HOME ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵਿਸ਼ੇਸ਼ ਮੁਲਾਕਾਤ

ਬ੍ਰਿਗੇਡੀਅਰ ਰਾਜ ਕੁਮਾਰ ਵੱਲੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨਾਲ ਵਿਸ਼ੇਸ਼ ਮੁਲਾਕਾਤ

3

ਹਲਕਾ ਬਲਾਚੌਰ ਦੇ ਰਹਿੰਦੇ ਵਿਕਾਸ ਕੰਮਾ ਸਬੰਧੀ ਵਿਚਾਰ ਵਟਾਂਦਰਾ ਕੀਤਾ 

ਬਲਾਚੌਰ, (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ )-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਚੇਅਰਮੈਨ ਗੁੱਜਰ ਵੈੱਲਫੇਅਰ ਬੋਰਡ ਪੰਜਾਬ ਬ੍ਰਿਗੇਡੀਅਰ ਰਾਜ ਕੁਮਾਰ ਨੇ ਚੰਡੀਗੜ੍ਹ ਵਿਖੇ ਪੰਜਾਬ ਦੇ ਵਿੱਤ ਸੀਨੀਅਰ ‘ਆਪ’ ਆਗੂ ਚੇਅਰਮੈਨ ਗੁੱਜਰ ਮੰਤਰੀ ਸ. ਹਰਪਾਲ ਸਿੰਘ ਚੀਮਾ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਆਪਣੇ ਹਲਕਾ ਬਲਾਚੌਰ ਦੇ ਲੋਕਾਂ ਨਾਲ ਜੁੜੇ ਵੱਖ-ਵੱਖ ਜਨਹਿੱਤ ਮਸਲਿਆਂ ਤੇ ਵਿਕਾਸ ਕਾਰਜਾਂ ਬਾਰੇ ਵਿਸਥਾਰ ਪੂਰਵਕ ਵਿਚਾਰ-ਵਟਾਂਦਰਾ ਕੀਤਾ। ਬ੍ਰਿਗੇਡੀਅਰ ਰਾਜ ਕੁਮਾਰ ਨੇ ਕਿਹਾ ਕਿ ਉਹ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਵਿਕਾਸ ਕਾਰਜਾਂ ਨੂੰ ਅੱਗੇ ਵਧਾਉਣ ਲਈ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਲੋਕਾਂ ਦੇ ਜਾਇਜ਼ ਕੰਮਾਂ ਨੂੰ ਤਰਜੀਹ ਦੇ ਕੇ ਪੂਰਾ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ. ਹਰਪਾਲ ਸਿੰਘ ਚੀਮਾ ਨੇ ਵੀ ਲੋਕ ਭਲਾਈ ਨਾਲ ਸਬੰਧਤ ਮਸਲਿਆਂ ਨੂੰ ਗੰਭੀਰਤਾ ਨਾਲ ਵਿਚਾਰਨ ਤੇ ਯੋਗ ਕਾਰਵਾਈ ਦਾ ਭਰੋਸਾ ਦਿੱਤਾ। ਦੋਵਾਂ ਆਗੂਆਂ ਨੇ ਆਪਸੀ ਸਾਂਝ ਅਤੇ ਤਾਲਮੇਲ ਨਾਲ ਲੋਕਾਂ ਦੀ ਭਲਾਈ ਲਈ ਮਿਲ ਕੇ ਕੰਮ ਕਰਨ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀਆਂ ਦੇ ਸਹਿਯੋਗ ਨਾਲ ਆਉਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਦੁਬਾਰਾ ਰਿਪੀਟ ਕੀਤੀ ਜਾਵੇਗੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਰਕਾਰੀ ਪ੍ਰਾਇਮਰੀ ਸਕੂਲ ਗੋਂਦਵਾਲ ਵਿਖੇ ਬੱਚਿਆਂ ਨੂੰ ‘ਬਰਡ ਫੀਡਰ ਬਣਾਉਣ ਦੀ ਦਿੱਤੀ ਸਿਖਲਾਈ।
Next articleਦਿੱਲੀ ਦੇ 17 ਪ੍ਰਮੁੱਖ ਮੈਟਰੋ ਸਟੇਸ਼ਨ ਅੱਜ ਬੰਦ ਰਹਿਣਗੇ; ਪਤਾ ਕਰੋ ਕਿ ਕਿੱਥੇ ਪ੍ਰਵੇਸ਼ ਉਪਲਬਧ ਹੋਵੇਗਾ ਅਤੇ ਕਿੱਥੇ ਆਵਾਜਾਈ ਰੋਕੀ ਜਾਵੇਗੀ।