ਜਲੰਧਰ (ਸਮਾਜ ਵੀਕਲੀ) (ਪਰਮਜੀਤ ਜੱਸਲ)– ਬੋਧੀ ਭਾਈਚਾਰੇ ਦੇ ਆਗੂਆਂ ਅਤੇ ਬੁੱਧੀਜੀਵੀਆਂ ਵੱਲੋਂ ਇੱਕ ਵਫਦ ਮਾਨਯੋਗ ਵਰਜੀਤ ਸਿੰਘ ਡੀਸੀ ਜਲੰਧਰ ਜੀ ਨੂੰ ਉਨਾਂ ਦੀ ਰਿਹਾਇਸ਼ ‘ਤੇ ਇੱਕ ਮੈਮੋਰੰਡਮ ਦਿੱਤਾ ਗਿਆ।ਜਿਸ ‘ਚ ਮਾਣਯੋਗ ਸਰਦਾਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਤੋਂ ਮੰਗ ਕੀਤੀ ਗਈ ਕਿ ਬੁੱਧ ਪੂਰਨਿਮਾ ਦੀ ਪੰਜਾਬ ਵਿੱਚ ਗਜ਼ਟਿਡ ਛੁੱਟੀ ਕੀਤੀ ਜਾਵੇ ਅਤੇ ਘੱਟ ਗਿਣਤੀ ਕਮਿਸ਼ਨ ਪੰਜਾਬ ਵਿੱਚ ਬੋਧੀਆਂ ਨੂੰ ਵੀ ਨੁਮਾਇੰਦਗੀ ਦਿੱਤੀ ਜਾਵੇ। ਇਸ ਮੌਕੇ ‘ਤੇ ਐਡਵੋਕੇਟ ਹਰਭਜਨ ਸਾਂਪਲਾ, ਹੁਸਨ ਲਾਲ ਬੌਧ,ਚੰਚਲ ਬੌਧ, ਮੁੰਨਾ ਲਾਲ ਬੌਧ, ਬਿੰਜੀ ਕੁਮਾਰ ਬੌਧ ਅਤੇ ਹੋਰ ਬਹੁਤ ਸਾਰੇ ਉਪਾਸਕ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly





