HOME ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਪੰਜਾਬ ਕਾਂਗਰਸ ਓ.ਬੀ.ਸੀ. ਵਿਭਾਗ ਦੇ ਚੇਅਰਮੈਨ ਨਿਯੁਕਤ:...

ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਪੰਜਾਬ ਕਾਂਗਰਸ ਓ.ਬੀ.ਸੀ. ਵਿਭਾਗ ਦੇ ਚੇਅਰਮੈਨ ਨਿਯੁਕਤ: ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ

13
ਨਵਾਂਸ਼ਹਿਰ   (ਸਮਾਜ ਵੀਕਲੀ)   ( ਜਤਿੰਦਰਪਾਲ ਸਿੰਘ ਕਲੇਰ):ਹਲਕਾ ਨਵਾਂਸ਼ਹਿਰ ਦੇ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ  ਨੂੰ ਪੰਜਾਬ ਕਾਂਗਰਸ ਓ.ਬੀ.ਸੀ. ਵਿਭਾਗ ਦਾ ਚੇਅਰਮੈਨ ਨਿਯੁਕਤ ਕੀਤੇ ਜਾਣ ‘ਤੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਅੱਜ ਸੀਨੀਅਰ ਕਾਂਗਰਸੀ ਆਗੂ ਨਵੀਨ ਚੌਧਰੀ ਆਦੋਆਨਾ ਨੇ ਵਿਸ਼ੇਸ਼ ਤੌਰ ‘ਤੇ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਨਾਲ ਮੁਲਾਕਾਤ ਕੀਤੀ।ਇਸ ਮੁਲਾਕਾਤ ਦੌਰਾਨ ਨਵੀਨ ਚੌਧਰੀ ਆਦੋਆਨਾ ਨੇ ਅੰਗਦ ਸਿੰਘ ਸੈਣੀ ਨੂੰ ਪਾਰਟੀ ਵੱਲੋਂ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਲਈ ਉਨ੍ਹਾਂ ਨੂੰ ਨਿੱਘੀ ਮੁਬਾਰਕਬਾਦ ਦਿੱਤੀ। ਇਸ ਮੌਕੇ ‘ਤੇ ਉਨ੍ਹਾਂ ਨੇ ਅੰਗਦ ਸਿੰਘ ਸੈਣੀ ਦਾ ਮੂੰਹ ਮਿੱਠਾ ਕਰਵਾ ਕੇ ਆਪਣੀ ਖੁਸ਼ੀ ਦਾ ਇਜ਼ਹਾਰ ਕੀਤਾ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ‘ਤੇ ਸਾਬਕਾ ਵਿਧਾਇਕ ਅੰਗਦ ਸਿੰਘ ਸੈਣੀ ਨੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ ਅਤੇ ਓ.ਬੀ.ਸੀ. ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਯਤਨਸ਼ੀਲ ਰਹਿਣਗੇ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਬਾਬਾ ਬੀਰ ਸਿੰਘ ਨੌਰਾਗਾਬਾਦੀ ਜੀ ਦੇ ਜਨਮ ਦਿਹਾੜੇ ਮੌਕੇ ਧਾਰਮਿਕ ਸਮਾਰੋਹ ਆਯੋਜਿਤ
Next articleਸਿੱਧ ਬਾਬਾ ਜੰਬੂ ਜੀਤ ਮਹਾਰਾਜ ਜੀ ਦੇ ਪ੍ਰਗਟ ਦਿਵਸ ਮਹਾਂਉਤਸਵ ਤੇ ਪਿੰਡ ਭੂ੍ਰੀਵਾਲੇ ਮਾਲੇਵਾਲ ਵਿਖੇ ਚੱਲ ਰਹੇ ਤਿੰਨ ਰੋਜ਼ਾ ਸਲਾਨਾ ਸੰਤ ਸਮਾਗਮ ਸਮਾਪਤ