HOME ‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਮਾਲਕਾਨਾ ਹੱਕ ਸਰਟੀਫਿਕੇਟ ਵੰਡੇ

‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਮਾਲਕਾਨਾ ਹੱਕ ਸਰਟੀਫਿਕੇਟ ਵੰਡੇ

9
“ਪੰਜਾਬ ਦਾ ਇਕੋ ਨਾਅਰਾ – ਭਗਵੰਤ ਮਾਨ ਦੁਬਾਰਾ”: ਲੋਕ ਮਿਲਣੀਆਂ ਦੌਰਾਨ ਪਿੰਡਾਂ ਵਿੱਚ ਲੋਕਾਂ ਦਾ ਭਰਵਾਂ ਹੁੰਗਾਰਾ
ਲਾਲੜੂ,  (ਸਮਾਜ ਵੀਕਲੀ)  (ਸੰਜੀਵ ਸਿੰਘ ਸੈਣੀ) ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ “ਪੰਜਾਬ ਦਾ ਇਕੋ ਨਾਅਰਾ – ਭਗਵੰਤ ਮਾਨ ਦੁਬਾਰਾ” ਮੁਹਿੰਮ ਤਹਿਤ ਪਿੰਡ ਸਰਸੀਣੀ, ਸਾਧਾਪੁਰ, ਖਜੂਰ ਮੰਡੀ, ਡੰਗਡੇਹਰਾ ਅਤੇ ਟਿਵਾਣਾ ਵਿਖੇ ਲੋਕ ਮਿਲਣੀਆਂ ਕੀਤੀਆਂ ਗਈਆਂ। ਇਸ ਮੌਕੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਦਿਆਂ ਪੰਜਾਬ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ ਪ੍ਰਤੀ ਆਪਣਾ ਪੂਰਾ ਵਿਸ਼ਵਾਸ ਪ੍ਰਗਟਾਇਆ। ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਇਤਿਹਾਸਕ ਫ਼ੈਸਲੇ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨਾ ਅਤੇ ਲੋਕਾਂ ਨੂੰ ਉਨ੍ਹਾਂ ਦੇ ਹੱਕ ਪ੍ਰਦਾਨ ਕਰਨਾ ਮਾਨ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਦੱਸਿਆ ਕਿ ਖਜੂਰ ਮੰਡੀ ਵਿਖੇ ਲਗਭਗ 72 ਪਰਿਵਾਰਾਂ ਨੂੰ “ਮੇਰਾ ਘਰ ਮੇਰੇ ਨਾਮ” ਸਕੀਮ ਤਹਿਤ ਮਾਲਕਾਨਾ ਹੱਕ ਸਰਟੀਫਿਕੇਟ ਵੰਡੇ ਗਏ। ਉਨ੍ਹਾਂ ਕਿਹਾ ਕਿ ਇਸ ਸਕੀਮ ਰਾਹੀਂ ਸਾਲਾਂ ਤੋਂ ਆਪਣੇ ਘਰਾਂ ਵਿੱਚ ਰਹਿ ਰਹੇ ਪਰਿਵਾਰਾਂ ਨੂੰ ਕਾਨੂੰਨੀ ਮਾਲਕੀ ਦਾ ਹੱਕ ਮਿਲਿਆ ਹੈ, ਜੋ ਆਮ ਲੋਕਾਂ ਨੂੰ ਉਨ੍ਹਾਂ ਦਾ ਬਣਦਾ ਹੱਕ ਦੇਣ ਵੱਲ ਪੰਜਾਬ ਸਰਕਾਰ ਦਾ ਇੱਕ ਇਤਿਹਾਸਕ ਅਤੇ ਲੋਕ-ਪੱਖੀ ਕਦਮ ਹੈ। ਲੋਕ ਮਿਲਣੀਆਂ ਦੌਰਾਨ ਵਿਧਾਇਕ ਰੰਧਾਵਾ ਨੇ ਲੋਕਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਲੋੜੀਂਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਕਸਦ ਲੋਕਾਂ ਦੇ ਘਰ-ਘਰ ਤੱਕ ਪਹੁੰਚ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਸਮੇਂ ਸਿਰ ਹੱਲ ਕਰਨਾ ਅਤੇ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਨਾ ਹੈ। ਇਸ ਮੌਕੇ ਪਿੰਡ ਸਰਸੀਣੀ ਤੋਂ ਸਰਪੰਚ ਗੁਰਵਿੰਦਰ ਕੌਰ (ਪਤਨੀ ਮਨਜੀਤ ਸਿੰਘ), ਸਾਧਾਪੁਰ ਤੋਂ ਗੁਲਸ਼ਨ ਕੁਮਾਰ, ਡੰਗਡੇਹਰਾ ਤੋਂ ਦਵਿੰਦਰ ਸਿੰਘ, ਟਿਵਾਣਾ ਤੋਂ ਅਵਤਾਰ ਸਿੰਘ, ਬਲਾਕ ਸੰਮਤੀ ਮੈਂਬਰ ਸੁਰਿੰਦਰ ਕੌਰ (ਪਤਨੀ ਕੇਸਰ ਸਿੰਘ), ਬਲਾਕ ਪ੍ਰਧਾਨ ਗੁਰਵਿੰਦਰ ਸਿੰਘ, ਸਬੰਧਤ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਡਿਪਟੀ ਕਮਿਸ਼ਨਰ ਨੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਦਾਣਾ ਮੰਡੀ ਬੰਗਾ ਵਿਖੇ 24 ਜੁਲਾਈ ਨੂੰ ਹੋਣ ਵਾਲੇ ਜ਼ਿਲ੍ਹਾ ਪੱਧਰੀ ਕੀਰਤਨ ਦਰਬਾਰ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
Next articleਅਮਰੀਕਾ ਦੇ ਪ੍ਰਸਿੱਧ ਅਟਾਰਨੀ ਐਟ ਲਾਅ ਸ੍ਰ: ਜਸਪ੍ਰੀਤ ਸਿੰਘ ਦਾ ਹਰਿਆਣਾ ਕਮੇਟੀ ਵੱਲੋਂ ਗੁਰਦੁਆਰਾ ਨਾਢਾ ਸਾਹਿਬ ਵਿਖੇ ਅੱਜ ਕੀਤਾ ਗਿਆ ਵਿਸ਼ੇਸ਼ ਸਨਮਾਨ