ਬਲਾਚੌਰ, (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ): ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਹੋ ਰਹੇ ਨਵੇਂ ਸੁਧਾਰਾਂ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਹੋਰ ਉਤਸ਼ਾਹਿਤ ਕਰਨ ਦੇ ਉਦੇਸ਼ ਤਹਿਤ ਅੱਜ ਸਕੂਲ ਆਫ ਐਮੀਨੈਂਸ ਬਲਾਚੌਰ ਵਿਖੇ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਵਿੱਚ ਪੜ੍ਹਦੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ, ਜਿਸ ਨਾਲ ਬੱਚਿਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ‘ਤੇ ਪਹੁੰਚੇ ਹਲਕਾ ਵਿਧਾਇਕ ਸੰਤੋਸ਼ ਕਟਾਰੀਆ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ ਸੂਬੇ ਵਿੱਚ ਸਿੱਖਿਆ ਦੇ ਖੇਤਰ ਨੂੰ ਹੋਰ ਮਜ਼ਬੂਤ ਅਤੇ ਮਿਆਰੀ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਟੀਚਾ ਹਰ ਵਿਦਿਆਰਥੀ ਨੂੰ ਬਿਹਤਰ ਸਹੂਲਤਾਂ ਅਤੇ ਉੱਚ ਪੱਧਰੀ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚੇ ਆਪਣੇ ਸੁਪਨੇ ਪੂਰੇ ਕਰ ਸਕਣ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਦਾ ਇਸ ਭਲਾਈ ਕਾਰਜ ਲਈ ਤਹਿ ਦਿਲੋਂ ਧੰਨਵਾਦ ਕੀਤਾ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






