ਮਾਨਸਾ, (ਸਮਾਜ ਵੀਕਲੀ) ਸਿਹਤ ਵਿਭਾਗ ਅਤੇ ਦਫ਼ਤਰ ਸਿਵਲ ਸਰਜਨ ਮਾਨਸਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਪੇਂਡੂ ਖੇਤਰਾਂ ਵਿੱਚ ਬਜ਼ੁਰਗਾਂ ਦੀਆਂ ਅੱਖਾਂ ਦੀ ਸਕ੍ਰੀਨਿੰਗ ਕਰਨ ਅਤੇ ਲੋੜਵੰਦਾਂ ਨੂੰ ਦਵਾਈਆਂ ਅਤੇ ਐਨਕਾਂ ਦੀ ਵੰਡ ਕਰਨ ਸਬੰਧੀ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੇ ਅਧੀਨ ਅੱਜ ਪਿੰਡ ਨੰਗਲ ਕਲਾਂ ਵਿਖੇ ਇੱਕ ਰੋਜ਼ਾ ਮੁਫ਼ਤ ਅੱਖਾਂ ਦੇ ਚੈੱਕਅਪ ਅਤੇ ਐਨਕਾਂ ਦੀ ਵੰਡ ਦਾ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਹ ਕੈਂਪ ਸਿਵਲ ਸਰਜਨ ਮਾਨਸਾ ਡਾ. ਰਣਜੀਤ ਸਿੰਘ ਰਾਏ ਅਤੇ ਸੀਨੀਅਰ ਮੈਡੀਕਲ ਅਫ਼ਸਰ ਖਿਆਲਾ ਕਲਾਂ ਦੀ ਯੋਗ ਦੇਖਰੇਖ ਅਤੇ ਅਗਵਾਈ ਹੇਠ ਸਫਲਤਾਪੂਰਵਕ ਨੇਪਰੇ ਚੜ੍ਹਿਆ, ਜਿਸ ਵਿੱਚ ਵੱਡੀ ਗਿਣਤੀ ‘ਚ ਪਿੰਡ ਦੇ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਕੈਂਪ ਦੌਰਾਨ ਵਿਸ਼ੇਸ਼ ਤੌਰ ‘ਤੇ ਪਹੁੰਚੀ ਸਿਹਤ ਵਿਭਾਗ ਦੇ ਮਾਹਰਾਂ ਦੀ ਟੀਮ, ਜਿਸ ਵਿੱਚ ਨੋਡਲ ਅਫ਼ਸਰ ਡਾ. ਨੇਹਾ, ਅਪਥਾਲਮਿਕ ਅਫ਼ਸਰ ਅਭੀਸੇਕ ਗਰਗ ਅਤੇ ਆਈ ਸਰਜਨ ਡਾ. ਅਮਨਦੀਪ ਅਰੋੜਾ ਸ਼ਾਮਲ ਸਨ, ਉਨ੍ਹਾਂ ਵੱਲੋਂ ਕੈਂਪ ਵਿੱਚ ਪਹੁੰਚੇ ਸਾਰੇ ਮਰੀਜ਼ਾਂ ਅਤੇ ਖਾਸ ਕਰਕੇ ਬਜ਼ੁਰਗਾਂ ਦੀਆਂ ਅੱਖਾਂ ਦਾ ਆਧੁਨਿਕ ਤਕਨੀਕ ਨਾਲ ਬਾਰੀਕੀ ਨਾਲ ਚੈੱਕਅਪ ਕੀਤਾ ਗਿਆ। ਜਾਂਚ ਤੋਂ ਬਾਅਦ ਲੋੜਵੰਦ ਬਜ਼ੁਰਗਾਂ ਅਤੇ ਮਰੀਜ਼ਾਂ ਨੂੰ ਸਿਹਤ ਵਿਭਾਗ ਵੱਲੋਂ ਮੌਕੇ ‘ਤੇ ਹੀ ਮੁਫ਼ਤ ਦਵਾਈਆਂ ਅਤੇ ਐਨਕਾਂ ਮੁਹੱਈਆ ਕਰਵਾਈਆਂ ਗਈਆਂ, ਤਾਂ ਜੋ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ‘ਤੇ ਇਲਾਜ ਦਾ ਕੋਈ ਬੋਝ ਨਾ ਪਵੇ। ਡਾਕਟਰਾਂ ਨੇ ਦੱਸਿਆ ਕਿ ਵਧ ਰਹੀ ਉਮਰ ਦੇ ਨਾਲ ਅੱਖਾਂ ਦੀ ਨਿਗ੍ਹਾ ਕਮਜ਼ੋਰ ਹੋਣਾ ਇੱਕ ਆਮ ਸਮੱਸਿਆ ਹੈ ਅਤੇ ਸਮੇਂ ਸਿਰ ਸਹੀ ਐਨਕ ਅਤੇ ਦਵਾਈਆਂ ਮਿਲਣ ਨਾਲ ਬਜ਼ੁਰਗਾਂ ਦਾ ਜੀਵਨ ਬਹੁਤ ਸੌਖਾ ਹੋ ਜਾਂਦਾ ਹੈ। ਇਸ ਦੇ ਨਾਲ ਹੀ ਜਿਨ੍ਹਾਂ ਮਰੀਜ਼ਾਂ ਦੀਆਂ ਅੱਖਾਂ ਵਿੱਚ ਚਿੱਟੇ ਮੋਤੀਏ ਦੀ ਸ਼ਿਕਾਇਤ ਪਾਈ ਗਈ, ਉਨ੍ਹਾਂ ਨੂੰ ਅਗਲੇ ਮੁਫ਼ਤ ਇਲਾਜ ਅਤੇ ਆਪ੍ਰੇਸ਼ਨ ਲਈ ਸਰਕਾਰੀ ਹਸਪਤਾਲ ਵਿਖੇ ਆਉਣ ਦੀ ਸਲਾਹ ਦਿੱਤੀ ਗਈ।ਇਸ ਵਿਸ਼ੇਸ਼ ਮੌਕੇ ਸਿਹਤ ਵਿਭਾਗ ਦੇ ਗੌਰਵ (ਬਲਾਕ ਐਜੂਕੇਟਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਜਨ-ਕਲਿਆਣਕਾਰੀ ਸਿਹਤ ਸਕੀਮਾਂ ਬਾਰੇ ਵਿਸਤਾਰਪੂਰਵਕ ਜਾਣਕਾਰੀ ਦਿੱਤੀ। ਸਿਹਤ ਕਰਮਚਾਰੀ ਚਾਨਣ ਦੀਪ ਸਿੰਘ ਨੇ ਹਾਜ਼ਰ ਲੋਕਾਂ ਨੂੰ ਅੱਖਾਂ ਦੀ ਸਾਂਭ-ਸੰਭਾਲ, ਖ਼ੁਰਾਕ ਵਿੱਚ ਹਰੀਆਂ ਸਬਜ਼ੀਆਂ ਦੀ ਵਰਤੋਂ ਅਤੇ ਮੌਸਮੀ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਵੀ ਕੀਤਾ ਗਿਆ। ਕੈਂਪ ਨੂੰ ਸਫ਼ਲ ਬਣਾਉਣ ਵਿੱਚ ਏ.ਐਨ.ਐਮ. ਅਮਰਜੀਤ ਕੌਰ, ਏ.ਐਨ.ਐਮ ਹਰਜੀਤ ਕੌਰ, ਆਸ਼ਾ ਫੈਸਲੀਟੇਟਰ ਸਰਬਜੀਤ ਕੌਰ ਅਤੇ ਸਮੂਹ ਆਸ਼ਾ ਵਰਕਰਾਂ ਨੇ ਅਹਿਮ ਭੂਮਿਕਾ ਨਿਭਾਈ। ਇਸ ਕੈਂਪ ਦੌਰਾਨ ਵੱਡੀ ਗਿਣਤੀ ਵਿੱਚ ਆਮ ਲੋਕ, ਪਿੰਡ ਦੀ ਪੰਚਾਇਤ ਅਤੇ ਮੋਹਤਬਰ ਵਿਅਕਤੀ ਹਾਜ਼ਰ ਸਨ, ਜਿਨ੍ਹਾਂ ਨੇ ਸਿਹਤ ਵਿਭਾਗ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਿਹਾ ਕਿ ਅਜਿਹੇ ਮੁਫ਼ਤ ਕੈਂਪ ਪੇਂਡੂ ਖੇਤਰਾਂ ਦੇ ਲੋੜਵੰਦ ਲੋਕਾਂ ਲਈ ਵਰਦਾਨ ਸਾਬਤ ਹੁੰਦੇ ਹਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






