HOME ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ...

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

1
 ਐੱਮ.ਆਰ. ਕੈਚ-ਅੱਪ ਰਾਊਂਡ ਨੂੰ ਮਿਸ਼ਨ ਮੋਡ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼
ਨਵਾਂਸ਼ਹਿਰ,  (ਸਮਾਜ ਵੀਕਲੀ)   (ਮਨੋਰੰਜਨ ਕਾਲੀਆ )-: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੁੱਢਲਾ ਸਿਹਤ ਕੇਂਦਰ, ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਤਿੰਦਰਜੀਤ ਕੌਰ ਨੇ ਬੁੱਧਵਾਰ ਨੂੰ ਆਯੂਸ਼ਮਾਨ ਆਰੋਗਿਆ ਕੇਂਦਰ ਲੰਗੜੋਆ, ਬਰਨਾਲਾ ਕਲਾਂ ਅਤੇ ਪੁਨੂੰ ਮਜਾਰਾ ਵਿਖੇ ਮਮਤਾ ਦਿਵਸ ਤਹਿਤ ਆਯੋਜਿਤ ਟੀਕਾਕਰਨ ਸੈਸ਼ਨਾਂ ਦਾ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਟੀਕਾਕਰਨ ਪ੍ਰਬੰਧਾਂ, ਲਾਭਪਾਤਰੀਆਂ ਦੀ ਹਾਜ਼ਰੀ, ਰਿਕਾਰਡ ਸੰਭਾਲ ਅਤੇ ਸੇਵਾਵਾਂ ਦੀ ਗੁਣਵੱਤਾ ਦਾ ਜਾਇਜ਼ਾ ਲਿਆ। ਨਿਰੀਖਣ ਦੌਰਾਨ ਡਾ. ਸਤਿੰਦਰਜੀਤ ਕੌਰ ਨੇ ਐੱਲ.ਐੱਚ.ਵੀਜ਼, ਏ.ਐੱਨ.ਐੱਮਜ਼, ਆਸ਼ਾ ਵਰਕਰਾਂ ਅਤੇ ਹੋਰ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ 20 ਤੋਂ 25 ਜੁਲਾਈ, 2026 ਤੱਕ ਚੱਲ ਰਹੇ ਸੂਬਾ-ਪੱਧਰੀ ਐੱਮ.ਆਰ. ਕੈਚ-ਅੱਪ ਰਾਊਂਡ ਨੂੰ ਸਰਵਉੱਚ ਤਰਜੀਹ ਦੇ ਆਧਾਰ ‘ਤੇ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਕਿਹਾ ਕਿ ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਸਿਹਤ ਟੀਮਾਂ ਨੂੰ ਯੂਵਿਨ, ਐੱਚ.ਐੱਮ.ਆਈ.ਐੱਸ. ਅਤੇ ਫੀਲਡ ਰਿਕਾਰਡਾਂ ਦੇ ਆਧਾਰ ‘ਤੇ ਟੀਕਾਕਰਨ ਤੋਂ ਛੁੱਟੇ ਅਤੇ ਵਾਂਝੇ ਬੱਚਿਆਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦਾ ਟੀਕਾਕਰਨ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਨਾਲ ਹੀ ਪ੍ਰਵਾਸੀ ਪਰਿਵਾਰਾਂ, ਇੱਟਾਂ ਦੇ ਭੱਠਿਆਂ, ਨਿਰਮਾਣ ਸਥਾਨਾਂ, ਦੂਰ-ਦੁਰਾਡੇ ਅਤੇ ਹੋਰ ਉੱਚ-ਜੋਖਮ ਵਾਲੇ ਖੇਤਰਾਂ ਵਿੱਚ ਵਿਸ਼ੇਸ਼ ਮੁਹਿੰਮ ਚਲਾ ਕੇ ਹਰ ਯੋਗ ਬੱਚੇ ਤੱਕ ਪਹੁੰਚਣ ਲਈ ਕਿਹਾ। ਡਾ. ਸਤਿੰਦਰਜੀਤ ਕੌਰ ਨੇ ਵਿਸ਼ੇਸ਼ ਤੌਰ ‘ਤੇ ਜ਼ੋਰ ਦਿੱਤਾ ਕਿ ਐੱਮ.ਆਰ.-1 ਅਤੇ ਐੱਮ.ਆਰ.-2 ਦੀ ਡਰਾਪਆਊਟ ਨੂੰ ਘਟਾਉਣਾ ਇਸ ਮੁਹਿੰਮ ਦਾ ਅਹਿਮ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਬੱਚਿਆਂ ਨੇ ਪਹਿਲੀ ਖੁਰਾਕ ਲੈ ਲਈ ਹੈ, ਉਨ੍ਹਾਂ ਨੂੰ ਦੂਜੀ ਖੁਰਾਕ ਸਮੇਂ ਸਿਰ ਲਗਵਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਉਹ ਖਸਰਾ ਅਤੇ ਰੁਬੈਲਾ ਵਿਰੁੱਧ ਪੂਰੀ ਸੁਰੱਖਿਆ ਪ੍ਰਾਪਤ ਕਰ ਸਕਣ। ਉਨ੍ਹਾਂ ਨੇ ਘਰ-ਘਰ ਜਾਗਰੂਕਤਾ, ਮਾਪਿਆਂ ਦੀ ਕੌਂਸਲਿੰਗ, ਕੋਲਡ ਚੇਨ ਪ੍ਰਬੰਧਨ, ਟੀਕਿਆਂ ਅਤੇ ਹੋਰ ਲੋੜੀਂਦੇ ਸਾਮਾਨ ਦੀ ਉਪਲੱਬਧਤਾ, ਰੋਜ਼ਾਨਾ ਸਮੀਖਿਆ ਅਤੇ ਸਮੇਂ ਸਿਰ ਰਿਪੋਰਟਿੰਗ ਨੂੰ ਵੀ ਯਕੀਨੀ ਬਣਾਉਣ ਦੀ ਹਦਾਇਤ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦਾ ਉਦੇਸ਼ ਹਰ ਯੋਗ ਬੱਚੇ ਨੂੰ ਸੁਰੱਖਿਅਤ ਕਰਕੇ ਖਸਰਾ-ਰੁਬੈਲਾ ਮੁਕਤ ਪੰਜਾਬ ਦਾ ਸੁਪਨਾ ਸਾਕਾਰ ਕਰਨਾ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਕਸ਼ਮੀਰ ਦੇ ਲਾਲ ਚੌਕ ਨੇੜੇ ਅੱਤਵਾਦੀ ਹਮਲਾ, ਗੋਲੀਬਾਰੀ ਵਿੱਚ ਇੱਕ ਜਵਾਨ ਸ਼ਹੀਦ, ਤਲਾਸ਼ੀ ਮੁਹਿੰਮ ਜਾਰੀ
Next articleਸ਼ੇਅਰ ਬਾਜ਼ਾਰ ਹਿੱਲਿਆ, ਨਿਵੇਸ਼ਕਾਂ ਨੇ ਸਿਰਫ਼ ਚਾਰ ਘੰਟਿਆਂ ਵਿੱਚ ₹4 ਲੱਖ ਕਰੋੜ ਦਾ ਨੁਕਸਾਨ ਕੀਤਾ, ਸੈਂਸੈਕਸ ਅਤੇ ਨਿਫਟੀ ਡਿੱਗ ਗਏ