ਸੰਗਰੂਰ, (ਸਮਾਜ ਵੀਕਲੀ) (ਹਰਜਿੰਦਰ ਪਾਲ ਛਾਬੜਾ) ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੰਗਰੂਰ ਰੇਲਵੇ ਸਟੇਸ਼ਨ ’ਤੇ ਜੀ.ਆਰ.ਪੀ. (Government Railway Police) ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਰੇਲਵੇ ਸਟੇਸ਼ਨ ਦੇ ਪਲੇਟਫਾਰਮਾਂ, ਵੇਟਿੰਗ ਏਰੀਆ ਅਤੇ ਆਉਣ-ਜਾਣ ਵਾਲੇ ਯਾਤਰੀਆਂ ਦੇ ਸਮਾਨ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਸ ਹਰਵਿੰਦਰ ਸਿੰਘ ਪੁਲਿਸ ਮੁਖੀ ਨੇ ਦੱਸਿਆ ਕਿ ਕੋਈ ਅਣਸੁਖਾਵੀ ਘਟਨਾ ਨਾ ਹੋਵੇ ਇਸ ਲਈ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਵਚਨਬੱਧ ਹੈ । ਚੈਕਿੰਗ ਦੌਰਾਨ ਪੁਲਿਸ ਟੀਮ ਨੇ ਸ਼ੱਕੀ ਵਿਅਕਤੀਆਂ ਅਤੇ ਲਾਵਾਰਿਸ ਸਮਾਨ ’ਤੇ ਖ਼ਾਸ ਨਜ਼ਰ ਰੱਖੀ। ਯਾਤਰੀਆਂ ਨੂੰ ਅਪੀਲ ਕੀਤੀ ਗਈ ਕਿ ਉਹ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਲਾਵਾਰਿਸ ਵਸਤੂ ਦੀ ਸੂਚਨਾ ਤੁਰੰਤ ਰੇਲਵੇ ਪੁਲਿਸ ਨੂੰ ਦੇਣ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਜੀ.ਆਰ.ਪੀ. ਅਧਿਕਾਰੀਆਂ ਨੇ ਕਿਹਾ ਕਿ ਅਜਿਹੀਆਂ ਚੈਕਿੰਗ ਮੁਹਿੰਮਾਂ ਸਮੇਂ-ਸਮੇਂ ’ਤੇ ਜਾਰੀ ਰਹਿਣਗੀਆਂ। ਉਨ੍ਹਾਂ ਨੇ ਯਾਤਰੀਆਂ ਨੂੰ ਆਪਣਾ ਸਮਾਨ ਆਪਣੇ ਕੋਲ ਰੱਖਣ ਅਤੇ ਸੁਰੱਖਿਆ ਜਾਂਚ ਦੌਰਾਨ ਪੁਲਿਸ ਨਾਲ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly





