ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਫੋਕਲ ਪੁਆਇੰਟ ਮੰਡਲ ਲੁਧਿਆਣਾ ਵਿੱਚ ਇੰਪਲਾਈਜ ਜੁਆਇੰਟ ਫੋਰਮ ਅਤੇ ਏਕਤਾ ਮੰਚ ਦੇ ਸੱਦੇ ਤੇ 23-ਅਤੇ 24 ਜੁਲਾਈ ਦੀ ਸਮੂਹਿਕ ਛੁੱਟੀ ਭਰ ਕੇ ਡਵੀਜ਼ਨ ਪ੍ਰਧਾਨ ਦਲਜੀਤ ਸਿੰਘ ਵਿਰਦੀ ਦੀ ਅਗਵਾਈ ਵਿੱਚ ਗੇਟ ਰੈਲੀ ਕੀਤੀ ਗਈ। ਜਿਸ ਦੇ ਵਿੱਚ ਸਾਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਸੰਘਰਸ਼ ਨੂੰ ਉਦੋਂ ਬਲ ਮਿਲਿਆ ਜਦੋਂ ਆਊਟਸੋਰਸ ਇੰਪਲਾਈਜ਼ ਫੈਡਰੇਸ਼ਨ ਪੰਜਾਬ ਦੇ ਸਾਥੀ ਆਪਣੀਆਂ ਹੱਕੀ ਮੰਗਾਂ ਲਈ ਰੈਲੀ ਵਿੱਚ ਸ਼ਾਮਲ ਹੋਏ ਅਤੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਅਤੇ ਵਧੀਕੀਆਂ ਖਿਲਾਫ਼ ਆਵਾਜ਼ ਬੁਲੰਦ ਕੀਤੀ। ਇਸ ਰੈਲੀ ਵਿੱਚ ਇੰਪਲਾਈਜ ਫੈਡਰੇਸ਼ਨ ਪਹਿਲਵਾਨ ਦੇ ਸੂਬਾ ਮੀਤ ਪ੍ਰਧਾਨ ਗਗਨਦੀਪ ਸ਼ਰਮਾ ਵਿਸੇਸ਼ ਤੌਰ ਤੇ ਸ਼ਾਮਿਲ ਹੋਏ ਤੇ ਸਾਥੀਆਂ ਨੂੰ ਸੰਬੋਧਨ ਕਰਦੇ ਹੋਏ ਆਪਣੇ ਹੱਕਾਂ ਲਈ ਜਾਗਰੂਕ ਕੀਤਾ ਅਤੇ ਆਉਣ ਵਾਲੇ ਸੰਘਰਸ਼ਾਂ ਲਈ ਲਾਮਬੰਦ ਕੀਤਾ ਗਿਆ। ਇਸ ਮੌਕੇ ਮਨਪ੍ਰੀਤ ਸਿੰਘ ਜ਼ੋਨ ਪ੍ਰਧਾਨ ਆਊਟਸੋਰਸ ਇੰਪਲਾਈਜ਼ ਫੈਡਰੇਸ਼ਨ ਪੰਜਾਬ, ਮੈਡਮ ਰੁਪਿੰਦਰ ਕੌਰ, ਵਿਕੀ ਕੁਮਾਰ, ਰਵੀ ਕੁਮਾਰ, ਰਾਜ ਕੁਮਾਰ, ਮਨਦੀਪ ਸਿੰਘ ਅਤੇ ਹੋਰ ਰੈਗੂਲਰ ਅਤੇ ਆਊਟਸੋਰਸ ਮੁਲਾਜ਼ਮ ਹਾਜ਼ਰ ਸਨ ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly






