ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਸਮਾਜ ਸੇਵਕ ਅਤੇ ਪਾਰਟੀ ਵਰਕਰ ਸੰਦੀਪ ਪੱਬੀ ਨੂੰ ਮਾਲ ਵਿਭਾਗ (ਰੈਵੇਨਿਊ) ਐਡਵਾਈਜ਼ਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਨਵ-ਨਿਯੁਕਤ ਮੈਂਬਰ ਸੰਦੀਪ ਪੱਬੀ ਨੇ ਆਪਣੀ ਇਸ ਨਿਯੁਕਤੀ ‘ਤੇ ਪੰਜਾਬ ਸਰਕਾਰ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਜ਼ਿੰਮੇਵਾਰੀ ਉਨ੍ਹਾਂ ਲਈ ਮਾਣ ਵਾਲੀ ਗੱਲ ਹੋਣ ਦੇ ਨਾਲ-ਨਾਲ ਇੱਕ ਵੱਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਜੋ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਨੂੰ ਉਹ ਪੂਰੀ ਨਿਸ਼ਠਾ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ ਅਤੇ ਆਮ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਤੇ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਪੂਰੀ ਲਗਨ ਨਾਲ ਕੰਮ ਕਰਨਗੇ। ਸੰਦੀਪ ਪੱਬੀ ਨੇ ਵਿਸ਼ੇਸ਼ ਤੌਰ ‘ਤੇ ਹਲਕਾ ਨੌਰਥ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ, ਕੌਂਸਲਰ ਅਮਨ ਬੱਗਾ ਅਤੇ ਲੀਗਲ ਐਡਵਾਈਜ਼ਰ ਗੌਰਵ ਬੱਗਾ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਵਿਸ਼ਵਾਸ, ਮਾਰਗਦਰਸ਼ਨ ਅਤੇ ਸਹਿਯੋਗ ਸਦਕਾ ਹੀ ਉਨ੍ਹਾਂ ਨੂੰ ਇਹ ਅਹਿਮ ਜ਼ਿੰਮੇਵਾਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾਂ ਉਨ੍ਹਾਂ ਦੇ ਭਰੋਸੇ ‘ਤੇ ਖ਼ਰਾ ਉਤਰਨ ਦੀ ਕੋਸ਼ਿਸ਼ ਕਰਨਗੇ ਅਤੇ ਲੋਕ ਸੇਵਾ ਨੂੰ ਸਭ ਤੋਂ ਪਹਿਲ ਦੇਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿੱਧ ਪੀਠ ਮਹਾਂਬਲੀ ਸੰਕਟਮੋਚਨ ਸ਼੍ਰੀ ਹਨੂਮਾਨ ਮੰਦਰ (ਜੋਸ਼ੀ ਨਗਰ ਧਾਮ) ਦੇ ਉਪ-ਪ੍ਰਧਾਨ ਅਨੁਜ ਮਦਾਨ, ਐਡਵੋਕੇਟ ਯਾਦਵਿੰਦਰ ਮੜਕਨ ਅਤੇ ਨਿਤਿਨ ਭੰਡਾਰੀ ਦਾ ਵੀ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰਿਆਂ ਨੇ ਸਮੇਂ-ਸਮੇਂ ‘ਤੇ ਉਨ੍ਹਾਂ ਦਾ ਸਹੀ ਮਾਰਗਦਰਸ਼ਨ ਕੀਤਾ ਅਤੇ ਸਮਾਜ ਸੇਵਾ ਦੇ ਕਾਰਜਾਂ ਲਈ ਹਮੇਸ਼ਾਂ ਪ੍ਰੇਰਿਤ ਕੀਤਾ। ਉਨ੍ਹਾਂ ਦੇ ਸਹਿਯੋਗ ਅਤੇ ਪ੍ਰੇਰਨਾ ਨੇ ਉਨ੍ਹਾਂ ਨੂੰ ਲਗਾਤਾਰ ਅੱਗੇ ਵਧਣ ਦੀ ਤਾਕਤ ਦਿੱਤੀ ਹੈ। ਸੰਦੀਪ ਪੱਬੀ ਨੇ ਕਿਹਾ ਕਿ ਭਵਿੱਖ ਵਿੱਚ ਵੀ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖ਼ਰਾ ਉਤਰਨ ਦੀ ਹਰ ਸੰਭਵ ਕੋਸ਼ਿਸ਼ ਕਰਨਗੇ। ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਉਹ ਲੋਕ ਹਿੱਤ ਦੇ ਕਾਰਜਾਂ ਵਿੱਚ ਸਰਗਰਮ ਭੂਮਿਕਾ ਨਿਭਾਉਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ‘ਤੇ ਪ੍ਰਗਟਾਏ ਗਏ ਭਰੋਸੇ ਨੂੰ ਉਹ ਆਪਣੇ ਕੰਮਾਂ ਰਾਹੀਂ ਸਾਰਥਕ ਸਿੱਧ ਕਰਨਗੇ ਅਤੇ ਪੂਰੀ ਇਮਾਨਦਾਰੀ ਤੇ ਪਾਰਦਰਸ਼ਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






