HOME ਅਵਤਾਰ ਸਿੰਘ ਖੰਡਾ ਦੇ ਮਾਤਾ ਬੀਬੀ ਚਰਨਜੀਤ ਕੌਰ ਦਾ ਗੁਰੂ ਨਾਨਕ ਗੁਰਦੁਆਰਾ...

ਅਵਤਾਰ ਸਿੰਘ ਖੰਡਾ ਦੇ ਮਾਤਾ ਬੀਬੀ ਚਰਨਜੀਤ ਕੌਰ ਦਾ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਭਰਵਾਂ ਸਨਮਾਨ

13
ਕੈਪਸਨ:- ਅਵਤਾਰ ਸਿੰਘ ਖੰਡਾ ਦੇ ਮਾਤਾ ਬੀਬੀ ਚਰਨਜੀਤ ਕੌਰ ਦਾ ਸਨਮਾਨ ਕਰਦੇ ਹੋਏ ਗੁਰੂ ਘਰ ਦੇ ਪ੍ਰਬੰਧਕ. ਤਸਵੀਰ :- ਸੁਖਜਿੰਦਰ ਸਿੰਘ ਢੱਡੇ
ਲੈਸਟਰ(ਇੰਗਲੈਂਡ )   (ਸਮਾਜ ਵੀਕਲੀ)   (ਸੁਖਜਿੰਦਰ ਸਿੰਘ ਢੱਡੇ) – ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵਿਖੇ ਐਤਵਾਰ, 19 ਜੁਲਾਈ ਨੂੰ ਸਹੀਦ ਭਾਈ ਅਵਤਾਰ ਸਿੰਘ ਖੰਡਾ ਦੇ ਮਾਤਾ ਬੀਬੀ ਚਰਨਜੀਤ ਕੌਰ ਦੇ ਸਨਮਾਨ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿਚ ਹੋਏ ਇਸ ਸਮਾਗਮ ਦੌਰਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਸੰਗਤਾਂ ਅਤੇ ਸੇਵਾਦਾਰਾਂ ਵੱਲੋਂ ਬੀਬੀ ਚਰਨਜੀਤ ਕੌਰ ਦਾ ਨਿੱਘਾ ਸਵਾਗਤ ਕਰਦਿਆਂ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਜਤਿੰਦਰ ਸਿੰਘ, ਸਾਬਕਾ ਮੁੱਖ ਸੇਵਾਦਾਰ ਭਾਈ ਕੁਲਦੀਪ ਸਿੰਘ ਦਿਓਲ, ਜਨਰਲ ਸਕੱਤਰ ਭਾਈ ਪਰਮਜੀਤ ਸਿੰਘ ਢਿੱਲੋਂ, ਮੀਤ ਜਨਰਲ ਸਕੱਤਰ ਭਾਈ ਇਕਬਾਲ ਸਿੰਘ, ਕਮੇਟੀ ਮੈਂਬਰ ਭਾਈ ਜਸਵਿੰਦਰ ਸਿੰਘ ਬੰਕਾ ਅਤੇ ਹੋਰਨਾਂ ਪ੍ਰਬੰਧਕਾਂ ਤੇ ਸੇਵਾਦਾਰਾਂ ਨੇ ਬੀਬੀ ਚਰਨਜੀਤ ਕੌਰ ਦਾ ਸਨਮਾਨ ਕੀਤਾ। ਬੁਲਾਰਿਆਂ ਨੇ ਇਸ ਮੌਕੇ ਸ਼ਹੀਦ ਭਾਈ ਅਵਤਾਰ ਸਿੰਘ ਖੰਡਾ ਦੀ ਸ਼ਹਾਦਤ ਤੋਂ ਬਾਅਦ ਪਰਿਵਾਰ ਵੱਲੋਂ ਝੱਲੇ ਗਏ ਔਖੇ ਸਮੇਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਪਰਿਵਾਰ ਨੇ ਆਖ਼ਰੀ ਦਰਸ਼ਨਾਂ ਲਈ ਹਰ ਸੰਭਵ ਯਤਨ ਕੀਤਾ, ਪਰ ਵੀਜ਼ਾ ਸਬੰਧੀ ਰੁਕਾਵਟਾਂ ਕਾਰਨ ਮਾਤਾ ਜੀ ਅਤੇ ਪਰਿਵਾਰਕ ਮੈਂਬਰ ਸਮੇਂ ਸਿਰ ਨਹੀਂ ਪਹੁੰਚ ਸਕੇ, ਜਿਸ ਕਾਰਨ ਪਰਿਵਾਰ ਨੂੰ ਭਾਰੀ ਮਾਨਸਿਕ ਪੀੜਾ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਦੱਸਿਆ ਕਿ ਬੀਬੀ ਚਰਨਜੀਤ ਕੌਰ ਨੂੰ ਇੰਗਲੈਂਡ ਲਿਆਉਣ ਲਈ ਗੁਰੂ ਨਾਨਕ ਗੁਰਦੁਆਰਾ ਸਮੈਦਿਕ ਵੱਲੋਂ ਸਪਾਂਸਰਸ਼ਿਪ ਦੀ ਕਾਰਵਾਈ ਸਾਬਕਾ ਮੁੱਖ ਸੇਵਾਦਾਰ ਭਾਈ ਕੁਲਦੀਪ ਸਿੰਘ ਦਿਓਲ ਦੇ ਕਾਰਜਕਾਲ ਦੌਰਾਨ ਆਰੰਭੀ ਗਈ ਸੀ, ਜਦਕਿ ਮੌਜੂਦਾ ਮੁੱਖ ਸੇਵਾਦਾਰ ਭਾਈ ਜਤਿੰਦਰ ਸਿੰਘ ਦੀ ਅਗਵਾਈ ਹੇਠ ਇਹ ਉਪਰਾਲਾ ਸਿਰੇ ਚੜ੍ਹਿਆ। ਸਮਾਗਮ ਉਪਰੰਤ ਗੁਰਦੁਆਰਾ ਸਾਹਿਬ ਦੇ ਵਿਹੜੇ ਵਿਚ ਚੱਲ ਰਹੇ ਬੱਚਿਆਂ ਦੇ ਪ੍ਰੋਗਰਾਮ ਦੌਰਾਨ ਵੀ ਬੀਬੀ ਚਰਨਜੀਤ ਕੌਰ ਨੇ ਸ਼ਮੂਲੀਅਤ ਕੀਤੀ ਅਤੇ ਜੇਤੂ ਬੱਚਿਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਭਾਵੁਕ ਹੁੰਦਿਆਂ ਕਿਹਾ ਕਿ ਜਿਸ ਗੁਰੂ ਘਰ ਨਾਲ ਉਨ੍ਹਾਂ ਦੇ ਪੁੱਤਰ ਦੀਆਂ ਯਾਦਾਂ ਜੁੜੀਆਂ ਹੋਈਆਂ ਹਨ, ਉੱਥੇ ਮੱਥਾ ਟੇਕ ਕੇ ਉਨ੍ਹਾਂ ਨੂੰ ਅਥਾਹ ਸਕੂਨ ਪ੍ਰਾਪਤ ਹੋਇਆ। ਉਨ੍ਹਾਂ ਸੰਗਤਾਂ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਅੱਗੇ ਵੀ ਉਨ੍ਹਾਂ ਨੂੰ ਇਸੇ ਤਰ੍ਹਾਂ ਸਹਿਯੋਗ ਅਤੇ ਪਿਆਰ ਮਿਲਦਾ ਰਹੇ। ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਮੂਲੀਅਤ ਕੀਤੀ ਅਤੇ ਬੀਬੀ ਚਰਨਜੀਤ ਕੌਰ ਦੇ ਆਉਣ ਨੂੰ ਭਾਵੁਕ ਅਤੇ ਇਤਿਹਾਸਕ ਪਲ ਕਰਾਰ ਦਿੱਤਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article*ਵਿਦਿਆਰਥੀਆਂ ਅਤੇ ਨੌਜਵਾਨਾਂ ਦੇ ਸ਼ਾਂਤਮਈ ਸੰਘਰਸ਼ ‘ਤੇ ਲਾਠੀਚਾਰਜ ਅਤੇ ਦਮਨ ਦੀ ਸੀਪੀਆਈ ਲੁਧਿਆਣਾ ਵੱਲੋਂ ਸਖ਼ਤ ਨਿਖੇਧੀ*
Next articleਇੰਜੀ. ਸਵਰਨ ਸਿੰਘ ਨੂੰ ਹਲਕਾ ਇੰਚਾਰਜ ਬਣਾਉਣ ਦੀ ਉੱਠੀ ਮੰਗ