HOME ਲਗਾਤਾਰ ਯਤਨਾਂ ਨਾਲ ਡੇਰਾਬੱਸੀ ਦੇ ਕਈ ਵਾਰਡਾਂ ਵਿੱਚ ਬਿਜਲੀ ਸੰਕਟ ਦਾ ਹੱਲ,...

ਲਗਾਤਾਰ ਯਤਨਾਂ ਨਾਲ ਡੇਰਾਬੱਸੀ ਦੇ ਕਈ ਵਾਰਡਾਂ ਵਿੱਚ ਬਿਜਲੀ ਸੰਕਟ ਦਾ ਹੱਲ, ਲੋਕਾਂ ਨੇ ਪ੍ਰਧਾਨ ਆਸ਼ੂ ਉਪਨੇਜਾ ਦਾ ਕੀਤਾ ਧੰਨਵਾਦ

18

ਡੇਰਾਬੱਸੀ   (ਸਮਾਜ ਵੀਕਲੀ)   (ਸੰਜੀਵ ਸਿੰਘ ਸੈਣੀ) ਪਿਛਲੇ ਕਈ ਦਿਨਾਂ ਤੋਂ ਡੇਰਾਬੱਸੀ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਰਹਿਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।  ਬਿਜਲੀ ਕੱਟ, ਘੱਟ ਵੋਲਟੇਜ ਅਤੇ ਟਰਾਂਸਫਾਰਮਰਾਂ ‘ਤੇ ਵੱਧ ਲੋਡ ਹੋਣ ਕਾਰਨ ਖ਼ਾਸ ਕਰਕੇ ਤਪਦੀ ਗਰਮੀ ਵਿੱਚ ਸ਼ਹਿਰ ਵਾਸੀਆਂ ਦੀ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਸ ਗੰਭੀਰ ਸਮੱਸਿਆ ਨੂੰ ਦੇਖਦੇ ਹੋਏ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਨਗਰ ਕੌਂਸਲ ਡੇਰਾਬੱਸੀ ਦੀ ਪ੍ਰਧਾਨ ਆਸ਼ੂ ਉਪਨੇਜਾ ਦੇ ਪਤੀ ਅਤੇ ਸਮਾਜ ਸੇਵੀ ਨਰੇਸ਼ ਉਪਨੇਜਾ ਦੀ ਦੇਖ-ਰੇਖ ਹੇਠ ਬਿਜਲੀ ਵਿਭਾਗ ਨਾਲ ਤਾਲਮੇਲ ਕਰਕੇ ਵੱਖ-ਵੱਖ ਇਲਾਕਿਆਂ ਵਿੱਚ ਤੁਰੰਤ ਕੰਮ ਕਰਵਾਏ ਗਏ। ਜਿੱਥੇ ਨਵੇਂ ਟਰਾਂਸਫਾਰਮਰਾਂ ਦੀ ਲੋੜ ਸੀ, ਉੱਥੇ ਨਵੇਂ ਟਰਾਂਸਫਾਰਮਰ ਲਗਵਾਏ ਗਏ ਅਤੇ ਜਿਨ੍ਹਾਂ ਇਲਾਕਿਆਂ ਵਿੱਚ ਘੱਟ ਸਮਰੱਥਾ ਵਾਲੀਆਂ ਬਿਜਲੀ ਤਾਰਾਂ ਕਾਰਨ ਲੋਡ ਦੀ ਸਮੱਸਿਆ ਆ ਰਹੀ ਸੀ, ਉੱਥੇ ਉੱਚ ਸਮਰੱਥਾ ਵਾਲੀਆਂ ਪਾਵਰ ਕੇਬਲਾਂ ਵਿਛਾਈਆਂ ਗਈਆਂ। ਇਸ ਮੁਹਿੰਮ ਤਹਿਤ ਮੋਹਨ ਨਗਰ, ਸਾਧੂ ਨਗਰ, ਰੋਣੀ ਮੁਹੱਲਾ ਸਮੇਤ ਕਈ ਹੋਰ ਵਾਰਡਾਂ ਵਿੱਚ ਲੰਬੇ ਸਮੇਂ ਤੋਂ ਚੱਲ ਰਹੀਆਂ ਬਿਜਲੀ ਸਬੰਧੀ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ। ਕੰਮ ਪੂਰਾ ਹੋਣ ਤੋਂ ਬਾਅਦ ਬਿਜਲੀ ਸਪਲਾਈ ਵਿੱਚ ਕਾਫ਼ੀ ਸੁਧਾਰ ਆਇਆ ਹੈ, ਜਿਸ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ।ਨਗਰ ਕੌਂਸਲ ਪ੍ਰਧਾਨ ਆਸ਼ੂ ਉਪਨੇਜਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਕਿਹਾ, “ਲੋਕਾਂ ਦੀ ਹਰ ਸਮੱਸਿਆ ਦਾ ਸਮੇਂ ਸਿਰ ਹੱਲ ਕਰਨਾ ਸਾਡੀ ਜ਼ਿੰਮੇਵਾਰੀ ਹੈ। ਬਿਜਲੀ ਸਬੰਧੀ ਜਿਹੜੀਆਂ ਵੀ ਸ਼ਿਕਾਇਤਾਂ ਸਾਹਮਣੇ ਆਈਆਂ, ਉਨ੍ਹਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਰੱਖਿਆ ਗਿਆ ਅਤੇ ਜਿੱਥੇ ਵੀ ਲੋੜ ਮਹਿਸੂਸ ਹੋਈ, ਉੱਥੇ ਤੁਰੰਤ ਟਰਾਂਸਫਾਰਮਰ ਅਤੇ ਨਵੀਆਂ ਕੇਬਲਾਂ ਲਗਵਾਈਆਂ ਗਈਆਂ। ਆਉਣ ਵਾਲੇ ਸਮੇਂ ਵਿੱਚ ਵੀ ਸ਼ਹਿਰ ਦੇ ਵਿਕਾਸ ਅਤੇ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕੀਤਾ ਜਾਵੇਗਾ।” ਉਨ੍ਹਾਂ ਨੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਦੇ ਸਹਿਯੋਗ ਨਾਲ ਬਿਜਲੀ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਲੋੜੀਂਦੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਅਮਲ ਵਿੱਚ ਲਿਆਂਦਾ ਗਿਆ। ਉੱਧਰ, ਮੋਹਨ ਨਗਰ, ਸਾਧੂ ਨਗਰ, ਰੋਣੀ ਮੁਹੱਲਾ ਅਤੇ ਹੋਰ ਪ੍ਰਭਾਵਿਤ ਇਲਾਕਿਆਂ ਦੇ ਵਸਨੀਕਾਂ ਨੇ ਬਿਜਲੀ ਸਪਲਾਈ ਵਿੱਚ ਆਏ ਸੁਧਾਰ ‘ਤੇ ਖੁਸ਼ੀ ਪ੍ਰਗਟ ਕਰਦਿਆਂ ਨਗਰ ਕੌਂਸਲ ਪ੍ਰਧਾਨ ਆਸ਼ੂ ਉਪਨੇਜਾ, ਨਰੇਸ਼ ਉਪਨੇਜਾ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਅਤੇ ਬਿਜਲੀ ਵਿਭਾਗ ਦਾ ਧੰਨਵਾਦ ਕੀਤਾ। ਇਲਾਕਾ ਵਾਸੀਆਂ ਨੇ ਕਿਹਾ ਕਿ ਸਮੇਂ ਸਿਰ ਕੀਤੀ ਕਾਰਵਾਈ ਨਾਲ ਉਨ੍ਹਾਂ ਨੂੰ ਤਪਦੀ ਗਰਮੀ ਵਿੱਚ ਵੱਡੀ ਰਾਹਤ ਮਿਲੀ ਹੈ ਅਤੇ ਹੁਣ ਬਿਜਲੀ ਸਪਲਾਈ ਪਹਿਲਾਂ ਨਾਲੋਂ ਕਾਫ਼ੀ ਸੁਚਾਰੂ ਹੋ ਗਈ ਹੈ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਪਵਿੱਤਰ ਸ਼ਹਿਰ ਵਿਚ ਸਿੱਖਿਆ ਸੰਸਥਾਵਾਂ ਨੇੜੇ ਗੰਦਗੀ ਦੇ ਢੇਰ ਸਫਾਈ ਵਿਵਸਥਾ ਤੇ ਸਵਾਲੀਆ ਨਿਸਾਨ
Next articleਟਰੰਪ ਦੇ ਦੌਰ ਵਿਚ ਨੈਲਸਨ ਮੰਡੇਲਾ ਦੀ ਵਿਰਾਸਤ ਦੇ ਮਾਅਨੇ