HOME ਐਲ.ਬੀ.ਸੀ.ਟੀ. ਵੱਲੋਂ ਰੁੱਖ ਲਗਾਓ ਮੁਹਿੰਮ ਲਗਾਤਾਰ ਜਾਰੀ : ਇੰਸ. ਬਾਰੋਲੀਆ

ਐਲ.ਬੀ.ਸੀ.ਟੀ. ਵੱਲੋਂ ਰੁੱਖ ਲਗਾਓ ਮੁਹਿੰਮ ਲਗਾਤਾਰ ਜਾਰੀ : ਇੰਸ. ਬਾਰੋਲੀਆ

19
ਫੋਟੋ ਕੈਪਸ਼ਨ : ਟਰੱਸਟ ਵੱਲੋਂ ਸਕੂਲ ਵਿੱਚ ਪੌਦੇ ਲਗਾਉਣ ਸਮੇਂ ਟਰੱਸਟ ਆਗੂ, ਸਕੂਲ ਸਟਾਫ ਅਤੇ ਵਿਦਿਆਰਥੀ।

— ਕੋਟਕਪੂਰਾ ਸਕੂਲ ’ਚ ਲਗਾਏ ਪੌਦੇ —

ਫ਼ਰੀਦਕੋਟ   (ਸਮਾਜ ਵੀਕਲੀ)   (ਸ਼ਿਵਨਾਥ ) ਪ੍ਰਮੁੱਖ ਗੈਰ ਸਰਕਾਰੀ ਅਤੇ ਗੈਰ ਰਾਜਨੀਤਕ ਸਮਾਜ ਸੇਵੀ ਸੰਸਥਾ ਐਲ.ਬੀ.ਸੀ.ਟੀ. (ਲਾਰਡ ਬੁੱਧਾ ਚੈਰੀਟੇਬਲ ਟਰੱਸਟ) ਵੱਲੋਂ ਵਣ ਮਹਾਂ ਉਤਸਵ ਨੂੰ ਸਮਰਪਿਤ ਰੁੱਖ ਲਗਾਓ ਮੁਹਿੰਮ ਲਗਾਤਾਰ ਜਾਰੀ ਹੈ। ਟਰੱਸਟ ਵੱਲੋਂ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਸਦਾਬਹਾਰ ਫੁੱਲਾਂ ਵਾਲੇ ਅਤੇ ਸਜਾਵਟੀ ਪੌਦੇ ਲਗਾਏ ਜਾ ਰਹੇ ਹਨ। ਇਸੇ ਲੜੀ ਅਧੀਨ ਅੱਜ ਜਿਲ੍ਹੇ ਦੇ ਡਾ. ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਕੋਟਕਪੂਰਾ ਵਿਖੇ ਟਰੱਸਟ ਦੀ ਉੱਚ ਪੱਧਰੀ ਟੀਮ ਵੱਲੋਂ 51 ਪੌਦੇ ਲਗਾਏ ਗਏ। ਇਸ ਉੱਚ ਪੱਧਰੀ ਟੀਮ ਵਿੱਚ ਟਰੱਸਟ ਸੰਸਥਾਪਕ ਜਗਦੀਸ਼ ਰਾਏ ਢੋਸੀਵਾਲ,ਜਿਲ੍ਹਾ ਸੀਨੀਅਰ ਮੀਤ ਪ੍ਰਧਾਨ ਇੰਸ. ਰਮੇਸ਼ ਕੁਮਾਰ ਬਾਰੋਲੀਆ,ਪ੍ਰੈਸ ਸਕੱਤਰ ਸ਼ਿਵ ਨਾਥ ਦਰਦੀ ਆਦਿ ਮੌਜੂਦ ਸਨ। ਰੁੱਖ ਲਗਾਉਣ ਦੀ ਇਹ ਰਸਮ ਟਰੱਸਟ ਸੰਸਥਾਪਕ ਸ੍ਰੀ ਢੋਸੀਵਾਲ , ਸ੍ਰੀ ਬਾਰੋਲੀਆ, ਸ੍ਰੀ ਦਰਦੀ ਅਤੇ ਸਕੂਲ ਪ੍ਰਿੰਸੀਪਲ ਪੰਨਾ ਲਾਲ ਪੀ.ਈ.ਐੱਸ.-1 ਵੱਲੋਂ ਸਾਂਝੇ ਤੌਰ ’ਤੇ ਅਦਾ ਕੀਤੀ ਗਈ। ਇਸ ਮੌਕੇ ਸ੍ਰੀ ਢੋਸੀਵਾਲ ਨੇ ਕਿਹਾ ਕਿ ਰੁੱਖ ਵਾਤਾਵਰਣ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਅਹਿਮ ਰੋਲ ਅਦਾ ਕਰਦੇ ਹਨ ਅਤੇ ਸਾਨੂੰ ਸਾਰਿਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਰੁੱਖ ਲਗਾਉਣ ਦੀ ਰਸਮ ਤੋਂ ਬਾਅਦ ਵਾਤਾਵਰਣ ਪ੍ਰੇਮੀ ਸੀਨੀਅਰ ਮੀਤ ਪ੍ਰਧਾਨ ਇੰਸ. ਬਾਰੋਲੀਆ ਨੇ ਕਿਹਾ ਕਿ ਦੁਨੀਆ ਦੀ ਸਭ ਤੋਂ ਕੀਮਤੀ ਚੀਜ਼ ਲੱਕੜ ਹੈ ਜੋ ਕਿ ਸਿਰਫ਼ ਦਰੱਖਤਾਂ ਤੋਂ ਹੀ ਪ੍ਰਾਪਤ ਹੁੰਦੀ ਹੈ। ਸੰਸਾਰ ਵਿੱਚ ਹਰ ਚੀਜ਼ ਖਰੀਦੀ ਜਾ ਸਕਦੀ ਹੈ ਪਰੰਤੂ ਜਿਊਂਦੀ ਲੱਕੜ ਸਿਰਫ਼ ਦਰੱਖਤਾਂ ਤੋਂ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਅਪੀਲ ਕੀਤੀ। ਸਕੂਲ ਪ੍ਰਿੰਸੀਪਲ ਪੰਨਾ ਲਾਲ ਪੀ.ਈ.ਐੱਸ-1 ਨੇ ਟਰੱਸਟ ਦੇ ਸਮੁੱਚੇ ਆਗੂਆਂ ਦਾ ਧੰਨਵਾਦ ਕਰਦੇ ਹੋਏ ਸੰਸਥਾ ਵੱਲੋਂ ਛੇੜੀ ਗਈ ਰੁੱਖ ਲਗਾਉ ਮੁਹਿੰਮ ਦੀ ਪੁਰਜੋਰ ਸ਼ਬਦਾਂ ਵਿੱਚ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਟਰੱਸਟ ਵੱਲੋਂ ਸਮਾਜ ਸੇਵਾ ਦੇ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕਰਦੇ ਹੋਏ ਫਰੀਦਕੋਟ ਜਿਲ੍ਹੇ ਦੀ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਅੱਜ ਇੱਥੇ ਟਰੱਸਟ ਦੇ ਮੁੱਖ ਦਫਤਰ ਤੋਂ ਉਕਤ ਜਾਣਕਾਰੀ ਦਿੰਦੇ ਹੋਏ ਇੰਸ. ਬਾਰੋਲੀਆ ਨੇ ਦੱਸਿਆ ਹੈ ਕਿ ਅੱਜ ਸਕੂਲ ਵਿੱਚ ਰੁੱਖ ਲਗਾਓ ਮੁਹਿੰਮ ਮੌਕੇ ਸਕੂਲ ਸਟਾਫ ਦੇ ਗੁਰਜੰਟ ਸਿੰਘ ਖੁਰਮੀ ਐੱਨ ਐੱਸ ਕਿਊ ਐੱਫ, ਪਰਮਜੀਤ ਕੌਰ,ਨੇਹਾ ਗੁਪਤਾ, ਮੀਨੂ ਬਾਲਾ ਅਤੇ ਰਾਜ ਕੁਮਾਰ ਸੀ.ਐਮ.(ਕੈਂਪਸ ਮੈਨੇਜਰ) ਆਦਿ ਸਮੇਤ ਸਕੂਲੀ ਵਿਦਿਆਰਥੀ ਮੌਜੂਦ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ ਦਾ ਕੈਨੇਡਾ ਪੁੱਜਣ ਤੇ ਸਵਾਗਤ
Next articleਸੁਖਬੀਰ ਬਾਦਲ ਦੀ ਪੇਸ਼ੀ ਮੌਕੇ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਦਿਖਾਈ ਤਾਕਤ: ਕਿਹਾ- “ਅਸੀਂ ਚਟਾਨ ਵਾਂਗ ਪ੍ਰਧਾਨ ਨਾਲ ਖੜ੍ਹੇ,