ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਸ਼ਹਿਰ ਫਿਲੌਰ ਵਿਖੇ ਵੱਖ-ਵੱਖ ਸੰਘਰਸ਼ਸ਼ੀਲ ਜਥੇਬੰਦੀਆਂ, ਸਮਾਜਿਕ ਕਾਰਕੁਨਾਂ ਅਤੇ ਇਨਸਾਫ਼ਪਸੰਦ ਲੋਕਾਂ ਵੱਲੋਂ ਜੰਤਰ-ਮੰਤਰ ਨਵੀਂ ਦਿੱਲੀ ਵਿਖੇ ਅੰਦੋਲਨ ਕਰ ਰਹੇ ਵਿਦਿਆਰਥੀਆਂ ਉੱਤੇ ਹੋਏ ਤਸ਼ੱਦਦ ਦੇ ਵਿਰੋਧ ਵਿੱਚ ਅਤੇ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ਦੇ ਸਮਰਥਨ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸਮੂਹ ਆਗੂਆਂ ਨੇ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਤੇ ਲਾਠੀਚਾਰਜ ਕਰਨਾ ਬਹੁਤ ਹੀ ਮੰਦਭਾਗੀ ਘਟਨਾ ਹੈ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਖਬਰ ਆਉਣ ਅਤੇ ਭਾਰੀ ਮੀਂਹ ਦੇ ਬਾਵਜੂਦ ਸਫ਼ਲਤਾਪੂਰਵਕ ਸੰਪੰਨ ਹੋਇਆ। ਆਮ ਲੋਕਾਂ ਦੀ ਏਕਤਾ, ਹੌਸਲੇ ਅਤੇ ਸਹਿਯੋਗ ਨੇ ਇਹ ਸਾਬਤ ਕੀਤਾ ਹੈ ਕਿ ਜਦੋਂ ਲੋਕ ਇਨਸਾਫ਼ ਅਤੇ ਹੱਕਾਂ ਦੀ ਲੜਾਈ ਲਈ ਇਕੱਠੇ ਹੁੰਦੇ ਹਨ ਤਾਂ ਉਹਨਾਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਇਸ ਮੌਕੇ ਬੋਲਦਿਆਂ ਸਮੂਹ ਆਗੂਆਂ ਨੇ ਕਿਹਾ ਅਸੀਂ ਸਭ ਮਿਲ ਕੇ ਵਿਦਿਆਰਥੀਆਂ ਦੀਆਂ ਜਾਇਜ਼ ਮੰਗਾਂ ਦੀ ਪੂਰਤੀ ਆਪਣਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰੱਖਾਂਗੇ। ਇਸ ਮੌਕੇ ਹਲਕਾ ਫਿਲੌਰ ਤੋਂ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly






