HOME ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ’ਤੇ ਹੋਵੇਗੀ ਕਾਰਵਾਈ – ਜ਼ਿਲ੍ਹਾ ਮੈਜਿਸਟਰੇਟ

ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ’ਤੇ ਹੋਵੇਗੀ ਕਾਰਵਾਈ – ਜ਼ਿਲ੍ਹਾ ਮੈਜਿਸਟਰੇਟ

2
ਜ਼ਿਲ੍ਹਾ ਮੈਜਿਸਟ੍ਰੇਟ ਗੁਲਪ੍ਰੀਤ ਸਿੰਘ ਔਲਖ
ਨਵਾਂਸ਼ਹਿਰ,   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲੇ ਲੋਕਾਂ ਨੂੰ ਅਜਿਹਾ ਕਰਨ ਤੋਂ ਰੋਕਣ ਲਈ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਗਾਵਾਂ/ਪਸ਼ੂਆਂ ਨੂੰ ਬੇਸਹਾਰਾ ਛੱਡਣ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਗਊਵੰਸ਼ ਦਾ ਕੁਝ ਧਰਮਾਂ ਵਿਚ ਬਹੁਤ ਜ਼ਿਆਦਾ ਸਤਿਕਾਰ ਹੋਣ ਕਾਰਨ ਗਊਵੰਸ਼ ਨੂੰ ਇਸ ਤਰ੍ਹਾਂ ਬੇਸਹਾਰਾ ਛੱਡਣ ਕਾਰਨ ਜਾਨੀ ਨੁਕਸਾਨ ਨਾਲ ਜਿਥੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਸਕਦੀ ਹੈ, ਉਥੇ ਅਮਨ ਅਤੇ ਕਾਨੂੰਨ ਦੀ ਸਮੱਸਿਆ ਵੀ ਪੈਦਾ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਲਈ ਪੁਲਿਸ ਵਿਭਾਗ, ਪਸ਼ੂ ਪਾਲਣ ਵਿਭਾਗ, ਬੀ.ਡੀ.ਪੀ.ਓਜ਼, ਕਾਰਜ ਸਾਧਕ ਅਫਸ਼ਰ ਜ਼ਿੰਮੇਵਾਰ ਹੋਣਗੇ ਅਤੇ ਜੇਕਰ ਉਨ੍ਹਾਂ ਦੇ ਧਿਆਨ ਵਿਚ ਕੋਈ ਬੇਸਹਾਰਾ ਪਸ਼ੂ ਛੱਡਣ ਦੀ ਘਟਨਾ ਆਉਂਦੀ ਹੈ ਤਾਂ ਤੁਰੰਤ ਅਜਿਹੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ। ਇਸ ਤੋਂ ਇਲਾਵਾ ਪਸ਼ੂਆਂ ਨੂੰ ਬੇਸਹਾਰਾ ਛੱਡਣ ਨਾਲ ਇਹ ਸੜਕਾਂ ’ਤੇ ਹਾਦਸਿਆਂ ਦਾ ਕਾਰਨ ਵੀ ਬਣਦੇ ਹਨ। ਇਹ ਹੁਕਮ 8 ਸਤੰਬਰ 2026ਤੱਕ ਲਾਗੂ ਰਹੇਗਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਦੋਪਹੀਆ ਵਾਹਨਾਂ ਦੇ ਸਾਇਲੰਸਰ ਬਦਲਣ ਅਤੇ ਪਟਾਖੇ ਵਜਾਉਣ ਤੇ ਵੀ ਰਹੇਗੀ ਪੂਰਨ ਰੋਕ
Next articleਬਲਾਚੌਰ ਕਾਂਗਰਸ ‘ਚ ਵੱਡੀ ਸਿਆਸੀ ਹਲਚਲ: ਸੀਨੀਅਰ ਆਗੂ ਧਰਮਪਾਲ ਕਟਾਰੀਆ ਵੱਲੋਂ ਹਾਈਕਮਾਂਡ ਅੱਗੇ ਚੰਨੀ ਨੂੰ ਮੁੱਖ ਚਿਹਰਾ ਬਣਾਉਣ ਦੀ ਮੰਗ, ਬਲਾਚੌਰ ਸੀਟ ਬਾਰੇ ਦਿੱਤਾ ਅਹਿਮ ਬਿਆਨ