HOME ਠੇਕੇਦਾਰ ਰਾਮ ਸਰੂਪ ਥੋਪੀਆ ਬਣੇ ਗੁੱਜਰ ਵੈੱਲਫੇਅਰ ਬੋਰਡ ਬਲਾਚੌਰ ਦੇ ਚੇਅਰਮੈਨ; ਵਿਧਾਇਕਾ...

ਠੇਕੇਦਾਰ ਰਾਮ ਸਰੂਪ ਥੋਪੀਆ ਬਣੇ ਗੁੱਜਰ ਵੈੱਲਫੇਅਰ ਬੋਰਡ ਬਲਾਚੌਰ ਦੇ ਚੇਅਰਮੈਨ; ਵਿਧਾਇਕਾ ਸੰਤੋਸ਼ ਕਟਾਰੀਆ ਨੇ ਦਿੱਤੀਆਂ ਮੁਬਾਰਕਾਂ

1
ਵਿਧਾਇਕਾ ਸੰਤੋਸ਼ ਕਟਾਰੀਆ
ਠੇਕੇਦਾਰ ਰਾਮ ਸਰੂਪ ਥੋਪੀਆ

ਬਲਾਚੌਰ,   (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ) : ਇਲਾਕੇ ਦੀ ਪ੍ਰਮੁੱਖ ਤੇ ਨਾਮਵਰ ਸ਼ਖਸ਼ੀਅਤ ਠੇਕੇਦਾਰ ਰਾਮ ਸਰੂਪ (ਸਾਬਕਾ ਸਰਪੰਚ ਥੋਪੀਆ) ਨੂੰ ਪੰਜਾਬ ਸਰਕਾਰ ਵੱਲੋਂ ਇੱਕ ਅਹਿਮ ਜ਼ਿੰਮੇਵਾਰੀ ਸੌਂਪਦੇ ਹੋਏ ਗੁੱਜਰ ਵੈੱਲਫੇਅਰ ਬੋਰਡ ਵਿਧਾਨ ਸਭਾ ਬਲਾਚੌਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਇਸ ਵੱਕਾਰੀ ਨਿਯੁਕਤੀ ਨਾਲ ਪੂਰੇ ਹਲਕੇ ਦੇ ਲੋਕਾਂ, ਸਮਾਜਿਕ ਆਗੂਆਂ ਅਤੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਅਤੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਠੇਕੇਦਾਰ ਰਾਮ ਸਰੂਪ ਦੀ ਇਸ ਨਿਯੁਕਤੀ ‘ਤੇ ਹਲਕਾ ਬਲਾਚੌਰ ਦੇ ਵਿਧਾਇਕਾ ਸੰਤੋਸ਼ ਕਟਾਰੀਆ ਨੇ ਵਿਸ਼ੇਸ਼ ਤੌਰ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਤਹਿ ਦਿਲੋਂ ਬਹੁਤ-ਬਹੁਤ ਮੁਬਾਰਕਾਂ ਦਿੱਤੀਆਂ ਹਨ। ਨਵ-ਨਿਯੁਕਤ ਚੇਅਰਮੈਨ ਨੂੰ ਸ਼ੁਭਕਾਮਨਾਵਾਂ ਭੇਜਦਿਆਂ ਵਿਧਾਇਕਾ ਕਟਾਰੀਆ ਨੇ ਕਿਹਾ ਕਿ ਵਾਹਿਗੁਰੂ ਆਪ ਜੀ ਨੂੰ ਅਤੇ ਆਪ ਜੀ ਦੇ ਸਮੁੱਚੇ ਪਰਿਵਾਰ ਨੂੰ ਹਮੇਸ਼ਾ ਹੀ ਚੜ੍ਹਦੀ ਕਲਾ ਵਿੱਚ ਰੱਖਣ ਅਤੇ ਤੁਹਾਨੂੰ ਇਲਾਕੇ ਦੀ ਸੇਵਾ ਕਰਨ ਲਈ ਹੋਰ ਬਲ ਤੇ ਸਮਰੱਥਾ ਬਖਸ਼ਣ।” – ਮੁੱਖ ਮੰਤਰੀ ਅਤੇ ਪਾਰਟੀ ਹਾਈ ਕਮਾਂਡ ਦਾ ਵਿਸ਼ੇਸ਼ ਧੰਨਵਾਦ ਇਸ ਮੌਕੇ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਇਸ ਸ਼ਲਾਘਾਯੋਗ ਫੈਸਲੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੀ  ਹਾਈ ਕਮਾਂਡ ਦਾ ਵਿਸ਼ੇਸ਼ ਤੌਰ ‘ਤੇ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮਿਹਨਤੀ ਅਤੇ ਜ਼ਮੀਨੀ ਪੱਧਰ ‘ਤੇ ਵਿਚਰਨ ਵਾਲੇ ਆਗੂਆਂ ਨੂੰ ਮਾਣ-ਸਤਿਕਾਰ ਦੇਣਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ, ਜਿਸ ਨਾਲ ਹਲਕੇ ਦੇ ਵਿਕਾਸ ਕਾਰਜਾਂ ਅਤੇ ਗੁੱਜਰ ਭਾਈਚਾਰੇ ਦੀ ਭਲਾਈ ਦੇ ਕੰਮਾਂ ਨੂੰ ਹੋਰ ਵਧੇਰੇ ਮਜ਼ਬੂਤੀ ਮਿਲੇਗੀ। ਚੇਅਰਮੈਨ ਨਿਯੁਕਤ ਹੋਣ ‘ਤੇ ਠੇਕੇਦਾਰ ਰਾਮ ਸਰੂਪ ਥੋਪੀਆ ਨੂੰ ਵੱਖ-ਵੱਖ ਪਤਵੰਤੇ ਸੱਜਣਾਂ, ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸ਼ਖਸ਼ੀਅਤਾਂ ਵੱਲੋਂ ਵਧਾਈਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨਵਾਂਸ਼ਹਿਰ ਕਰੇਗੀ ਪੰਜਾਬ ਸਰਕਾਰ ਦੇ ਪ੍ਰਧਾਨ ਤੇ ਐਮਐਲਏ ਦਾ ਕਰੇਗੀ ਤਿੱਖਾ ਵਿਰੋਧ–ਡਾ ਰਜਿੰਦਰ ਸਿੰਘ ਲੱਕੀ
Next articleਪਿੰਡ ਕਾਠਗੜ੍ਹ ਵਿਖੇ ਭਰਵੀਂ ‘ਲੋਕ ਮਿਲਣੀ’ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ; ਹਲਕੇ ਦਾ ਸਰਵਪੱਖੀ ਵਿਕਾਸ ਅਤੇ ਜਨ-ਕਲਿਆਣ ਸਾਡੀ ਪਹਿਲੀ ਤਰਜੀਹ: ਅਸ਼ੋਕ ਕਟਾਰੀਆ