HOME ਡਿਪਟੀ ਸਪੀਕਰ ਰੌੜੀ ਨੇ ਲੋਕ ਮਿਲਣੀ ਦੌਰਾਨ ਪਿੰਡ ਬਿੰਜੋ ਦੇ ਪੰਚਾਇਤ ਘਰ...

ਡਿਪਟੀ ਸਪੀਕਰ ਰੌੜੀ ਨੇ ਲੋਕ ਮਿਲਣੀ ਦੌਰਾਨ ਪਿੰਡ ਬਿੰਜੋ ਦੇ ਪੰਚਾਇਤ ਘਰ ਨੂੰ ਕੀਤੀ 25 ਲੱਖ ਰੁਪਏ ਦੀ ਰਾਸ਼ੀ ਜਾਰੀ

1

ਗੜ੍ਹਸ਼ੰਕਰ/ਹੁਸ਼ਿਆਰਪੁਰ   (ਸਮਾਜ ਵੀਕਲੀ)   ਹਲਕਾ ਗੜ੍ਹਸ਼ੰਕਰ ਦੇ ਪਿੰਡ ਬਿੰਜੋ ਵਿੱਚ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਵਿਧਾਇਕ ਸ.ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਵਿਕਾਸ ਸਬੰਧੀ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਨੂੰ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਲੋਕ ਮਿਲਣੀ ਦੌਰਾਨ ਪਿੰਡ ਬਿੰਜੋ ਦੇ ਵਿਕਾਸ ਲਈ ਇੱਕ ਵੱਡਾ ਐਲਾਨ ਕਰਦਿਆਂ ਡਿਪਟੀ ਸਪੀਕਰ ਸ.ਜੈ ਕ੍ਰਿਸ਼ਨ ਸਿੰਘ ਰੌੜੀ ਨੇ ਪਿੰਡ ਵਿੱਚ ਨਵੇਂ ਪੰਚਾਇਤ ਘਰ ਦੀ ਉਸਾਰੀ ਲਈ 25 ਲੱਖ ਰੁਪਏ ਦੀ ਰਾਸ਼ੀ ਜਾਰੀ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਚਾਇਤ ਘਰ ਕਿਸੇ ਵੀ ਪਿੰਡ ਦੇ ਪ੍ਰਸ਼ਾਸਨਿਕ ਅਤੇ ਸਮਾਜਿਕ ਕਾਰਜਾਂ ਦਾ ਕੇਂਦਰ ਹੁੰਦਾ ਹੈ ਅਤੇ ਇਸ ਦੀ ਉਸਾਰੀ ਨਾਲ ਪਿੰਡ ਵਾਸੀਆਂ ਨੂੰ ਬਿਹਤਰ ਸਹੂਲਤਾਂ ਮਿਲਣਗੀਆਂ। ਡਿਪਟੀ ਸਪੀਕਰ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਤੀ ਹੈ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਉਨ੍ਹਾਂ ਦੇ ਦਰਵਾਜ਼ੇ ‘ਤੇ ਕੀਤਾ ਜਾਵੇ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਰਹਿਣ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕ ਮਿਲਣੀਆਂ ਦਾ ਮਕਸਦ ਲੋਕਾਂ ਅਤੇ ਸਰਕਾਰ ਵਿਚਕਾਰ ਸਿੱਧਾ ਸੰਪਰਕ ਬਣਾਉਣਾ ਹੈ ਤਾਂ ਜੋ ਆਮ ਲੋਕਾਂ ਨੂੰ ਆਪਣੇ ਕੰਮਾਂ ਲਈ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡ ਬਿੰਜੋ ਦੇ ਰਹਿੰਦੇ ਹੋਰ ਵਿਕਾਸ ਕਾਰਜਾਂ ਨੂੰ ਵੀ ਪਹਿਲ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ। ਇਸ ਮੌਕੇ ਪਿੰਡ ਵਾਸੀਆਂ ਨੇ ਪਿੰਡ ਦੇ ਵਿਕਾਸ ਲਈ ਦਿੱਤੀ ਗਈ 25 ਲੱਖ ਰੁਪਏ ਦੀ ਗ੍ਰਾਂਟ ਲਈ ਡਿਪਟੀ ਸਪੀਕਰ ਸ.ਜੈ ਕ੍ਰਿਸ਼ਨ ਸਿੰਘ ਰੌੜੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਸ ਗ੍ਰਾਂਟ ਨਾਲ ਪਿੰਡ ਵਿੱਚ ਇੱਕ ਆਧੁਨਿਕ ਪੰਚਾਇਤ ਘਰ ਦਾ ਨਿਰਮਾਣ ਹੋਵੇਗਾ, ਜਿਸ ਦਾ ਲਾਭ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਮਿਲੇਗਾ। ਇਸ ਮੌਕੇ ਪਿੰਡ ਦੀ ਸਮੂਹ ਪੰਚਾਇਤ, ਬਲਾਕ ਪ੍ਰਧਾਨ, ਆਮ ਆਦਮੀ ਪਾਰਟੀ ਦੇ ਵਰਕਾਰ ਅਤੇ ਪਿੰਡ ਵਾਸੀ ਹਾਜ਼ਰ ਸਨ |

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਬਿਸਤ ਦੁਆਬ ਨਹਿਰ ‘ਚ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ