HOME ਰੈਡ ਕਰਾਸ ਨਸ਼ਾ ਛੁਡਾਊ ਕੇਂਦਰ ਵਿੱਖੇ ਸੰਗਰਾਂਦ ਦਾ ਦਿਹਾੜਾ ਮਨਾਇਆ

ਰੈਡ ਕਰਾਸ ਨਸ਼ਾ ਛੁਡਾਊ ਕੇਂਦਰ ਵਿੱਖੇ ਸੰਗਰਾਂਦ ਦਾ ਦਿਹਾੜਾ ਮਨਾਇਆ

4
ਤਸਵੀਰ - ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਪਾਠ ਕਰਦੇ ਹੋਏ।
ਨਸ਼ੇ ਨਾਲ ਪਰਿਵਾਰ ਅਤੇ ਸਮਾਜ ਦਾ ਨੁਕਸਾਨ ਹੁੰਦਾ ਹੈ-ਰਤਨ ਜੈਨ
ਨਵਾਂਸ਼ਹਿਰ,   (ਸਮਾਜ ਵੀਕਲੀ)   (ਮਨੋਰੰਜਨ ਕਾਲੀਆ) ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਰੇਲਵੇ ਰੋਡ ਵਿਖੇ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ ।ਇਸ ਮੌਕੇ  ਗੁਰਦੁਆਰਾ ਸ੍ਹੀ ਗੁਰੂ ਸਿੰਘ ਸਭਾ ਦੇ ਹੈੱਡ ਗ੍ਰੰਥੀ ਭਾਈ ਮਨਜੀਤ ਸਿੰਘ ਨਵਾਂਸ਼ਹਿਰ  ਨੇ ਬਾਰ੍ਹਹਮਾਹ ਦੇ ਪਾਠ ਕੀਤੇ ਅਤੇ ਅਰਦਾਸ ਕੀਤੀ। ਸੈਂਟਰ ਵਿੱਚ ਦਾਖਲ ਮਰੀਜ਼ਾਂ ਨੂੰ ਵਾਹਿਗੁਰੂ ਦਾ ਜਾਪ ਲੈ ਕੇ ਨਸ਼ਾ ਛੱਡਣ ਦੀ ਅਪੀਲ ਕੀਤੀ। ਉਨ੍ਹਾਂ ਸ਼ਹੀਦ ਭਾਈ ਤਾਰੂ ਸਿੰਘ ਜੀ ਦੀ ਸ਼ਹਾਦਤ ਬਾਰੇ ਜਾਣਕਾਰੀ ਦਿੱਤੀ ਕਿਵੇਂ ਕੇਸਾ ਦੀ ਰੱਖਿਆ ਲਈ ਆਪਾ ਵਾਰ ਦਿੱਤਾ ਸਾਨੂੰ ਉਨ੍ਹਾਂ ਦੇ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ ਇਸ ਮੌਕੇ ਦੋਆਬਾ ਸੇਵਾ ਸਮਿਤੀ ਦੇ ਜਨਰਲ ਸਕੱਤਰ ਰਤਨ ਕੁਮਾਰ ਜੈਨ ਨੇ ਸੈਂਟਰ ਵਿੱਚ ਦਾਖਲ ਲੜਕਿਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਨਸ਼ਾ ਇੱਕ ਬਹੁਤ ਹੀ ਬੁਰੀ ਆਦਤ ਹੈ, ਨਸ਼ਾ ਕਰਨ ਵਾਲਾ ਖੁਦ ਬਰਬਾਦ ਹੋ ਜਾਂਦਾ ਹੈ। ਪਰ ਇਸ ਨਾਲ ਨਾ ਸਿਰਫ਼ ਤੁਹਾਡਾ ਸਗੋਂ ਤੁਹਾਡੇ ਪਰਿਵਾਰ ਅਤੇ ਸਮਾਜ ਦਾ ਵੀ ਨੁਕਸਾਨ ਹੁੰਦਾ ਹੈ! ਇਸ ਮੌਕੇ  ਸਮੂਹ ਮਰੀਜ਼ਾਂ ਨੂੰ ਕੇਂਦਰ ਤੋਂ ਛੁੱਟੀ ਹੋਣ ਉਪਰੰਤ ਮਾੜੀ ਸੰਗਤ ਤੋਂ ਬਚਣ ਦੀ ਅਪੀਲ ਕੀਤੀ। ਅਤੇ ਨਸ਼ਾ ਛੱਡਣ ਲਈ ਆਪਣੇ ਮਨ ਵਿੱਚ ਦ੍ਰਿੜ ਇਰਾਦਾ ਰੱਖਣ ਦੀ ਅਪੀਲ ਕੀਤੀ! ਇਸ ਮੌਕੇ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਸ. ਚਮਨ ਸਿੰਘ ਨੇ ਦੱਸਿਆ ਕਿ ਇਸ ਸੈਂਟਰ ਵਿੱਚ ਦਾਖਲ ਮਰੀਜਾਂ ਨੂੰ ਨਸ਼ਾ ਮੁਕਤ ਕਰਵਾਉਣ ਲਈ ਉਪਰਾਲੇ ਕੀਤੇ ਜਾਂਦੇ ਹਨ। ਅਤੇ ਕੇਂਦਰ ਵੱਲੋਂ ਮਰੀਜ਼ਾਂ ਲਈ ਭੋਜਨ ਅਤੇ ਦਵਾਈਆਂ ਦਾ ਪ੍ਰਬੰਧ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਸੈਂਕੜੇ ਲੜਕੇ ਨਸ਼ਾ ਛੱਡ ਚੁੱਕੇ ਹਨ ਅਤੇ ਇਸ ਕੇਂਦਰ ਤੋਂ ਇਲਾਜ ਕਰਵਾ ਕੇ ਚੰਗੀ ਜ਼ਿੰਦਗੀ ਬਤੀਤ ਕਰ ਰਹੇ ਹਨ।।ਇਸ ਮੌਕੇ ਸਮਾਜ ਸੇਵਕ ਸੁਭਾਸ਼ ਅਰੌੜਾ ਨੇ ਮਰੀਜ਼ਾਂ ਨੂੰ ਕਵਿਤਾ ਸੁਣਾ ਕੇ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਊਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਕਮਲਜੀਤ ਕੌਰ ,ਦਿਨੇਸ਼ ਕੁਮਾਰ, ਬਲਜੀਤ ਕੁਮਾਰ , ਕਮਲ਼ਾ ਰਾਣੀ,ਵਿਜੇ ਕੁਮਾਰ, ਪ੍ਵਵੀਨ ਕੁਮਾਰੀ ,ਕੋਮਲ ਪ੍ਵੀਤ ਕੌਰ ਆਦਿ ਅਤੇ ਮਰੀਜ ਉਨ੍ਹਾਂ ਦੇ ਮਾਤਾ-ਪਿਤਾ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਚੱਕ ਸਾਹਬੂ ਦੀਆਂ ਸੰਗਤਾਂ ਨੇ ਜਲੇਬੀਆਂ ਦਾ ਲੰਗਰ ਲਗਾਇਆ
Next articleਰੋਟਰੀ ਕਲੱਬ ਦੇ ਡਿਸਟ੍ਰਿਕਟ ਗਵਰਨਰ ਅਨਿਲ ਸਿੰਘਲ ਨੇ ਢਾਹਾਂ ਕਲੇਰਾਂ ਵਿਖੇ ਵਣ ਮਹਾਂਉਤਸਵ ਨੂੰ ਸਮਰਪਿਤ ਪੌਦੇ ਲਗਾ ਕੇ ਵਾਤਾਵਰਣ ਸੰਭਾਲ ਦਾ ਸੰਦੇਸ਼ ਦਿੱਤਾ