ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ): ਸ਼੍ਰੋਮਣੀ ਅਕਾਲੀ ਦਲ ਦੀ ਪ੍ਰਮੁੱਖ ਆਗ, ਸਾਬਕਾ ਕੇਂਦਰੀ ਮੰਤਰੀ ਅਤੇ ਸੰਸਰ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਦੇਸ਼-ਵਿਦੇਸ਼ ਤੋਂ ਸ਼ੁਭਕਾਮਨਾਵਾਂ ਭੇਜੀਆਂ ਜਾ ਰਹੀਆਂ ਹਨ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਡਾ. ਗੁਰਪ੍ਰੀਤ ਕੌਰ ਥਿਆੜਾ ਅਤੇ ਉਨ੍ਹਾਂ ਦੇ ਛੋਟੇ ਭਰਾ ਰਮਨਦੀਪ ਸਿੰਘ ਥਿਆੜਾ ਨੇ ਚੰਡੀਗੜ੍ਹ ਪਹੁੰਚ ਕੇ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਜਨਮਦਿਨ ਦੀਆਂ ਹਾਰਦਿਕ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੀ ਲੰਮੀ ਉਮਰ ਦੀ ਕਾਮਨਾ ਕੀਤੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਉਹ ਬੀਬਾ ਬਾਦਲ ਨੂੰ ਚੰਗੀ ਸਿਹਤ ਅਤੇ ਸਦਾ ਚੜ੍ਹਦੀਕਲਾ ਬਖ਼ਸ਼ਣ, ਤਾਂ ਜੋ ਉਹ ਪੰਜਾਬ ਦੀ ਭਲਾਈ ਅਤੇ ਤਰੱਕੀ ਲਈ ਇਸੇ ਤਰ੍ਹਾਂ ਆਪਣਾ ਅਹਿਮ ਯੋਗਦਾਨ ਪਾਉਂਦੇ ਰਹਿਣ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਆਗੂਆਂ ਨੇ ਇਸ ਮੌਕੇ ਆਪਸੀ ਵਿਚਾਰਾਂ ਦੀ ਸਾਂਝ ਵੀ ਪਾਈ ਅਤੇ ਬੀਬਾ ਬਾਦਲ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






