ਬਲਾਚੌਰ, (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ): ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨਾਗਰਿਕਾਂ ਦੀ ਭਲਾਈ ਲਈ ਇੱਕ ਵੱਡਾ ਅਤੇ ਅਹਿਮ ਕਦਮ ਚੁੱਕਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ 10 ਲੱਖ ਨਵੇਂ ਰਾਸ਼ਨ ਕਾਰਡ ਬਣਾਏ ਜਾਣਗੇ। ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਜੀਟਲ ਵੈਰੀਫਿਕੇਸ਼ਨ ਦੇ ਤਹਿਤ ਰਾਸ਼ਨ ਕਾਰਡਾਂ ਲਈ ਰਜਿਸਟ੍ਰੇਸ਼ਨ ਕੱਲ੍ਹ ਤੋਂ ਸ਼ੁਰੂ ਹੋਵੇਗੀ। ਸਰਕਾਰ ਵੱਲੋਂ ਤੈਅ ਕੀਤੀ ਗਈ ਯੋਜਨਾ ਤਹਿਤ ਮਹਿਜ਼ 21 ਦਿਨਾਂ ਦੇ ਅੰਦਰ-ਅੰਦਰ ਰਾਸ਼ਨ ਕਾਰਡਾਂ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਮੁਕੰਮਲ ਕੀਤਾ ਜਾਵੇਗਾ। – ਹਲਕਾ ਬਲਾਚੌਰ ਮਿਸ਼ਨ 2027 ਤਹਿਤ ਵਿਸ਼ੇਸ਼ ਉਪਰਾਲੇ ਇਸ ਮੌਕੇ ‘ਹਲਕਾ ਬਲਾਚੌਰ ਮਿਸ਼ਨ 2027’ ਤਹਿਤ ਇਲਾਕੇ ਦੀ ਭਲਾਈ ਅਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਵਿਸ਼ੇਸ਼ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਜਾਂ ਸਹਾਇਤਾ ਲਈ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






