HOME ਅਸ਼ੋਕ ਕਟਾਰੀਆ ਵੱਲੋਂ ਕਾਠਗੜ੍ਹ ਤੋਂ ਤੀਰਥ ਯਾਤਰੀਆਂ ਦਾ ਜਥਾ ਢੋਲ-ਧਮੱਕੇ ਨਾਲ ਰਵਾਨਾ;...

ਅਸ਼ੋਕ ਕਟਾਰੀਆ ਵੱਲੋਂ ਕਾਠਗੜ੍ਹ ਤੋਂ ਤੀਰਥ ਯਾਤਰੀਆਂ ਦਾ ਜਥਾ ਢੋਲ-ਧਮੱਕੇ ਨਾਲ ਰਵਾਨਾ; ਦਿੱਤੀਆਂ ਸ਼ੁਭਕਾਮਨਾਵਾਂ

2
ਬਲਾਚੌਰ   (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ) : ਪਿੰਡ ਕਾਠਗੜ੍ਹ ਵਿਖੇ ਅੱਜ ਉਸ ਸਮੇਂ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਜਦੋਂ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਰਵਾਨਾ ਹੋ ਰਹੇ ਸ਼ਰਧਾਲੂਆਂ ਦੇ ਜਥੇ ਨੂੰ ਮਿਲਣ ਲਈ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਸ਼ਰਧਾਲੂਆਂ ਦੇ ਜਥੇ ਨੂੰ ਪੂਰੇ ਜੋਸ਼ ਅਤੇ ਢੋਲ-ਧਮੱਕੇ ਨਾਲ ਸ਼ੁਭਕਾਮਨਾਵਾਂ ਦਿੰਦੇ ਹੋਏ ਰਵਾਨਾ ਕੀਤਾ ਗਿਆ। ਇਸ ਭਗਤੀਮਈ ਅਤੇ ਉਤਸ਼ਾਹਜਨਕ ਮਾਹੌਲ ਦੌਰਾਨ ਯਾਤਰੀਆਂ ਨਾਲ ਗੱਲਬਾਤ ਕਰਦਿਆਂ ਸਤਨਾਮ ਜਲਾਲਪੁਰ ਨੇ ਕਿਹਾ ਕਿ ਲੋਕਾਂ ਦੀ ਸੇਵਾ ਅਤੇ ਬਜ਼ੁਰਗਾਂ ਦਾ ਸਤਿਕਾਰ ਸਾਡੀ ਪਹਿਲ ਹੈ। ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਅੱਜ ਉਨ੍ਹਾਂ ਨੂੰ ਕਾਠਗੜ੍ਹ ਵਿਖੇ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਸ਼ਰਧਾਲੂਆਂ ਨੂੰ ਮਿਲਣ ਦਾ ਸੁਭਾਗ ਪ੍ਰਾਪਤ ਹੋਇਆ ਹੈ। ਇਸ ਦੌਰਾਨ ਉਨ੍ਹਾਂ ਨੇ ਯਾਤਰੀਆਂ ਨੂੰ ਸਫ਼ਰ ਦੀਆਂ ਵਧਾਈਆਂ ਦਿੱਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਸ਼ੁਰੂ ਕੀਤੀ ਗਈ ਇਸ ਸ਼ਾਨਦਾਰ ਲੋਕ ਭਲਾਈ ਪਹਿਲ (ਤੀਰਥ ਯਾਤਰਾ ਸਕੀਮ) ਬਾਰੇ ਵਿਸਥਾਰਪੂਰਵਕ ਜਾਣਕਾਰੀ ਵੀ ਸਾਂਝੀ ਕੀਤੀ। ਅਸ਼ੋਕ ਕਟਾਰੀਆ ਨੇ ਅਰਦਾਸ ਕਰਦਿਆਂ ਆਖਿਆ ਕਿ ਵਾਹਿਗੁਰੂ ਸਮੂਹ ਯਾਤਰੀਆਂ ਦੀ ਇਸ ਯਾਤਰਾ ਨੂੰ ਸੁਖਮਈ, ਸੁਰੱਖਿਅਤ ਅਤੇ ਮੰਗਲਮਈ ਬਣਾਉਣ ਤਾਂ ਜੋ ਸਾਰੇ ਸ਼ਰਧਾਲੂ ਸੁਖ-ਸਾਂਦ ਨਾਲ ਦਰਸ਼ਨ ਦੀਦਾਰੇ ਕਰਕੇ ਪਰਤਣ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਅੱਖਾਂ ਦੀਆਂ ਸਮੱਸਿਆਵਾਂ ਦਾ ਇਲਾਜ ਟਾਲਣਾ ਹੋ ਸਕਦਾ ਹੈ ਖਤਰਨਾਕ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ
Next articleਅਸ਼ੋਕ ਕਟਾਰੀਆ ਵੱਲੋਂ ਪਿੰਡ ਬਾਗੋਵਾਲ ਤੋਂ ‘ਤੀਰਥ ਯਾਤਰਾ ਸਕੀਮ’ ਤਹਿਤ ਸ਼ਰਧਾਲੂਆਂ ਦਾ ਜਥਾ ਰਵਾਨਾ