HOME ਕਿਰਤੀ ਕਿਸਾਨ ਯੂਨੀਅਨ ਦਾ ਵਫ਼ਦ ਐਸ ਐਸ ਪੀ ਜਗਰਾਉਂ ਨੂੰ ਮਿਲਿਆ

ਕਿਰਤੀ ਕਿਸਾਨ ਯੂਨੀਅਨ ਦਾ ਵਫ਼ਦ ਐਸ ਐਸ ਪੀ ਜਗਰਾਉਂ ਨੂੰ ਮਿਲਿਆ

6
ਫੋਟੋ ਕੈਪਸ਼ਨ:- ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘਅੱਚਰਵਾਲ ਪੱਤਰਕਾਰਾ ਨਾਲ ਗੱਲਬਾਤ ਕਰਦੇ ਹੋਏ।
ਰਾਏਕੋਟ,  (ਸਮਾਜ ਵੀਕਲੀ)   ਗੁਰਭਿੰਦਰ ਗੁਰੀ :- ਝੋਨੇ ਦੀ ਪਰਾਲੀ ਸਾੜਨ ਦੇ ਝੂਠੇ ਪਰਚੇ ਰੱਦ ਕਰਵਾਉਣ ਲਈ ਅੱਜ ਕਿਰਤੀ ਕਿਸਾਨ ਯੂਨੀਅਨ ਦਾ ਵਫ਼ਦ ਪੁਲਿਸ ਜਿਲ੍ਹਾ ਲੁਧਿਆਣਾ (ਦਿਹਾਤੀ) ਦੇ ਐਸ ਐਸ ਪੀ ਡਾ:ਆਕੁੰਰ ਗੁੱਪਤਾ ਨੂੰ ਮਿਲਿਆ।ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਨੇ ਦੱਸਿਆ ਕਿ ਥਾਣਾ ਹਠੂਰ ਦੀ ਪੁਲਿਸ ਪਿੰਡ ਝੋਰੜਾਂ ਦੇ ਕਿਸਾਨ ਜਗਰੂਪ ਸਿੰਘ ਗਿੱਲ, ਸੁਰਜੀਤ ਸਿੰਘ , ਗੁਰਮੇਲ ਸਿੰਘ, ਲੈਂਹਬਰ ਸਿੰਘ, ਸੁਰਜੀਤ ਸਿੰਘ, ਜਗਤਾਰ ਸਿੰਘ, ਬਲਵਿੰਦਰ ਸਿੰਘ ਦੇ ਘਰ ਆ ਕੇ ਕਿਸਾਨਾਂ ਨੂੰ ਕਹਿ ਰਹੀ ਹੈ ਕਿ ਤੁਸੀਂ 2024 ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਈ ਸੀ।ਇਸ ਕਰਕੇ ਤੁਹਾਡੇ ਉਤੇ ਮੁਕੱਦਮਾ ਦਰਜ ਹੈ।ਇਸ ਮੌਕੇ ਕਿਸਾਨ ਆਗੂਆ ਨੇ ਦੱਸਿਆ ਕਿ ਇਨ੍ਹਾਂ ਕਿਸਾਨਾਂ ਵਿੱਚ ਜ਼ਿਆਦਾ ਗਿਣਤੀ ਆਲੂਆਂ ਦੀ ਖੇਤੀ ਕਰਨ ਵਾਲੇ ਕਿਸਾਨਾਂ ਦੀ ਹੈ ਜੋ ਪਰਾਲੀ ਨੂੰ ਅੱਗ ਨਹੀਂ ਲਗਾਉਂਦੇ ਸਗੋਂ ਆਲੂਆਂ ਲਈ ਪਰਾਲੀ ਨੂੰ ਸੰਭਾਲ ਕੇ ਰੱਖਦੇ ਹਨ । ਉਨ੍ਹਾਂ ਕਿਹਾ ਕਿ ਜੋ ਕਿਸਾਨਾਂ ਤੇ ਝੂਠੇ ਪਰਚੇ ਦਰਜ ਕੀਤੇ ਗਏ ਹਨ ਉਨ੍ਹਾ ਨੂੰ ਤੁਰੰਤ ਰੱਦ ਕੀਤਾ ਜਾਵੇ।ਜੇਕਰ ਪਰਚੇ ਰੱਦ ਨਾ ਹੋਏ ਤਾਂ ਕਿਸ਼ਾਨਾਂ ਵਲੋਂ ਸੰਘਰਸ਼ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾ ਨਾਲ ਪ੍ਰਧਾਨ ਗੁਰਚਰਨ ਸਿੰਘ ਰਸੂਲਪੁਰ, ਗੁਰਮੀਤ ਸਿੰਘ ਰਸੂਲਪੁਰ, ਸੁਖਪ੍ਰੀਤ ਸਿੰਘ ਸਿੱਧੂ,ਹਰਪ੍ਰੀਤ ਸਿੰਘ ਸਿੱਧੂ,ਕਿਸਾਨ ਆਗੂ ਚਰਨਜੀਤ ਸਿੰਘ ਭੰਮੀਪੁਰਾ, ਬਲਦੇਵ ਸਿੰਘ ਮਾਣੂੰਕੇ, ਜਲੌਰ ਸਿੰਘ , ਗੁਰਚਰਨ ਸਿੰਘ ਬਾਬੇ ਕੇ, ਰਮਨਜੀਤ ਝੋਰੜਾਂ ਆਦਿ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪਿੰਡ ਲੱਖਾ ਤੋ ਮੁੱਖ ਮੰਤਰੀ ਤੀਰਥ ਯਾਤਰਾ ਵੱਖ-ਵੱਖ ਗੁਰੂ ਧਾਮਾ ਲਈ ਰਵਾਨਾ
Next articleਖਰਾਬ ਮੌਸਮ, ਅਮਰਨਾਥ ਯਾਤਰਾ ਤੋਂ ਬਾਅਦ ਵੈਸ਼ਨੋ ਦੇਵੀ ਯਾਤਰਾ ਰੋਕੀ ਗਈ