HOME ਜਤਿੰਦਰ ਕੁਮਾਰ ਰਿੰਕੂ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਵਿਧਾਨ ਸਭਾ ਹਲਕਾ ਫਿਲੌਰ ਦੇ...

ਜਤਿੰਦਰ ਕੁਮਾਰ ਰਿੰਕੂ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਵਿਧਾਨ ਸਭਾ ਹਲਕਾ ਫਿਲੌਰ ਦੇ ਚੇਅਰਮੈਨ ਨਿਯੁਕਤ

1
ਫਿਲੌਰ/ਅੱਪਰਾ  (ਸਮਾਜ ਵੀਕਲੀ)   (ਦੀਪਾ)-ਕਸਬਾ ਅੱਪਰਾ ਦੇ ਵਸਨੀਕ ਤੇ ਉੱਘੇ ਸਮਾਜ ਸੇਵਕ ਸ੍ਰੀ ਜਤਿੰਦਰ ਕੁਮਾਰ ਰਿੰਕੂ ਨੂੰ ਪੰਜਾਬ ਸਰਕਾਰ ਤੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵਲੋਂ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਵਿਧਾਨ ਸਭਾ ਹਲਕਾ ਫਿਲੌਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਸ੍ਰੀ ਜਤਿੰਦਰ ਕੁਮਾਰ ਰਿੰਕੂ ਨੇ ਸਮੂਹ ਆਮ ਆਦਮੀ ਪਾਰਟੀ ਦੀ ਹਾਈਕਮਾਂਡ, ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਤੇ ਹਲਕਾ ਇੰਚਾਰਜ ਹਰਜੋਤ ਲੋਹਟੀਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨਾਂ ਅੱਗੇ ਕਿਹਾ ਕਿ ਉਹ ਖੱਤਰੀ ਅਰੋੜਾ ਭਾਈਚਾਰੇ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕਰਨਗੇ। ਸ੍ਰੀ ਜਤਿੰਦਰ ਕੁਮਾਰ ਰਿੰਕੂ ਨੇ ਅੱਗੇ ਬੋਲਦਿਆਂ ਕਿਹਾ ਕਿ ਖੱਤਰੀ ਅਰੋੜਾ ਭਾਈਚਾਰੇ ਦੇ ਲੋਕਾਂ ਨੂੰ ਸਮਾਜ ਵਿੱਚ ਹੋਰ ਅੱਗੇ ਵਧਣ ਲਈ ਨਿਰੰਤਰ ਤੇ ਬਿਹਤਰ ਮੌਕੇ ਪ੍ਰਦਾਨ ਕੀਤੇ ਜਾਣਗੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪਿੰਡ ਕਾਠਗੜ੍ਹ ਵਿਖੇ ਭਰਵੀਂ ‘ਲੋਕ ਮਿਲਣੀ’ ਦੌਰਾਨ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ; ਹਲਕੇ ਦਾ ਸਰਵਪੱਖੀ ਵਿਕਾਸ ਅਤੇ ਜਨ-ਕਲਿਆਣ ਸਾਡੀ ਪਹਿਲੀ ਤਰਜੀਹ: ਅਸ਼ੋਕ ਕਟਾਰੀਆ
Next articleਪਲੈਨਿੰਗ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਐਡਵੋਕੇਟ ਸੰਜੀਵ ਚੌਧਰੀ ਦਾ ‘ਤੰਦੂਰੀ ਅੱਡਾ’ ਰੈਸਟੋਰੈਂਟ ਵਿਖੇ ਹੋਇਆ ਨਿੱਘਾ ਸਵਾਗਤ