HOME ਬਿਸਤ ਦੁਆਬ ਨਹਿਰ ‘ਚ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ

ਬਿਸਤ ਦੁਆਬ ਨਹਿਰ ‘ਚ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ

2

ਫਿਲੌਰ/ਅੱਪਰਾ,  (ਸਮਾਜ ਵੀਕਲੀ)   (ਦੀਪਾ)-ਬਿਸਤ ਦੁਆਬ ਨਹਿਰ ‘ਚ ਪਿੰਡ ਲਾਂਦੜਾ ਕਲੋਨੀ ਦੇ ਨਜ਼ਦੀਕ ਪੁਲ ਹੇਠਾਂ ਇੱਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਸੁਖਵਿੰਦਰਪਾਲ ਸਿੰਘ ਸੋਢੀ ਚੌਂਕੀ ਇੰਚਾਰਜ ਅੱਪਰਾ ਨੇ ਦੱਸਿਆ ਕਿ ਬੀਤੇ ਦਿਨ ਪਿੰਡ ਵਾਸੀਆਂ ਨੇ ਨਹਿਰ ‘ਚ ਲਾਸ਼ ਤੈਰਦੀ ਦੇਖੀ ਤੇ ਪੁਲਿਸ ਨੂੰ ਸੂਚਿਤ ਕੀਤਾ। ਘਟਨਾ ਦੀ ਸੂਚਨਾ ਮਿਲਦੇ ਹੀ ਮੈਂ ਘਟਨਾ ਸਥਾਨ ਤੇ ਪਹੁੰਚਿਆ ਤੇ ਪਿੰਡ ਵਾਸੀਆਂ ਦੀ ਮਦਦ ਨਾਲ ਲਾਸ਼ ਨੂੰ ਨਹਿਰ ਤੋਂ ਬਾਹਰ ਕੱਢਿਆ। ਮਿ੍ਤਕ ਨੌਜਵਾਨ ਦੀ ਉਮਰ 40 ਸਾਲ ਦੇ ਕਰੀਬ ਲੱਗਦੀ ਹੈ ਤੇ ਉਸਨੇ ਦਾੜੀ ਰੱਖੀ ਹੋਈ ਹੈ। ਮਿ੍ਤਕ ਨੇ ਕਾਲੇ ਰੰਗ ਦੀ ਟੀ ਸ਼ਰਟ ਤੇ ਨੀਲੇ ਰੰਗ ਦਾ ਪਜਾਮਾ ਪਹਿਨਿਆ ਹੋਇਆ ਹੈ। ਮਿ੍ਤਕ ਦੀ ਲਾਸ਼ ਨੂੰ ਸ਼ਨਾਖਤ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਰੱਖਵਾ ਦਿੱਤਾ ਗਿਆ ਹੈ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਪਿੰਡ ਨਿੱਘੀ ਪਹੁੰਚ ਕੇ ਬ੍ਰਿਗੇਡੀਅਰ ਰਾਜ ਕੁਮਾਰ ਨੇ ਪਿੰਡ ਵਾਸੀਆਂ ਦੀਆਂ ਸੁਣੀਆਂ ਮੁਸ਼ਕਿਲਾਂ, ਦਿੱਤਾ ਵਿਕਾਸ ਦਾ ਭਰੋਸਾl