HOME ਬੋਧੀ ਭਾਈਚਾਰੇ ਦੇ ਆਗੂਆਂ ਨੇ ਮਾਨਯੋਗ ਰਾਜਵਿੰਦਰ ਕੌਰ ਥਿਆੜਾ ਨੂੰ ਮੈਮੋਰੰਡਮ ਦਿੱਤਾ

ਬੋਧੀ ਭਾਈਚਾਰੇ ਦੇ ਆਗੂਆਂ ਨੇ ਮਾਨਯੋਗ ਰਾਜਵਿੰਦਰ ਕੌਰ ਥਿਆੜਾ ਨੂੰ ਮੈਮੋਰੰਡਮ ਦਿੱਤਾ

1

 ਜਲੰਧਰ   (ਸਮਾਜ ਵੀਕਲੀ)   (ਪਰਮਜੀਤ ਜੱਸਲ)– ਬੋਧੀ ਭਾਈਚਾਰੇ ਦੇ ਆਗੂਆਂ ਅਤੇ ਬੁੱਧੀਜੀਵੀਆਂ ਵੱਲੋਂ ਆਮ ਆਦਮੀ ਪਾਰਟੀ ਦੇ ਜਲੰਧਰ ਕੈਂਟ ਵਿਧਾਨ ਸਭਾ ਦੇ ਇੰਚਾਰਜ ਮਾਨਯੋਗ ਰਾਜਵਿੰਦਰ ਕੌਰ ਥਿਆੜਾ ਨੂੰ ਇੱਕ ਮੈਮੋਰੰਡਮ ਦਿੱਤਾ ਗਿਆ।ਜਿਸ ‘ਚ ਮਾਣਯੋਗ ਸਰਦਾਰ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਤੋਂ ਮੰਗ ਕੀਤੀ ਗਈ ਕਿ ਬੁੱਧ ਪੂਰਨਿਮਾ ਦੀ ਪੰਜਾਬ ਵਿੱਚ ਗਜ਼ਟਿਡ ਛੁੱਟੀ ਕੀਤੀ ਜਾਵੇ ਅਤੇ ਘੱਟ ਗਿਣਤੀ ਕਮਿਸ਼ਨ ਪੰਜਾਬ ਵਿੱਚ ਬੋਧੀਆਂ ਨੂੰ ਵੀ ਨੁਮਾਇੰਦਗੀ ਦਿੱਤੀ ਜਾਵੇ। ਮਾਨਯੋਗ ਥਿਆੜਾ ਜੀ ਨੇ ਵਫਦ ਨੂੰ ਭਰੋਸਾ ਦਿਵਾਇਆ ਕਿ ਤੁਹਾਡੀਆਂ ਮੰਗਾਂ ਨੂੰ ਜਲਦੀ ਹੀ ਮੁੱਖ ਮੰਤਰੀ ਸਾਹਿਬ ਜੀ ਨੂੰ ਦੱਸ ਕੇ ਹੱਲ ਕਰਵਾਇਆ ਜਾਵੇਗਾ।ਇਸ ਮੌਕੇ ‘ਤੇ ਐਡਵੋਕੇਟ ਹਰਭਜਨ ਸਾਂਪਲਾ, ਹੁਸਨ ਲਾਲ ਬੌਧ,ਚੰਚਲ ਬੌਧ ਅਤੇ ਹੋਰ ਬਹੁਤ ਸਾਰੇ ਉਪਾਸਕ ਹਾਜ਼ਰ ਸਨ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਦੋਸ਼ੀਆਂ ਉੱਤੇ ਕਾਰਵਾਈ ਨਾ ਹੋਣ ਦੀ ਸੂਰਤ ਵਿੱਚ ਮੂਲਨਿਵਾਸੀ ਸੰਘ ਯੂਨਿਟ ਪੰਜਾਬ ਵਲੋਂ ਪੂਰੇ ਪੰਜਾਬ ਭਰ ਵਿੱਚ ਅੰਦੋਲਨ ਛੇੜਨ ਦੀ ਚੇਤਾਵਨੀ
Next articleAssam flood situation remains grim, over 60 die, lakhs affected