HOME ਅਮਰੀਕਾ ਦੇ ਪ੍ਰਸਿੱਧ ਅਟਾਰਨੀ ਐਟ ਲਾਅ ਸ੍ਰ: ਜਸਪ੍ਰੀਤ ਸਿੰਘ ਦਾ ਹਰਿਆਣਾ ਕਮੇਟੀ...

ਅਮਰੀਕਾ ਦੇ ਪ੍ਰਸਿੱਧ ਅਟਾਰਨੀ ਐਟ ਲਾਅ ਸ੍ਰ: ਜਸਪ੍ਰੀਤ ਸਿੰਘ ਦਾ ਹਰਿਆਣਾ ਕਮੇਟੀ ਵੱਲੋਂ ਗੁਰਦੁਆਰਾ ਨਾਢਾ ਸਾਹਿਬ ਵਿਖੇ ਅੱਜ ਕੀਤਾ ਗਿਆ ਵਿਸ਼ੇਸ਼ ਸਨਮਾਨ

9

ਲੁਧਿਆਣਾ   (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਬ ਦਫ਼ਤਰ ਗੁਰਦੁਆਰਾ ਨਾਢਾ ਸਾਹਿਬ ਪੰਚਕੂਲਾ ਵਿਖੇ ਅਮਰੀਕਾ ਦੇ ਪ੍ਰਸਿੱਧ ਸਮਾਜ ਸੇਵੀ ਅਤੇ ਕਾਨੂੰਨੀ ਸਲਾਹਕਾਰ ਸ੍ਰ: ਜਸਪ੍ਰੀਤ ਸਿੰਘ ਅਟਾਰਨੀ ਐਟ ਲਾਅ ਦਾ ਅੱਜ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਚੇਅਰਮੈਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਵਿੱਚ ਨਿੱਘਾ ਸਵਾਗਤ ਅਤੇ ਵਿਸ਼ੇਸ਼ ਸਨਮਾਨ ਕੀਤਾ ਗਿਆ । ਇਸ ਸਮੇਂ ਸ਼੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਾਈਸ ਚਾਂਸਲਰ ਪ੍ਰੋਫ਼ੈਸਰ ਕਰਮਜੀਤ ਸਿੰਘ ਦਾ ਵੀ ਸਨਮਾਨ ਕੀਤਾ ਗਿਆ । ਸਨਮਾਨ ਤੋਂ ਪਹਿਲਾਂ ਉਹਨਾਂ ਨੇ ਗੁਰਦੁਆਰਾ ਸਾਹਿਬ ਮੱਥਾ ਟੇਕਿਆ ਅਤੇ ਕੜਾਹ ਪ੍ਰਸਾਦ ਪ੍ਰਾਪਤ ਕੀਤਾ । ਜਥੇਦਾਰ ਦਾਦੂਵਾਲ ਜੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਤੋਂ ਵਿਦਿਆ ਪ੍ਰਾਪਤ ਕਰਨ ਉਪਰੰਤ ਉੱਚ ਵਿਦਿਆ ਅਮਰੀਕਾ ਦੀ ਧਰਤੀ ਤੇ ਪ੍ਰਾਪਤ ਕਰਕੇ ਆਪਣੇ ਭਾਰਤ ਦੇਸ਼ ਦੇ ਲੋਕਾਂ ਦੀ ਬਹੁਤ ਵੱਡੀ ਕਾਨੂੰਨੀ ਮੱਦਦ ਸ੍ਰ: ਜਸਪ੍ਰੀਤ ਸਿੰਘ ਨੇ ਪਿਛਲੇ ਲੰਬੇ ਸਮੇਂ ਤੋਂ ਕੀਤੀ ਹੈ, 10 ਹਜ਼ਾਰ ਦੇ ਕਰੀਬ ਲੋਕਾਂ ਨੂੰ ਉਥੋਂ ਦੀ ਨਾਗਰਿਕਤਾ ਦਿਵਾ ਕੇ 15 ਹਜ਼ਾਰ ਕੇਸਾਂ ਨੂੰ ਅੱਜ ਵੀ ਹੈਂਡਲ ਕੀਤਾ ਜਾ ਰਿਹਾ ਹੈ । ਜਥੇਦਾਰ ਦਾਦੂਵਾਲ ਨੇ ਕਿਹਾ ਕਿ ਕਾਨੂੰਨੀ ਸੇਵਾਵਾਂ ਦੇਣ ਦੇ ਨਾਲ-ਨਾਲ ਸ੍ਰ: ਜਸਪ੍ਰੀਤ ਸਿੰਘ ਧਾਰਮਿਕ, ਸਿੱਖਿਆ, ਰਾਜਨੀਤੀ ਦੇ ਖੇਤਰ ਵਿੱਚ ਵੀ ਵਿਸ਼ੇਸ਼ ਯੋਗਦਾਨ ਪਾਉਂਦੇ ਹਨ ਤੇ ਲੋੜਵੰਦਾਂ ਦੀ ਮੁਫ਼ਤ ਵੀ ਮੱਦਦ ਕਰਦੇ ਹਨ।  ਪਿਛਲੇ ਸਮੇਂ ਸ੍ਰ: ਜਸਪ੍ਰੀਤ ਸਿੰਘ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਇੱਕ ਚੇਅਰ ਵੀ ਸਥਾਪਿਤ ਕਰਵਾਈ ਗਈ ਹੈ ਤੇ ਪੰਜ ਕਰੋੜ ਰੁਪਏ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ । ਸ੍ਰ: ਜਸਪ੍ਰੀਤ ਸਿੰਘ ਜੀ ਨੇ ਸਨਮਾਨ ਲਈ ਜਿੱਥੇ ਹਰਿਆਣਾ ਕਮੇਟੀ ਦਾ ਧੰਨਵਾਦ ਕੀਤਾ ਉਥੇ ਜਥੇਦਾਰ ਦਾਦੂਵਾਲ ਜੀ ਵੱਲੋਂ ਦੇਸ਼ ਵਿਦੇਸ਼ ਵਿੱਚ ਕੀਤੇ ਜਾ ਰਹੇ ਧਰਮ ਪ੍ਰਚਾਰ ਪ੍ਰਸਾਰ ਲਈ ਉਹਨਾਂ ਦੀ ਸ਼ਲਾਘਾ ਕੀਤੀ । ਅੱਜ ਉਹਨਾਂ ਦਾ ਸਨਮਾਨ ਕਰਨ ਲਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ੍ਰ: ਗੁਰਮੀਤ ਸਿੰਘ ਰਾਮਸਰ ਸੀਨੀਅਰ ਮੀਤ ਪ੍ਰਧਾਨ, ਸ੍ਰ: ਸਵਰਨ ਸਿੰਘ ਬੁੰਗਾ ਟਿੱਬੀ ਮੈਂਬਰ ਪੰਚਕੂਲਾ, ਸ੍ਰ: ਦੀਦਾਰ ਸਿੰਘ ਨਲਵੀ ਮੈਂਬਰ ਸ਼ਾਹਬਾਦ ਮਾਰਕੰਡਾ, ਬੀਬੀ ਕਰਤਾਰ ਕੌਰ ਸ਼ਾਹਬਾਦ ਮਾਰਕੰਡਾ ਮੈਂਬਰ, ਐਡਵੋਕੇਟ ਗੁਰਤੇਜ ਸਿੰਘ ਮੈਂਬਰ ਅੰਬਾਲਾ, ਸ੍ਰ: ਰਜਿੰਦਰ ਸਿੰਘ ਬਰਾੜਾ ਮੈਂਬਰ, ਸਰਪੰਚ ਭੁਪਿੰਦਰ ਸਿੰਘ ਲਾਡੀ ਪ੍ਰਧਾਨ, ਮੈਂਬਰ ਪ੍ਰਤੀਨਿਧ ਬੀਬੀ ਕਪੂਰ ਕੌਰ ਸੌਂਕੜਾ, ਸ੍ਰ: ਭੁਪਿੰਦਰ ਸਿੰਘ ਸੈਣੀ ਮੈਂਬਰ ਪ੍ਰਤੀਨਿਧ, ਕੈਪਟਨ ਦਿਲਬਾਗ ਸਿੰਘ ਸਜ਼ਾਦਪੁਰ, ਸ੍ਰ: ਬੇਅੰਤ ਸਿੰਘ ਨਲਵੀ ਸਾਬਕਾ ਮੈਂਬਰ, ਸਕੱਤਰ ਸਰਬਜੀਤ ਸਿੰਘ ਜੰਮੂ, ਮੈਨੇਜਰ ਪਰਮਜੀਤ ਸਿੰਘ ਸ਼ੇਰਗੜ, ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਜੀਤ ਸਿੰਘ, ਐਡਵੋਕੇਟ ਰਸਪਿੰਦਰ ਸਿੰਘ ਸੋਹੀ, ਐਡਵੋਕੇਟ ਅਦਿੱਤਿਆ ਬਾਦਵਾਰ, ਕੁਲਦੀਪ ਸਿੰਘ ਸੋਹੀ, ਸ੍ਰ: ਰਵਿੰਦਰ ਸਿੰਘ ਸੋਨੂੰ, ਜਸਵਿੰਦਰ ਸਿੰਘ ਬਿੱਟਾ ਅੰਬਾਲਾ ਵੀ ਇਸ ਸਮੇਂ ਹਾਜ਼ਰ ਸਨ ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous article‘ਮੇਰਾ ਘਰ ਮੇਰੇ ਨਾਮ’ ਸਕੀਮ ਤਹਿਤ ਮਾਲਕਾਨਾ ਹੱਕ ਸਰਟੀਫਿਕੇਟ ਵੰਡੇ
Next article*ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਸ਼ਾਂਤਮਈ ਸੰਘਰਸ਼ ‘ਤੇ ਲਾਠੀਚਾਰਜ ਅਤੇ ਦਮਨ ਦੀ ਸੀਪੀਆਈ ਲੁਧਿਆਣਾ ਵੱਲੋਂ ਸਖ਼ਤ ਨਿਖੇਧੀ*