HOME ਫਿਲੌਰ ਦੇ ਨਜ਼ਦੀਕੀ ਪਿੰਡ ਨਗਰ ਵਿਖੇ ਗੰਦੇ ਪਾਣੀ ਕਾਰਨ ਭਿਆਨਕ ਸੜਕ ਹਾਦਸਾ,...

ਫਿਲੌਰ ਦੇ ਨਜ਼ਦੀਕੀ ਪਿੰਡ ਨਗਰ ਵਿਖੇ ਗੰਦੇ ਪਾਣੀ ਕਾਰਨ ਭਿਆਨਕ ਸੜਕ ਹਾਦਸਾ, ਰੋਸ ਵਜੋਂ ਲੋਕਾਂ ਨੇ ਲਾਇਆ ਧਰਨਾ

1
*ਇੱਕ ਭਰਾ ਦੀ ਮੌਤ*ਦੂਸਰਾ ਗੰਭੀਰ ਜ਼ਖਮੀ*
ਫਿਲੌਰ/ਅੱਪਰਾ,  (ਸਮਾਜ ਵੀਕਲੀ)   (ਦੀਪਾ)-ਫਿਲੌਰ ਦੇ ਨਜ਼ਦੀਕੀ ਪਿੰਡ ਨਗਰ ਵਿਖੇ ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਇੱਕ ਵਾਰ ਫਿਰ ਮਾਹੌਲ ਗਰਮਾ ਗਿਆ। ਮਿਲੀ ਜਾਣਕਾਰੀ ਅਨੁਸਾਰ, ਸੜਕ ‘ਤੇ ਲੰਬੇ ਸਮੇਂ ਤੋਂ ਖੜ੍ਹੇ ਗੰਦੇ ਪਾਣੀ ਕਾਰਨ ਦੋ ਨੌਜਵਾਨ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਸਥਾਨਕ ਲੋਕਾਂ ਨੇ ਦੱਸਿਆ ਕਿ ਇਸ ਥਾਂ ‘ਤੇ ਕਾਫ਼ੀ ਸਮੇਂ ਤੋਂ ਗੰਦਾ ਪਾਣੀ ਖੜ੍ਹਾ ਹੈ, ਪਰ ਪ੍ਰਸ਼ਾਸਨ ਵੱਲੋਂ ਇਸ ਸਮੱਸਿਆ ਦਾ ਕੋਈ ਪੱਕਾ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਦਾ ਕਹਿਣਾ ਹੈ ਕਿ ਗੰਦੇ ਪਾਣੀ ਕਾਰਨ ਫਿਸਲਣ ਬਣੀ ਰਹਿੰਦੀ ਹੈ, ਜਿਸ ਕਰਕੇ ਅੱਜ ਦੋ ਨੌਜਵਾਨ ਇੱਕ ਟਰੱਕ ਨਾਲ ਟਕਰਾ ਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।  ਜ਼ਖ਼ਮੀਆਂ ਵਿੱਚੋਂ ਇੱਕ ਦੀ ਹਾਲਤ ਕਾਫ਼ੀ ਨਾਜ਼ੁਕ ਦੱਸੀ ਜਾ ਰਹੀ ਹੈ।ਜ਼ਖਮੀ ਹੋਣ ਉਪਰੰਤ ਇੱਕ ਨੌਜਵਾਨ ਲਖਵਿੰਦਰ ਰਾਮ ਦੀਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਜਦਕਿ ਦੂਸਰਾ ਭਰਾ ਵੀ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਹੈ। ਲੋਕਾਂ ਨੇ ਦੋਸ਼ ਲਗਾਇਆ ਕਿ ਹਾਦਸੇ ਤੋਂ ਬਾਅਦ ਕਰੀਬ ਅੱਧਾ ਘੰਟਾ ਬੀਤ ਜਾਣ ਦੇ ਬਾਵਜੂਦ ਵੀ ਕੋਈ ਐਂਬੂਲੈਂਸ ਮੌਕੇ ‘ਤੇ ਨਹੀਂ ਪਹੁੰਚੀ। ਆਖ਼ਰਕਾਰ ਮੁਹੱਲਾ ਵਾਸੀਆਂ ਨੇ ਜ਼ਖ਼ਮੀ ਨੌਜਵਾਨ ਨੂੰ ਮੋਟਰਸਾਈਕਲ ਰੇੜੇ ‘ਤੇ ਫਿਲੌਰ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਸ ਨੂੰ ਤੁਰੰਤ ਜਲੰਧਰ ਰੈਫਰ ਕਰ ਦਿੱਤਾ। ਘਟਨਾ ਤੋਂ ਬਾਅਦ ਗੁੱਸੇ ਵਿੱਚ ਆਏ ਮੁਹੱਲਾ ਵਾਸੀਆਂ ਨੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀਆਂ ਤਸਵੀਰਾਂ ਸੜਕ ‘ਤੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਸੜਕ ਜਾਮ ਕਰ ਦਿੱਤੀ। ਇਸ ਦੌਰਾਨ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਅਤੇ ਪਿੰਡ ਵਾਸੀਆਂ  ਨੇ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਮੰਗ ਕੀਤੀ ਕਿ ਗੰਦੇ ਪਾਣੀ ਦੀ ਸਮੱਸਿਆ ਦਾ ਤੁਰੰਤ ਅਤੇ ਸਥਾਈ ਹੱਲ ਕੀਤਾ ਜਾਵੇ, ਤਾਂ ਜੋ ਭਵਿੱਖ ਵਿੱਚ ਇਸ ਤਰ੍ਹਾਂ ਦੇ ਹਾਦਸਿਆਂ ਤੋਂ ਬਚਿਆ ਜਾ ਸਕੇ। ਇਸ ਮੌਕੇ ਡੀ ਐਸ ਪੀ ਫਿਲੌਰ ਭਰਤ ਮਸੀਹ ਅਤੇ ਥਾਣਾ‌ ਮੁੱਖੀ ਫਿਲੌਰ ਬਲਵਿੰਦਰ ਸਿੰਘ ਭੁੱਲਰ ਪਹੁੰਚੇ ਜਿਨ੍ਹਾਂ ਧਰਨਾਕਾਰੀਆਂ ਨਾਲ ਗੱਲਬਾਤ ਕੀਤੀ ਪਰ ਹਰ ਵਾਰ ਪ੍ਰਸ਼ਾਸਨ ਵੱਲੋਂ ਲਾਰੇ ਲਾਉਣ ਕਾਰਨ ਕੋਈ ਵੀ ਧਰਨਾਕਾਰੀ ਧਰਨਾ ਚੁੱਕਣ ਨੂੰ ਨਹੀਂ ਮੰਨਿਆ।  ਇਸ ਮੌਕੇ ਬਸਪਾ ਆਗੂ ਖੁਸ਼ੀ ਰਾਮ ਨੇ ਕਿਹਾ ਕਿ ਜਦੋਂ ਤੱਕ ਗੰਦੇ ਪਾਣੀ ਦਾ ਮਸਲਾ ਹੱਲ ਨਹੀਂ ਹੁੰਦਾ ਉਨ੍ਹਾਂ ਚਿਰ ਸਾਡਾ ਸੰਘਰਸ਼ ਜਾਰੀ ਰਹੇਗਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪੰਜਾਬ ਸਰਕਾਰ ਅਤੇ ਪਾਵਰ ਕਾਮ ਦੀ ਮਨੇਜਮੈਟ ਵੱਲੋ ਬਿਜਲੀ ਮੁਲਾਜਮਾ ਦੀਆਂ ਮੰਗਾਂ ਨਾਂ ਮੰਨਣ ਦੇ ਵਿਰੋਧ ਵਿਚ ਹੁਣ ਬਿਜਲੀ ਕਰਮਚਾਰੀ ਗਏ ਹੜਤਾਲ ਤੇ।
Next articleਕਿਸੇ ਵੀ ਮੁਲਕ ਦੀ ਜਵਾਨੀ ਨੂੰ ਜਬਰ ਨਾਲ ਨਹੀਂ ਦਬਾਇਆ ਜਾ ਸਕਦਾ- ਪਰਗਟ ਸਿੰਘ ਗਰੇਵਾਲ