HOME ਪੰਜਾਬ ਸਰਕਾਰ ਸਦਕਾ ਸਰਕਾਰੀ ਸਕੂਲਾਂ ਵਿੱਚ ਏ.ਆਈ. ਯੁੱਗ ਦੀ ਸ਼ੁਰੂਆਤ: ਪਹਿਲੀ ਤੋਂ...

ਪੰਜਾਬ ਸਰਕਾਰ ਸਦਕਾ ਸਰਕਾਰੀ ਸਕੂਲਾਂ ਵਿੱਚ ਏ.ਆਈ. ਯੁੱਗ ਦੀ ਸ਼ੁਰੂਆਤ: ਪਹਿਲੀ ਤੋਂ 12ਵੀਂ ਜਮਾਤ ਤੱਕ ਲਾਜ਼ਮੀ ਹੋਵੇਗਾ ਏ.ਆਈ. ਵਿਸ਼ਾ

1
ਬ੍ਰਿਗੇਡੀਅਰ ਰਾਜ ਕੁਮਾਰ
ਬਲਾਚੌਰ,   (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ): ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਗੁੱਜਰ ਵੈਲਫੇਅਰ ਬੋਰਡ ਪੰਜਾਬ ਦੇ ਚੇਅਰਮੈਨ ਬ੍ਰਿਗੇਡੀਅਰ ਰਾਜ ਕੁਮਾਰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ‘ਏ.ਆਈ.’ (ਆਰਟੀਫੀਸ਼ੀਅਲ ਇੰਟੈਲੀਜੈਂਸ) ਯੁੱਗ ਦੀ ਸ਼ੁਰੂਆਤ ਹੋ ਚੁੱਕੀ ਹੈ। ਉਨ੍ਹਾਂ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ, ਜਿੱਥੇ ਸਰਕਾਰੀ ਸਕੂਲਾਂ ਵਿੱਚ ਏ.ਆਈ. ਦਾ ਵਿਸ਼ਾ ਲਾਜ਼ਮੀ ਕੀਤਾ ਗਿਆ ਹੈ। ਇਸ ਮਹੱਤਵਪੂਰਨ ਕਦਮ ਤਹਿਤ ਪਹਿਲੀ ਤੋਂ 12ਵੀਂ ਜਮਾਤ ਤੱਕ ਦੇ ਬੱਚੇ ਏ.ਆਈ.  ਦਾ ਨਵਾਂ ਹੁਨਰ ਹਾਸਲ ਕਰਨਗੇ, ਜਿਸ ਨਾਲ ਵਿਦਿਆਰਥੀਆਂ ਦਾ ਭਵਿੱਖ ਤਕਨੀਕੀ ਤੌਰ ‘ਤੇ ਹੋਰ ਮਜ਼ਬੂਤ ਹੋਵੇਗਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਮੈਨਚੈਸਟਰ ਸਿਨਾਗੌਗ ਹਮਲਾਵਰ ਦੇ ਸਾਥੀ ਨੂੰ ਅੱਤਵਾਦੀ ਸਾਜ਼ਿਸ਼ ਮਾਮਲੇ ‘ਚ ਉਮਰ ਕੈਦ
Next articleਹਠੂਰ ਦੀ ਮੁੱਖ ਫਿਰਨੀ ਤੇ ਪ੍ਰੀਮਿਕਸ ਪਾਉਣ ਦਾ ਕੰਮ ਸੁਰੂ