HOME ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਾਣਾ...

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦਾਣਾ ਮੰਡੀ ਬੰਗਾ ਵਿਖੇ 24 ਜੁਲਾਈ ਨੂੰ ਵਿਸ਼ਾਲ ਕੀਰਤਨ ਦਰਬਾਰ ਹੋਵੇਗਾ: ਡਿਪਟੀ ਕਮਿਸ਼ਨਰ

4
ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣੇ ਵਾਲੇ ਅਤੇ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਮਿੰਦਰ ਸਾਹਿਬ ਵਲੋਂ ਕੀਰਤਨ ਕੀਤਾ ਜਾਵੇਗਾ 
ਭਾਈ ਗੁਰਮੀਤ ਸਿੰਘ ਕਥਾ ਵਿਚਾਰ ਕਰਨਗੇ 
ਨਵਾਂਸ਼ਹਿਰ,   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਕੀਰਤਨ ਦਰਬਾਰ ਕਰਵਾ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਫਲਸਫੇ ਅਤੇ ਮਹਾਨ ਉਪਦੇਸ਼ਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਦਾਣਾ ਮੰਡੀ, ਬੰਗਾ ਵਿਖੇ 24 ਜੁਲਾਈ (ਸ਼ੁੱਕਰਵਾਰ) ਨੂੰ ਸਵੇਰੇ 9 ਵਜੇ ਤੋਂ 12 ਵਜੇ ਤੱਕ (ਦੁਪਹਿਰ) ਵਿਸ਼ਾਲ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣੇ ਵਾਲੇ ਅਤੇ ਭਾਈ ਰਵਿੰਦਰ ਸਿੰਘ ਹਜ਼ੂਰੀ ਰਾਗੀ, ਸ੍ਰੀ ਹਰਮਿੰਦਰ ਸਾਹਿਬ ਵਲੋਂ ਕੀਰਤਨ ਕੀਤਾ ਜਾਵੇਗਾ। ਭਾਈ ਗੁਰਮੀਤ ਸਿੰਘ ਕਥਾ ਵਿਚਾਰ ਕਰਨਗੇ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੂਰਾ ਸਾਲ ਵੱਖ-ਵੱਖ ਹੋਰ ਵੀ ਪ੍ਰੋਗਰਾਮ ਕੀਤੇ ਜਾਣਗੇ। ਜਿਸ ਅਧੀਨ ਖਾਸ ਤੌਰ ਉੱਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਨੂੰ ਸਮਰਪਿਤ ਜਿਲ੍ਹੇ ਵਿੱਚ 6.5 ਲੱਖ ਬੂਟੇ ਲਗਾਏ ਜਾਣਗੇ। ਇਸ ਦੇ ਨਾਲ ਹੀ ਸਕੂਲਾਂ ਅਤੇ ਕਾਲਜਾਂ ਵਿਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਅਤੇ ਧਾਰਮਿਕ ਵਿਚਾਰਾਂ ਨੂੰ ਵਿਦਿਆਰਥੀਆਂ ਤੱਕ ਪਹੁਚਾਉਣ ਲਈ ਸੈਮੀਨਾਰ, ਲੇਖ ਤੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ। ਉਨ੍ਹਾਂ ਇਸ ਮੌਕੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੀਰਤਨ ਦਰਬਾਰ ਵਿੱਚ ਸ਼ਾਮਲ ਹੋਣ ਵਾਲੀਆਂ ਸੰਗਤਾਂ ਲਈ ਸਾਰੇ ਲੋੜੀਂਦੇ ਪ੍ਰਬੰਧ ਵਧੀਆ ਤਰੀਕੇ ਨਾਲ ਮੁਕੰਮਲ ਕੀਤੇ ਜਾਣ। ਸੰਗਤ ਦੀ ਸਹੂਲਤ ਲਈ ਪਾਰਕਿੰਗ, ਪੀਣ ਵਾਲੇ ਪਾਣੀ, ਬੈਠਣ, ਲਾਈਟਾਂ, ਸਾਊਂਡ ਸਿਸਟਮ, ਮੈਡੀਕਲ ਟੀਮਾਂ ਅਤੇ ਐਂਬੂਲੈਂਸ ਦੀ ਸਹੂਲਤ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੇ ਸਮਾਨਤਾ, ਭਾਈਚਾਰੇ ਅਤੇ ਸਮਾਜਿਕ ਨਿਆਂ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਸਮੂਹ ਧਾਰਮਿਕ, ਸਮਾਜਿਕ ਅਤੇ ਸਵੈ-ਸੇਵੀ ਸੰਸਥਾਵਾਂ ਸਮੇਤ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਸਮਾਗਮ ਨੂੰ ਸਫਲ ਬਣਾਉਣ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਵੱਧ ਤੋਂ ਵੱਧ ਗਿਣਤੀ ਵਿਚ 24 ਜੁਲਾਈ ਨੂੰ ਵਿਸ਼ਾਲ ਕੀਰਤਨ ਦਰਬਾਰ ਵਿਖੇ ਪਹੁੰਚਣ। ਉਨ੍ਹਾ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ l ਵਿਸ਼ਾਲ ਕੀਰਤਨ ਦਰਬਾਰ ਉਪਰੰਤ ਸੰਗਤ ਲਈ ਲੰਗਰ ਦੀ ਸੇਵਾ ਵੀ ਕੀਤੀ ਜਾ ਰਹੀ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪ੍ਰਦੀਪ ਕੁਮਾਰ ਧੀਮਾਨ (ਰਾਮਾਂ) ਬਣੇ ‘ਰਾਮਗੜ੍ਹੀਆ ਭਲਾਈ ਬੋਰਡ’ ਦੇ ਚੇਅਰਮੈਨ, ਵਿਧਾਇਕਾ ਸੰਤੋਸ਼ ਕਟਾਰੀਆ ਅਤੇ ਵਰਕਰਾਂ ਵੱਲੋਂ ਹਾਰਦਿਕ ਵਧਾਈ
Next articleਸਰਕਾਰੀ ਅਤੇ ਪਿੰਡਾਂ ਦੀਆਂ ਸਾਂਝੀਆਂ ਜ਼ਮੀਨਾਂ ‘ਤੇ ਨਜਾਇਜ਼ ਕਬਜ਼ੇ ਤੁਰੰਤ ਹਟਾਏ ਜਾਣ: ਕਰਨ ਸਿੰਘ ਰਾਣਾ