਹੀ ਹੈ। ਮੀਟਿੰਗ ਦੌਰਾਨ ਪੈਨਸ਼ਨਰ ਆਗੂ ਤਰਸੇਮ ਨਰੂਲਾ ਵੱਲੋਂ ਪਿਛਲੇ ਸਮੇਂ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਸਬੰਧਤ ਹੋਏ ਵੱਖ ਵੱਖ ਅਦਾਲਤੀ ਫੈਸਲਿਆਂ ਬਾਰੇ ਅਤੇ ਪੈਨਸ਼ਨ ਸੇਵਾ ਪੋਰਟਲ ਤੇ ਪੈਨਸ਼ਨਰਾਂ ਦਾ ਐਲ ਟੀ ਸੀ ਅਪਲਾਈ ਕਰਨ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ।ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਭਗਵੰਤ ਮਾਨ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨ ਵਿਰੋਧੀ ਵਤੀਰੇ ਦੇ ਖਿਲਾਫ ਸਾਂਝੀ ਤਾਲਮੇਲ ਕਮੇਟੀ ,ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ, ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ਤੇ 17 ਜੁਲਾਈ ਨੂੰ ਡੀ ਸੀ ਦਫਤਰ ਫਰੀਦਕੋਟ ਵਿਖੇ ਜ਼ਿਲ੍ਹਾ ਪੱਧਰੀ ਐਕਸ਼ਨ , ਪੈਨਸ਼ਨਰ ਜੁਆਇੰਟ ਫਰੰਟ ਵੱਲੋਂ 29 ਜੁਲਾਈ ਨੂੰ ਸੰਗਰੂਰ ਰੈਲੀ ਅਤੇ ਸਾਂਝੀ ਤਾਲਮੇਲ ਕਮੇਟੀ ਵੱਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋ ਰਹੀ ਮਹਾਂ ਰੈਲੀ ਵਿੱਚ ਭਰਵੀ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਪੈਨਸ਼ਨਰ ਆਗੂ ਪਰਮਿੰਦਰ ਸਿੰਘ ਜਟਾਣਾ,ਤਾਰਾ ਸਿੰਘ , ਹਰਦੀਪ ਸਿੰਘ ਲੈਕਚਰਾਰ, ਵਿਨੋਦ ਕੁਮਾਰ ਲੈਕਚਰਾਰ, ਜਸਪਾਲ ਸਿੰਘ, ਰਮੇਸ਼ਵਰ ਸਿੰਘ ਸੁਪਰਡੈਂਟ , ਗੁਰਕੀਰਤ ਸਿੰਘ ਬਰਾੜ, ਮੇਜਰ ਸਿੰਘ ਡੀ ਪੀ ਈ, ਗੁਰਦੀਪ ਭੋਲਾ ਪੀ ਆਰ ਟੀ ਸੀ, ਰੰਜੀਵ ਕੌਸ਼ਲ ਸਿਹਤ ਵਿਭਾਗ , ਗੇਜ਼ ਰਾਮ ਭੌਰਾ, ਦਲੋਰ ਸਿੰਘ, ਹਰਭਜਨ ਸਿੰਘ ਅਤੇ ਗੁਲਵੰਤ ਸਿੰਘ ਔਲਖ ਆਦਿ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article*ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਬੰਗਾ ਵਿਖੇ 23 ਜੁਲਾਈ ਨੂੰ ਹੋਵੇਗਾ ਕੀਰਤਨ ਦਰਬਾਰ*
Next articleਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਵੱਲੋਂ ਪਹਿਲੀ ਵਾਰ ਯੂਨੀਵਰਸਿਟੀ ਕੋਰਸਿਜ਼ ਪਾਲਿਸੀ ਜਾਰੀ।